30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਦੇ ਸੰਘਰਸ਼ ਦੀ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਹਮਾਇਤ

ਰੂਪਨਗਰ, 29 ਅਗਸਤ (ਸਤਨਾਮ ਸਿੰਘ ਸੱਤੀ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਨੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ ਅਤੇ ਸੂਬਾ ਜਨਰਲ ਸਕੱਤਰ ਰਜੇਸ਼ ਕੁਮਾਰ ਮੌੜ ਨੇ ਕਿਹਾ ਕਿ ਸੀਵਰੇਜ ਬੋਰਡ ਦੇ ਦਫ਼ਤਰਾਂ ਅਤੇ ਫ਼ੀਲਡ ਵਿਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਸਿੱਧਾ ਵਿਭਾਗ ਵਿਚ ਸ਼ਾਮਲ ਕੀਤਾ ਜਾਵੇ।

ਅਜੀਤ ਡੈਸਕ 30-08-2026
ਰੂਪਨਗਰ, 29 ਅਗਸਤ (ਸਤਨਾਮ ਸਿੰਘ ਸੱਤੀ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਨੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ ਅਤੇ ਸੂਬਾ ਜਨਰਲ ਸਕੱਤਰ ਰਜੇਸ਼ ਕੁਮਾਰ ਮੌੜ ਨੇ ਕਿਹਾ ਕਿ ਸੀਵਰੇਜ ਬੋਰਡ ਦੇ ਦਫ਼ਤਰਾਂ ਅਤੇ ਫ਼ੀਲਡ ਵਿਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਸਿੱਧਾ ਵਿਭਾਗ ਵਿਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਉਹੀ ਰਹਿੰਦੇ ਹਨ, ਪਰ ਠੇਕੇਦਾਰ ਬਦਲਦੇ ਰਹਿੰਦੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਰਾਜ ਆਊਟਸੋਰਸ ਪਰਸਨਲ ਬਿੱਲ-2026 ਵਿਚ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਨੂੰ ਸ਼ਾਮਲ ਨਹੀਂ ਕੀਤਾ ਗਿਆ, ਜਦਕਿ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਦੇ ਮੁਲਾਜ਼ਮਾਂ ਸਬੰਧੀ ਵੱਖਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਦੇ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲਿਖਤੀ ਤੌਰ ‘ਤੇ ਭਰੋਸਾ ਦਿੱਤਾ ਗਿਆ ਸੀ ਕਿ ਨਗਰ ਕੌਂਸਲਾਂ ਵਾਲਾ ਕਾਨੂੰਨ ਸੀਵਰੇਜ ਬੋਰਡ ਦੇ ਮੁਲਾਜ਼ਮਾਂ ‘ਤੇ ਵੀ ਲਾਗੂ ਹੋਵੇਗਾ। ਆਗੂਆਂ ਨੇ ਦੱਸਿਆ ਕਿ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮ 1 ਸਤੰਬਰ ਨੂੰ ਸੀਵਰੇਜ ਟਰੀਟਮੈਂਟ ਪਲਾਂਟਾਂ, ਐਮ.ਪੀ.ਐੱਸ. ਅਤੇ ਪੀਣ ਵਾਲੇ ਪਾਣੀ ਦੀਆਂ ਮੋਟਰਾਂ ਬੰਦ ਕਰਕੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਰਨਾ ਦੇਣਗੇ। ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਇਸ ਧਰਨੇ ਵਿਚ ਸ਼ਮੂਲੀਅਤ ਕਰਕੇ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ।
ਪਿਛਲੀ ਖ਼ਬਰ ਪੰਜਾਬ ਦੀ ਮਾਨ ਸਰਕਾਰ ਹਰ ਫ਼ਰੰਟ ’ਤੇ ਹੋ ਚੁੱਕੀ ਹੈ ਫ਼ੇਲ੍ਹ-ਰਾਣਾ ਕੇ. ਪੀ. ਸਿੰਘ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਗੁਰੂ ਨਾਨਕ ਮਾਡਲ ਸਕੂਲ ਲੋਦੀ ਮਾਜਰਾ ਦਾ ਵਧੀਆ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।