ਵਾਰਡਾਂ ’ ਚ ਉਤਰ ਕੇ ਬੈਂਸ ਨੇ ਖ਼ੁਦ ਫੜਿਆ ਸਫ਼ਾਈ ਦਾ ਮੋਰਚਾ
ਨੰਗਲ, 2 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨੰਗਲ ਵਿਚ ਸਫ਼ਾਈ ਮੁਹਿੰਮ ਦੇ ਪੰਜਵੇਂ ਦਿਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਖ਼ੁਦ ਵਾਰਡ ਨੰ: 12 ਵਿਚ ਉਤਰੇ। ਉਨ੍ਹਾਂ ਸਫ਼ਾਈ ਸੇਵਕਾਂ, ਨਗਰ ਕੌਂਸਲ ਕਰਮਚਾਰੀਆਂ ਅਤੇ ਸਥਾਨਕ ਵਸਨੀਕਾਂ ਨਾਲ ਮਿਲ ਕੇ ਸਫ਼ਾਈ ਕਾਰਜਾਂ ਵਿਚ ਭਾਗ ਲੈਂਦਿਆਂ ਜ਼ਮੀਨੀ ਪੱਧਰ ‘ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਨੰਗਲ, 2 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨੰਗਲ ਵਿਚ ਸਫ਼ਾਈ ਮੁਹਿੰਮ ਦੇ ਪੰਜਵੇਂ ਦਿਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਖ਼ੁਦ ਵਾਰਡ ਨੰ: 12 ਵਿਚ ਉਤਰੇ। ਉਨ੍ਹਾਂ ਸਫ਼ਾਈ ਸੇਵਕਾਂ, ਨਗਰ ਕੌਂਸਲ ਕਰਮਚਾਰੀਆਂ ਅਤੇ ਸਥਾਨਕ ਵਸਨੀਕਾਂ ਨਾਲ ਮਿਲ ਕੇ ਸਫ਼ਾਈ ਕਾਰਜਾਂ ਵਿਚ ਭਾਗ ਲੈਂਦਿਆਂ ਜ਼ਮੀਨੀ ਪੱਧਰ ‘ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਨੂੰ ਮੁੜ ‘ਸਾਫ਼-ਸੁਥਰਾ’ ਤੇ ਸੁੰਦਰ ਸ਼ਹਿਰ ਬਣਾਉਣਾ ਸਰਕਾਰ ਦੇ ਨਾਲ-ਨਾਲ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦੁਕਾਨਾਂ ਦਾ ਕੂੜਾ ਸੜਕਾਂ, ਗਲੀਆਂ ਜਾਂ ਖ਼ਾਲੀ ਥਾਵਾਂ ‘ਤੇ ਨਾ ਸੁੱਟਿਆ ਜਾਵੇ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖ ਕੇ ਨਗਰ ਕੌਂਸਲ ਦੇ ਸਫ਼ਾਈ ਪ੍ਰਬੰਧ ਵਿਚ ਸਹਿਯੋਗ ਦਿੱਤਾ ਜਾਵੇ। ਵਾਰਡ ਦਾ ਨਿਰੀਖਣ ਕਰਦਿਆਂ ਮੰਤਰੀ ਨੇ ਗਲੀਆਂ, ਸੜਕਾਂ, ਜਨਤਕ ਥਾਵਾਂ, ਨਿਕਾਸੀ ਨਾਲਿਆਂ ਅਤੇ ਕੂੜੇ ਦੇ ਢੇਰਾਂ ਦੀ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੂੜੇ ਦੇ ਢੇਰ ਤੁਰੰਤ ਚੁੱਕੇ ਜਾਣ, ਨਾਲਿਆਂ ਦੀ ਨਿਯਮਤ ਸਫ਼ਾਈ ਕਰਵਾਈ ਜਾਵੇ ਅਤੇ ਹਰੇਕ ਵਾਰਡ ਵਿਚ ਸਫ਼ਾਈ ਪ੍ਰਬੰਧ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਸਫ਼ਾਈ ਪ੍ਰਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਮਹਿਜ਼ ਕੁੱਝ ਦਿਨਾਂ ਦੀ ਮੁਹਿੰਮ ਨਹੀਂ, ਸਗੋਂ ਲੋਕਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦਾ ਉਪਰਾਲਾ ਹੈ। ਸਰਕਾਰ, ਨਗਰ ਕੌਂਸਲ, ਸਫ਼ਾਈ ਸੇਵਕਾਂ, ਵਪਾਰੀਆਂ, ਸਮਾਜਿਕ-ਧਾਰਮਿਕ ਸੰਸਥਾਵਾਂ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਨੰਗਲ ਨੂੰ ਸਾਫ਼, ਸੁੰਦਰ ਅਤੇ ਵਿਵਸਥਿਤ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।