04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਰਕਰਾਂ ਦਾ ਸਹਿਯੋਗ ਜ਼ਰੂਰੀ - ਹਰਜੋਤ ਬੈਂਸ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ, 2 ਲੱਖ ਗੁਰਦੁਆਰਾ ਸਾਹਿਬ ਲਈ ਕੀਤਾ ਭੇਟ

ਬੁੰਗਾ ਸਾਹਿਬ, 3 ਸਤੰਬਰ (ਸੁਖਚੈਨ ਸਿੰਘ ਰਾਣਾ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਉਦੇਸ਼ ਨਾਲ ਬੁੰਗਾ ਸਾਹਿਬ ਦੇ ਨਜ਼ਦੀਕੀ ਪਿੰਡ ਮੀਆਂਪੁਰ ਵਿਖੇ ਲੋਕ ਮਿਲਣੀ ਆਯੋਜਿਤ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਧਿਆਨ ਵਿਚ ਲਿਆਂਦੀਆਂ।

ਅਜੀਤ ਡੈਸਕ 04-09-2026
ਬੁੰਗਾ ਸਾਹਿਬ, 3 ਸਤੰਬਰ (ਸੁਖਚੈਨ ਸਿੰਘ ਰਾਣਾ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਉਦੇਸ਼ ਨਾਲ ਬੁੰਗਾ ਸਾਹਿਬ ਦੇ ਨਜ਼ਦੀਕੀ ਪਿੰਡ ਮੀਆਂਪੁਰ ਵਿਖੇ ਲੋਕ ਮਿਲਣੀ ਆਯੋਜਿਤ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਧਿਆਨ ਵਿਚ ਲਿਆਂਦੀਆਂ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਯੋਗ ਕਾਰਵਾਈ ਕਰਕੇ ਸਮੱਸਿਆਵਾਂ ਦੇ ਹੱਲ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਬੇਲੋੜੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵਲੋਂ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਿੰਡ ਨੂੰ 5 ਲੱਖ ਰੁਪਏ ਤੇ 2 ਲੱਖ ਰੁਪਏ ਗੁਰਦੁਆਰਾ ਲਈ ਵੀ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪਿੰਡਾਂ ਵਿਚ ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ, ਸਫਾਈ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਜਾ ਰਹੀ ਗ੍ਰਾਂਟ ਦੀ ਵਰਤੋਂ ਪਿੰਡ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਜਾਵੇਗੀ ਤਾਂ ਜੋ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਸਹੂਲਤਾਂ ਨਾਲ ਲੈਂਸ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਲ ਕੀਤਾ ਗਿਆ ਹੈ ਅਤੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਪਿੰਡ ਵਾਸੀਆਂ ਨੇ ਮੰਤਰੀ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ, ਹੱਲ ਲਈ ਤੁਰੰਤ ਕਾਰਵਾਈ ਕਰਨ ਅਤੇ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਕਮਿੱਕਰ ਸਿੰਘ ਡਾਢੀ ਐਸ.ਸੀ. ਕਮਿਸ਼ਨ ਮੈਂਬਰ, ਪਰਮਿੰਦਰ ਸਿੰਘ ਜਿੰਮੀ, ਅਜੈਬ ਸਿੰਘ ਸਰਪੰਚ, ਕੁਲਵਿੰਦਰ ਸਿੰਘ ਗੁੱਗੂ ਸੀਨੀਅਰ ਆਗੂ, ਹਰਪ੍ਰੀਤ ਸਿੰਘ ਹੈਪੀ ਨੌਜਵਾਨ ਯੂਥ ਆਗੂ, ਜੋਗਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਸਕੂਲ - ਕਾਲਜ ਬੱਸਾਂ ਦੇ ਪਹੀਏ ਰੁਕੇ , ਸਰਕਾਰ ਖ਼ਿਲਾਫ਼ ਬੱਸ ਚਾਲਕਾਂ ਨੇ ਖੋਲ੍ਹਿਆ ਮੋਰਚਾ 15 ਸਾਲ ਦੀ ਬਜਾਏ 20 ਸਾਲ ਬੱਸਾਂ... ਅਗਲੀ ਖ਼ਬਰ ਸਰਹਿੰਦ ਨਹਿਰ ’ ਚ ਪਾੜ ਮਗਰੋਂ ਪ੍ਰਸ਼ਾਸਨ ’ ਤੇ ਸਵਾਲ , ਵਿਧਾਇਕ ਦੀ ਭੂਮਿਕਾ ਵੀ ਕਟਹਿਰੇ ’ ਚ ਪਹਿਲਾਂ ਸੂਚਨਾ ਦੇਣ ਦੇ ਬਾਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।