07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਾਜਪਾ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਇਲਾਕੇ ਦੇ ਵੱਖ - ਵੱਖ ਪਿੰਡਾਂ ਵਿਚ ਮੁਫ਼ਤ ਮੈਡੀਕਲ ਕੈਂਪ ਲਗਾਏ ਲਗਭਗ 200 ਲੋਕਾਂ ਦੀ ਹੋਈ ਮੁਫ਼ਤ ਸਿਹਤ ਜਾਂਚ ਅਤੇ ਦਿੱਤੀਆਂ ਮੁਫ਼ਤ ਦਵਾਈਆਂ

ਘਨੌਲੀ, 6 ਸਤੰਬਰ (ਜਸਵੀਰ ਸਿੰਘ ਸੈਣੀ)-ਅੱਜ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੋਗ ਅਗਵਾਈ ਹੇਠ, ਭਾਰਤੀ ਜਨਤਾ ਪਾਰਟੀ (ਰੂਪਨਗਰ) ਅਤੇ ਉੱਘੀ ਸਮਾਜ ਸੇਵੀ ਸੰਸਥਾ ‘ਪਹਿਲਾ ਇਨਸਾਨੀਅਤ’ ਵਲੋਂ ਸਾਂਝੇ ਤੌਰ ’ਤੇ ਘਨੌਲੀ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ। ‘ਸਿਹਤਮੰਦ ਪਿੰਡ, ਮਜ਼ਬੂਤ ਦੇਸ਼’ ਦੇ ਮਹਾਨ ਟੀਚੇ ਨੂੰ ਮੁੱਖ ਰੱਖਦਿਆਂ ਅਤੇ ਪੇਂਡੂ ਖੇਤਰਾਂ ਵਿਚ ਸਿਹਤ ਸਹੂਲਤਾਂ ਦੀ ਘਾਟ ਨੂੰ ਪੂਰਾ ਕਰਨ ਦੇ ਮਕਸਦ ਨਾਲ, ਇਹ ਕੈਂਪ ਪਿੰਡ ਮਕੌੜੀ ਕਲਾਂ, ਡੰਗੋਲੀ, ਮਨਸਾਲੀ ਅਤੇ ਹੋਰ ਪਿੰਡਾਂ ਵਿਖੇ ਪੂਰੇ ਉਤਸ਼ਾਹ ਨਾਲ ਲਗਾਏ ਗਏ।

ਅਜੀਤ ਡੈਸਕ 07-09-2026
ਘਨੌਲੀ, 6 ਸਤੰਬਰ (ਜਸਵੀਰ ਸਿੰਘ ਸੈਣੀ)-ਅੱਜ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੋਗ ਅਗਵਾਈ ਹੇਠ, ਭਾਰਤੀ ਜਨਤਾ ਪਾਰਟੀ (ਰੂਪਨਗਰ) ਅਤੇ ਉੱਘੀ ਸਮਾਜ ਸੇਵੀ ਸੰਸਥਾ ‘ਪਹਿਲਾ ਇਨਸਾਨੀਅਤ’ ਵਲੋਂ ਸਾਂਝੇ ਤੌਰ ’ਤੇ ਘਨੌਲੀ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ। ‘ਸਿਹਤਮੰਦ ਪਿੰਡ, ਮਜ਼ਬੂਤ ਦੇਸ਼’ ਦੇ ਮਹਾਨ ਟੀਚੇ ਨੂੰ ਮੁੱਖ ਰੱਖਦਿਆਂ ਅਤੇ ਪੇਂਡੂ ਖੇਤਰਾਂ ਵਿਚ ਸਿਹਤ ਸਹੂਲਤਾਂ ਦੀ ਘਾਟ ਨੂੰ ਪੂਰਾ ਕਰਨ ਦੇ ਮਕਸਦ ਨਾਲ, ਇਹ ਕੈਂਪ ਪਿੰਡ ਮਕੌੜੀ ਕਲਾਂ, ਡੰਗੋਲੀ, ਮਨਸਾਲੀ ਅਤੇ ਹੋਰ ਪਿੰਡਾਂ ਵਿਖੇ ਪੂਰੇ ਉਤਸ਼ਾਹ ਨਾਲ ਲਗਾਏ ਗਏ। ਇਨ੍ਹਾਂ ਕੈਂਪਾਂ ਵਿਚ ਪਿੰਡਾ ਦੇ ਵਾਸੀਆ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਇਨ੍ਹਾਂ ਮੁਫ਼ਤ ਸਿਹਤ ਸਹੂਲਤਾਂ ਦਾ ਲਾਹਾ ਲਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ। ਇਸ ਦੌਰਾਨ ਮਰੀਜ਼ਾਂ ਦਾ ਮੁਫ਼ਤ ਸ਼ੂਗਰ ਟੈਸਟ, ਮੁਫ਼ਤ ਬੀ.ਪੀ. ਚੈੱਕਅਪ ਅਤੇ ਹੋਰ ਆਮ ਬਿਮਾਰੀਆਂ ਦਾ ਨਿਰੀਖਣ ਕੀਤਾ ਗਿਆ। ਡਾਕਟਰੀ ਸਲਾਹ ਤੋਂ ਬਾਅਦ ਲੋੜਵੰਦ ਮਰੀਜ਼ਾਂ ਨੂੰ ਮੌਕੇ ’ਤੇ ਹੀ ਸੰਸਥਾ ਵਲੋਂ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ ਤਾਂ ਜੋ ਕਿਸੇ ਵੀ ਆਰਥਿਕ ਪੱਖੋਂ ਕਮਜ਼ੋਰ ਵਿਅਕਤੀ ਨੂੰ ਇਲਾਜ ਵਿਚ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਲਗਭਗ 250 ਤੋਂ ਵੱਧ ਲੋਕਾਂ ਦਾ ਸਫ਼ਲਤਾ ਪੂਰਵਕ ਚੈੱਕਅੱਪ ਕੀਤਾ ਗਿਆ। ਭਾਜਪਾ ਰੂਪਨਗਰ ਵਲੋਂ ‘ਸੇਵਾ, ਸੁਸ਼ਾਸਨ, ਸਮਰਪਣ’ ਦੀ ਸੋਚ ਹੇਠ ਕਰਵਾਏ ਗਏ ਲੋਕ ਭਲਾਈ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਇਲਾਕਾ ਨਿਵਾਸੀਆਂ, ਪੰਚਾਇਤਾਂ ਅਤੇ ਮੋਹਤਬਰਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ। ਪਿੰਡ ਵਾਸੀਆਂ ਨੇ ਅਜੈਵੀਰ ਸਿੰਘ ਲਾਲਪੁਰਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਘਰ-ਘਰ ਜਾ ਕੇ ਮੁਫ਼ਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦਾ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ, ਖਾਸ ਕਰਕੇ ਉਨ੍ਹਾਂ ਬਜ਼ੁਰਗਾਂ ਲਈ ਜੋ ਸ਼ਹਿਰ ਦੇ ਹਸਪਤਾਲਾਂ ਤੱਕ ਆਸਾਨੀ ਨਾਲ ਨਹੀਂ ਪਹੁੰਚ ਸਕਦੇ। ਆਗੂਆਂ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਅਜਿਹੇ ਮੈਡੀਕਲ ਕੈਂਪ ਲਗਾਏ ਜਾਣਗੇ। ਇਸ ਮੌਕੇ ਇਨ੍ਹਾਂ ਮੈਡੀਕਲ ਕੈਂਪਾਂ ਨੂੰ ਸੁਚੱਜੇ ਢੰਗ ਨਾਲ ਸਫ਼ਲ ਬਣਾਉਣ ਅਤੇ ਲੋਕਾਂ ਦੀ ਸੇਵਾ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਉਚੇਚੇ ਤੌਰ ’ਤੇ ਇੰਦਰਪਾਲ ਘਨੌਲੀ, ਤਰਲੋਚਨ ਸਿੰਘ ਸਰਪੰਚ, ਗੋਲਡੀ, ਧਰਮਿੰਦਰ ਮਲਕਪੁਰ, ਸਰਪੰਚ ਹਰਜਿੰਦਰ ਸਿੰਘ, ਦਵਿੰਦਰ ਸਿੰਘ ਮਕੌੜੀ ਕਲਾਂ, ਹਰਜਿੰਦਰ ਸਿੰਘ (ਪ੍ਰਧਾਨ ਗੁਰਦੁਆਰਾ ਸਾਹਿਬ), ਨਰਿੰਦਰਪਾਲ ਸਿੰਘ, ਜਸਵੰਤ ਸਿੰਘ, ਪਰਮਜੀਤ ਕੌਰ, ਇੰਦਰਜੀਤ ਸਿੰਘ, ਸਾਹਿਲ, ਮੰਨਾ, ਹਰਜੀਤ ਸਿੰਘ ਅਤੇ ਜਸਵੀਰ ਸਿੰਘ, ਸਮੇਤ ਇਲਾਕੇ ਦੇ ਹੋਰ ਵੀ ਕਈ ਸੀਨੀਅਰ ਭਾਜਪਾ ਆਗੂ, ਵਰਕਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਕਰਮਯੋਗੀ ਪ੍ਰਿੰਸੀਪਲ ਵਿਜੈ ਬੰਗਲਾ ਨੂੰ ਸਟੇਟ ਐਵਾਰਡ ਮਿਲਣ ’ਤੇ ਵਧਾਈ ਦਿੱਤੀ ਅਗਲੀ ਖ਼ਬਰ ਮਨੁੱਖੀ ਅਧਿਕਾਰ ਸੰਸਥਾ ਵਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨਾਲ ਹੋਏ ਪੁਲਿਸ ਤਸ਼ੱਦਦ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।