ਉੱਚੀਆਂ ਕੰਧਾਂ ਪਾਰ ਪਹੁੰਚਿਆ ਭੈਣਾਂ ਦਾ ਪਿਆਰ, ਰੂਪਨਗਰ ਜੇਲ੍ਹ ’ਚ ਮਨਾਈ ਰੱਖੜੀ
ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਜ਼ਿਲ੍ਹਾ ਜੇਲ੍ਹ ਵਿਚ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਵਿੱਤਰ ਪਿਆਰ ਦੀਆਂ ਭਾਵੁਕ ਯਾਦਾਂ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਬੰਧਾਂ ਤਹਿਤ ਭੈਣਾਂ ਨੇ ਜੇਲ੍ਹ ਵਿਚ ਬੰਦ ਆਪਣੇ ਭਰਾਵਾਂ ਦੇ ਗੁੱਟਾਂ ’ਤੇ ਰੱਖੜੀ ਬੰਨ੍ਹ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਅਜੀਤ ਡੈਸਕ
29-08-2026