31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਸ੍ਰੀ ਅਨੰਦਪੁਰ ਸਾਹਿਬ, 29 ਅਗਸਤ (ਕਰਨੈਲ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਕਾਲਜ ਦੇ ਗੁਰਦੁਆਰਾ ਸ੍ਰੀ ਪਰਦੇਸੀ ਬਾਗ਼ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਪਾਠ ਦੇ ਭੋਗ ਉਪਰੰਤ ਗੁਰੂ ਸਾਹਿਬ ਦੇ ਸਨਮੁੱਖ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ, ਤੰਦਰੁਸਤੀ ਤੇ ਜਲਦ ਰਿਹਾਈ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 30-08-2026
ਸ੍ਰੀ ਅਨੰਦਪੁਰ ਸਾਹਿਬ, 29 ਅਗਸਤ (ਕਰਨੈਲ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਕਾਲਜ ਦੇ ਗੁਰਦੁਆਰਾ ਸ੍ਰੀ ਪਰਦੇਸੀ ਬਾਗ਼ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਪਾਠ ਦੇ ਭੋਗ ਉਪਰੰਤ ਗੁਰੂ ਸਾਹਿਬ ਦੇ ਸਨਮੁੱਖ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ, ਤੰਦਰੁਸਤੀ ਤੇ ਜਲਦ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਜਲਦ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤੇ ਸਰਕਾਰਾਂ ਨੂੰ ਇਸ ਸਬੰਧੀ ਗੰਭੀਰਤਾ ਨਾਲ ਵਿਚਾਰ ਕਰਦਿਆਂ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਉਣੀ ਚਾਹੀਦੀ ਹੈ। ਪ੍ਰਿੰ: ਡਾ. ਜਸਵੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਜਾ ਰਿਹਾ ਹੈ ਤੇ ਸਰਕਾਰਾਂ ਤੱਕ ਪੰਜਾਬੀਆਂ ਦੀਆਂ ਭਾਵਨਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਤੱਕਰ ਸਿੱਖਿਆ ਅਤੇ ਡਾਇਰੈਕਟਰ ਸਿੱਖਿਆ ਇੰਜੀ: ਸੁਖਮਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਵਿਖੇ ਇਹ ਅਰਦਾਸ ਸਮਾਗਮ ਕਰਵਾਇਆ। ਇਸ ਦੌਰਾਨ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ ਅਤੇ ਗੁਰੂ ਚਰਨਾਂ ਵਿਚ ਬੰਦੀ ਸਿੰਘਾਂ ਦੀ ਜਲਦ ਰਿਹਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਕਰੂਰਾ ਖੁਰਦ ਦੇ ਵਿਕਾਸ ਲਈ 4 ਲੱਖ ਰੁਪਏ ਦੀ ਗ੍ਰਾਂਟ ਜਾਰੀ ਅਗਲੀ ਖ਼ਬਰ ਕਾਂਗਰਸੀ ਆਗੂ ਨੇ ਫ਼ੈਕਟਰੀ ਦੇ ਪ੍ਰਬੰਧਕਾਂ ’ਤੇ ਨਿਯਮਾਂ ਅਨੁਸਾਰ ਕੰਮ ਨਾ ਕਰਨ ਦੇ ਲਗਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।