‘ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਬੈਂਸ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸ਼੍ਰੀ ਅਨੰਦਪੁਰ ਸਾਹਿਬ 31 ਅਗਸਤ (ਜੇ ਐਸ ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ’ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਮੀਢਵਾਂ ਲੋਅਰ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਕੈਬਨਿਟ ਬੈਂਸ ਨੇ ਸੰਗਤ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।
ਅਜੀਤ ਡੈਸਕ
01-09-2026