03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੰਗਲ ਦਾ ਸਿੱਖਿਆ ਮੰਤਰੀ ਨੇ ਕੀਤਾ ਦੌਰਾ ਸਰਕਾਰੀ ਸਕੂਲਾਂ ਵੱਲ ਮੁੜਿਆ ਲੋਕਾਂ ਦਾ ਭਰੋਸਾ, ਨੰਗਲ ਸਕੂਲ ’ਚ 110 ਬੱਚਿਆਂ ਦੀ ਗਿਣਤੀ- ਹਰਜੋਤ ਬੈਂਸ

ਨੰਗਲ, 2 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੰਗਲ ਦਾ ਦੌਰਾ ਕਰਕੇ ਸਕੂਲ ਵਿਚ ਚੱਲ ਰਹੀਆਂ ਵਿੱਦਿਅਕ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਗਤੀਵਿਧੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਨਾਲ ਵਿਦਿਆਰਥੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀ ਪੜ੍ਹਾਈ, ਸਕੂਲ ਵਿਚ ਮਿਲ ਰਹੀਆਂ ਸਹੂਲਤਾਂ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 03-09-2026
ਨੰਗਲ, 2 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੰਗਲ ਦਾ ਦੌਰਾ ਕਰਕੇ ਸਕੂਲ ਵਿਚ ਚੱਲ ਰਹੀਆਂ ਵਿੱਦਿਅਕ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਗਤੀਵਿਧੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਨਾਲ ਵਿਦਿਆਰਥੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀ ਪੜ੍ਹਾਈ, ਸਕੂਲ ਵਿਚ ਮਿਲ ਰਹੀਆਂ ਸਹੂਲਤਾਂ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਸਕੂਲ ਪਹਿਲਾਂ ਬਜਰੰਗ ਭਵਨ, ਰੇਲਵੇ ਰੋਡ ਵਿਖੇ ਇੱਕ ਹਾਲ ਵਿਚ ਚੱਲ ਰਿਹਾ ਸੀ, ਪਰ ਹੁਣ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਅਤੇ ਸੁਵਿਧਾਜਨਕ ਇਮਾਰਤ ਤਿਆਰ ਕੀਤੀ ਗਈ ਹੈ, ਜਿਸ ਵਿਚ ਚਾਰ ਕਮਰੇ ਅਤੇ ਇੱਕ ਦਫ਼ਤਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਕਰੀਬ 10 ਲੱਖ ਰੁਪਏ ਨਾਲ ਸਕੂਲ ਦੀ ਚਾਰਦੀਵਾਰੀ ਕਰਵਾਈ ਗਈ ਹੈ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਵੱਧ ਕੇ 110 ਹੋਣਾ ਸਰਕਾਰੀ ਸਿੱਖਿਆ ਪ੍ਰਤੀ ਲੋਕਾਂ ਦੇ ਵਧ ਰਹੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਬੱਚਿਆਂ ਨੂੰ ਮਨ ਲਗਾ ਕੇ ਪੜ੍ਹਨ ਅਤੇ ਆਪਣੇ ਸੁਪਨੇ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਰਹਿੰਦੇ ਕੰਮ ਜਲਦ ਮੁਕੰਮਲ ਕਰਵਾਉਣ ਦੇ ਨਾਲ ਲੋੜ ਅਨੁਸਾਰ ਹੋਰ ਬੁਨਿਆਦੀ ਸਹੂਲਤਾਂ ਵੀ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਹੈੱਡ ਟੀਚਰ ਪ੍ਰਵੀਨ ਕੌਰ, ਸਕੂਲ ਇੰਚਾਰਜ ਭਾਰਤੀ ਸ਼ਰਮਾ, ਮੋਨਿਕਾ ਸ਼ਰਮਾ, ਸਿਮਰਨਜੀਤ ਕੌਰ, ਜਸਵੀਰ ਕੌਰ, ਰਜਨੀ ਅਤੇ ਵੱਡੀ ਗਿਣਤੀ ਵਿਚ ‘ਆਪ’ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਮੋਰਿੰਡਾ ਵਲੋਂ ਤਾਜਪੋਸ਼ੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਐਸ. ਵਾਈ. ਐਲ. ਨਹਿਰ ਦੇ ਪੁਲ ਦੀ ਵਿਭਾਗ ਵਲੋਂ ਟੁੱਟੀ ਰੇਲਿੰਗ ਦੀ ਮੁਰੰਮਤ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।