03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਤੈਰਾਕੀ ਕੋਚਿੰਗ ਸੈਂਟਰ ਵਿਖੇ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ 50 ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ, ਪੰਜਾਬ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਟੀਮ ਦੀ ਚੋਣ

ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ, ਸਿੱਖਿਆ ਵਿਭਾਗ ਦੀ ਅਗਵਾਈ ਹੇਠ ਤੈਰਾਕੀ ਕੋਚਿੰਗ ਸੈਂਟਰ ਰੂਪਨਗਰ ਵਿਖੇ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਤੈਰਾਕੀ ਦੇ ਟਰਾਇਲ ਕਰਵਾਏ ਗਏ। ਇਨ੍ਹਾਂ ਵਿਚ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 50 ਤੋਂ ਵੱਧ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਟਰਾਇਲਾਂ ਦੌਰਾਨ ਵੱਖ-ਵੱਖ ਤੈਰਾਕੀ ਖਿਡਾਰੀ, ਕੋਚ ਅਤੇ ਪ੍ਰਬੰਧਕ । 03-09-2026
ਰੂਪਨਗਰ, 2 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ, ਸਿੱਖਿਆ ਵਿਭਾਗ ਦੀ ਅਗਵਾਈ ਹੇਠ ਤੈਰਾਕੀ ਕੋਚਿੰਗ ਸੈਂਟਰ ਰੂਪਨਗਰ ਵਿਖੇ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਤੈਰਾਕੀ ਦੇ ਟਰਾਇਲ ਕਰਵਾਏ ਗਏ। ਇਨ੍ਹਾਂ ਵਿਚ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 50 ਤੋਂ ਵੱਧ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਟਰਾਇਲਾਂ ਦੌਰਾਨ ਪੰਜਾਬ ਸਕੂਲ ਖੇਡਾਂ ਲਈ ਜ਼ਿਲ੍ਹਾ ਰੂਪਨਗਰ ਦੀ ਤੈਰਾਕੀ ਟੀਮ ਦੀ ਚੋਣ ਕੀਤੀ ਗਈ। ਤੈਰਾਕੀ ਕੋਚ ਨਰੇਸ਼ ਰਾਜੋਰੀਆ ਨੇ ਦੱਸਿਆ ਕਿ ਖਿਡਾਰੀਆਂ ਦੀ ਚੋਣ ਉਨ੍ਹਾਂ ਦੀ ਗਤੀ, ਤਕਨੀਕ, ਸਹਿਣਸ਼ਕਤੀ, ਫਿਟਨੈੱਸ ਅਤੇ ਪ੍ਰਦਰਸ਼ਨ ਦੇ ਆਧਾਰ ‘ਤੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਖਿਡਾਰੀ ਸੰਗਰੂਰ ਵਿਖੇ ਹੋਣ ਵਾਲੀਆਂ ਪੰਜਾਬ ਸਕੂਲ ਖੇਡਾਂ ਵਿਚ ਜ਼ਿਲ੍ਹਾ ਰੂਪਨਗਰ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਕਿਹਾ ਕਿ ਖਿਡਾਰੀ ਪੰਜਾਬ ਪੱਧਰੀ ਮੁਕਾਬਲਿਆਂ ਲਈ ਨਿਯਮਤ ਅਭਿਆਸ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਖੇਡ ਤਕਨੀਕ ਦੇ ਨਾਲ ਫਿਟਨੈੱਸ, ਅਨੁਸ਼ਾਸਨ ਅਤੇ ਖੇਡ ਭਾਵਨਾ ‘ਤੇ ਵੀ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਅੰਤਰਰਾਸ਼ਟਰੀ ਖਿਡਾਰੀ ਜਸ਼ਨ ਸਿੰਘ, ਸਰੀਰਕ ਸਿੱਖਿਆ ਅਧਿਆਪਕ ਮਨਜਿੰਦਰ ਸਿੰਘ, ਰਜਿੰਦਰ ਕੁਮਾਰ ਅਤੇ ਪਿੰਕਾਸ਼ ਕੁਮਾਰ ਹਾਜ਼ਰ ਸਨ।
ਪਿਛਲੀ ਖ਼ਬਰ ਨਾਇਬ ਸਿੰਘ ਸੈਣੀ ਡੇਰਾ ਬਾਬਾ ਉਮੈਦ ਗਿਰੀ ਲਖਣੋਂ ਵਿਖੇ ਅੱਜ ਪਹੁੰਚਣਗੇ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਟਿਕਾਊ ਤੇ ਨਵਿਆਉਣਯੋਗ ਊਰਜਾ ਵਿਚ ਬੀ. ਐਸ. ਸੀ. (ਆਨਰਜ਼) ਲਈ ਅਰਜ਼ੀਆਂ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।