02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਕੂਲਾਂ ਦੇ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਵਿਚ ਲੜਕੀਆਂ ਦੇ ਮੁਕਾਬਲੇ ਸਮਾਪਤ , ਲੜਕਿਆਂ ਦੇ ਕਬੱਡੀ ਮੁਕਾਬਲੇ ਹੋਏ

ਸ੍ਰੀ ਕੀਰਤਪੁਰ ਸਾਹਿਬ, 1 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਇੱਥੋਂ ਦੇ ਸਕੂਲ ਆਫ਼ ਐਮੀਨੈਂਸ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਸਕੂਲਾਂ ਦੇ ਚੱਲ ਰਹੇ ਚਾਰ ਰੋਜ਼ਾ ਕੌਮੀ ਸਟਾਈਲ ਕਬੱਡੀ ਮੁਕਾਬਲਿਆਂ ਦੇ ਦੂਜੇ ਦਿਨ ਲੜਕੀਆਂ ਦੇ ਵੱਖ-ਵੱਖ ਭਾਰ ਵਰਗ ਮੁਕਾਬਲੇ ਸਮਾਪਤ ਹੋ ਗਏ, ਜਿਸ ਵਿਚ 19 ਸਾਲ ਵਰਗ ਵਿਚ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾਂ ਜਦੋਂ ਕਿ ਰੂਪਨਗਰ ਨੇ ਦੂਜਾ ਅਤੇ ਤਖਤਗੜ੍ਹ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਬਾਅਦ ਲੜਕਿਆਂ ਦੇ14 ,17 ਅਤੇ 19 ਸਾਲ ਵਰਗ ਦੇ ਮੁਕਾਬਲੇ ਸ਼ੁਰੂ ਹੋ ਗਏ।

ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਚੱਲ ਰਹੇ ਕਬੱਡੀ ਮੁਕਾਬਲੇ ਦਾ ਦ੍ਰਿ ਸ਼। 02-09-2026
ਸ੍ਰੀ ਕੀਰਤਪੁਰ ਸਾਹਿਬ, 1 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਇੱਥੋਂ ਦੇ ਸਕੂਲ ਆਫ਼ ਐਮੀਨੈਂਸ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਸਕੂਲਾਂ ਦੇ ਚੱਲ ਰਹੇ ਚਾਰ ਰੋਜ਼ਾ ਕੌਮੀ ਸਟਾਈਲ ਕਬੱਡੀ ਮੁਕਾਬਲਿਆਂ ਦੇ ਦੂਜੇ ਦਿਨ ਲੜਕੀਆਂ ਦੇ ਵੱਖ-ਵੱਖ ਭਾਰ ਵਰਗ ਮੁਕਾਬਲੇ ਸਮਾਪਤ ਹੋ ਗਏ, ਜਿਸ ਵਿਚ 19 ਸਾਲ ਵਰਗ ਵਿਚ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾਂ ਜਦੋਂ ਕਿ ਰੂਪਨਗਰ ਨੇ ਦੂਜਾ ਅਤੇ ਤਖਤਗੜ੍ਹ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਬਾਅਦ ਲੜਕਿਆਂ ਦੇ14 ,17 ਅਤੇ 19 ਸਾਲ ਵਰਗ ਦੇ ਮੁਕਾਬਲੇ ਸ਼ੁਰੂ ਹੋ ਗਏ। ਅੱਜ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਕਮਿੱਕਰ ਸਿੰਘ ਡਾਢੀ ਵਿਸ਼ੇਸ਼ ਤੌਰ ‘ਤੇ ਸਕੂਲ ਪਹੁੰਚੇ। ਉਨ੍ਹਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦੇ ਹੋਏ ਕਿਹਾ ਕਿ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਕ੍ਰਾਂਤੀ ਮੀਲ ਪੱਥਰ ਸਾਬਿਤ ਕਰ ਰਹੀ ਹੈ ਅਤੇ ਸਕੂਲਾਂ ਦੇ ਖੇਡ ਮੈਦਾਨਾਂ ਵਿਚ ਰੌਣਕਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਦੀ ਪ੍ਰੇਰਣਾ ਵੀ ਦਿੱਤੀ। ਇਸ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸਕੈਂਡਰੀ) ਪ੍ਰੇਮ ਕੁਮਾਰ ਮਿੱਤਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸਕੈਂਡਰੀ) ਇੰਦਰਜੀਤ ਸਿੰਘ, ਪ੍ਰਧਾਨ ਗੁਰਮੀਤ ਸਿੰਘ ਨਗਰ ਪੰਚਾਇਤ ਕੀਰਤਪੁਰ ਸਾਹਿਬ, ਪ੍ਰਿੰਸੀਪਲ ਸ਼ੇਖਾ ਅਰੋੜਾ, ਜਸਬੀਰ ਰਾਣਾ, ਜ਼ਿਲ੍ਹਾ ਰੂਪਨਗਰ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਜਗਤਾਰ ਸਿੰਘ ਲੋਂਗੀਆ, ਜ਼ਿਲ੍ਹਾ ਖੇਡ ਕੋਆਰਡੀਨੇਟਰ ਸਰਨਜੀਤ ਕੌਰ, ਹਰਮਨਜੀਤ ਸਿੰਘ, ਦਲਜੀਤ ਸਿੰਘ, ਰਣਵੀਰ ਸਿੰਘ, ਅਸ਼ਵਨੀ ਕੁਮਾਰ, ਕੁਲਦੀਪ ਸਿੰਘ ਕਾਲਾ, ਸੁੱਖਪ੍ਰੀਤ ਸਿੰਘ, ਗੁਰ ਪ੍ਰਤਾਪ ਸਿੰਘ, ਰਾਮ ਰਾਣਾ, ਪੁਸ਼ਪਾ ਦੇਵੀ , ਹਰਿੰਦਰ ਪਾਲ ਕੌਰ, ਯਾਦਵਿੰਦਰ ਸਿੰਘ, ਸੁਰਜੀਤ ਸਿੰਘ, ਬਹਾਦਰ ਸਿੰਘ, ਬਖ਼ਸ਼ੀ ਰਾਮ, ਅਮਰਜੀਤ ਪਾਲ ਸਿੰਘ, ਕੁਲਦੀਪ ਸਿੰਘ ਗਿੱਲ, ਅਨੀਤਾ ਰਾਣੀ, ਸੁਰਿੰਦਰ ਸਿੰਘ, ਇਕਬਾਲ ਸਿੰਘ, ਬਿੰਟਾ ਰਾਣਾ, ਅਮਰਜੀਤ ਸਿੰਘ ਲਾਡੀ ਅਤੇ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਖੇਡ ਅਧਿਆਪਕ ਹਾਜ਼ਰ ਸਨ ।
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਸ਼ਹੀਦ ਸਿਪਾਹੀ ਪ੍ਰਗਨ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ ਅਗਲੀ ਖ਼ਬਰ ਰੂਪਨਗਰ ਦੀਆਂ ਔਰਤਾਂ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਖ਼ਿਲਾਫ਼ ਐੱਸ . ਐੱਸ . ਪੀ . ਨੂੰ ਸ਼ਿਕਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।