08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅੱਡਾ ਮਾਰਕੀਟ ਦੇ ਵਾਰਡ ਨੰਬਰ-10 ਵਿਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ। ਨੰਗਲ ਨੂੰ ਗੰਦਗੀ ਤੋਂ ਮੁਕਤ ਕਰਨ ਲਈ ਹੁਣ ਸਰਕਾਰ ਦੇ ਨਾਲ ਲੋਕ ਵੀ ਮੈਦਾਨ ’ਚ ਉਤਰਨ-ਬੈਂਸ * ਸੜਕਾਂ-ਫੁੱਟਪਾਥਾਂ ’ਤੇ ਸਮਾਨ ਰੱਖਣ ਤੇ ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ਨੂੰ ਤਾੜਨਾ—ਸਫ਼ਾਈ ਪ੍ਰਬੰਧਾਂ ’ਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਨੰਗਲ , 7 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ ਆਪਣੇ ਅੰਤਿਮ ਪੜਾਅ ਵੱਲ ਵੱਧ ਰਹੀ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਸਿਰਫ਼ ਸਰਕਾਰ ਜਾਂ ਨਗਰ ਕੌਂਸਲ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।

ਅਜੀਤ ਡੈਸਕ 08-09-2026
ਨੰਗਲ , 7 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ ਆਪਣੇ ਅੰਤਿਮ ਪੜਾਅ ਵੱਲ ਵੱਧ ਰਹੀ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਸਿਰਫ਼ ਸਰਕਾਰ ਜਾਂ ਨਗਰ ਕੌਂਸਲ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਫ਼ਾਈ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬੈਂਸ ਨੇ ਅੱਡਾ ਮਾਰਕੀਟ ਦੇ ਵਾਰਡ ਨੰਬਰ-10 ਵਿਚ ਸਫਾਈ ਕਾਰਜਾਂ ਦਾ ਮੌਕੇ ’ਤੇ ਜਾਇਜ਼ਾ ਲੈਂਦਿਆਂ ਦੱਸਿਆ ਕਿ ਮੁਹਿੰਮ ਦੌਰਾਨ ਵਾਰਡ ਵਿੱਚੋਂ ਕਰੀਬ 10 ਟਰਾਲੀਆਂ ਕੂੜਾ ਅਤੇ ਫ਼ਜ਼ੂਲ ਸਮਾਨ ਚੁੱਕਿਆ ਗਿਆ ਹੈ। ਉਨ੍ਹਾਂ ਨਗਰ ਕੌਂਸਲ ਦੇ ਮੁਲਾਜ਼ਮਾਂ ਤੇ ਸਫਾਈ ਕਰਮਚਾਰੀਆਂ ਵਲੋਂ ਦਿਨ-ਰਾਤ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਸਫ਼ਾਈ ਕਾਰਜ ਲਗਾਤਾਰ ਜਾਰੀ ਰੱਖਣ ਦੀ ਹਦਾਇਤ ਕੀਤੀ। ਦੁਕਾਨਦਾਰਾਂ ਤੇ ਕਾਰੋਬਾਰੀਆਂ ਨੂੰ ਤਾੜਨਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਦੁਕਾਨਾਂ ਦਾ ਸਮਾਨ ਸੜਕਾਂ, ਫੁੱਟਪਾਥਾਂ ਜਾਂ ਜਨਤਕ ਥਾਵਾਂ ’ਤੇ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਆਵਾਜਾਈ ਪ੍ਰਭਾਵਿਤ ਹੋਣ ਦੇ ਨਾਲ ਸ਼ਹਿਰ ਦੀ ਸੁੰਦਰਤਾ ਵੀ ਖ਼ਰਾਬ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਸੜਕਾਂ ਜਾਂ ਖੁੱਲ੍ਹੀਆਂ ਥਾਵਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਤ ਥਾਵਾਂ ’ਤੇ ਹੀ ਪਾਇਆ ਜਾਵੇ। ਬੈਂਸ ਨੇ ਕਿਹਾ, “ਕਿਰਪਾ ਕਰਕੇ ਕੂੜਾ ਸੜਕਾਂ ਜਾਂ ਖੁੱਲ੍ਹੀਆਂ ਥਾਵਾਂ ’ਤੇ ਨਾ ਸੁੱਟੋ ਜੀ।” ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਫ਼ਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਪਰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਮੁਹਿੰਮ ਪੂਰੀ ਤਰ੍ਹਾਂ ਸਫਲ ਨਹੀਂ ਹੋ ਸਕਦੀ। ਇਸ ਮੌਕੇ ਮੱਛਰਾਂ ਦੀ ਰੋਕਥਾਮ ਲਈ ਫੋਗਿੰਗ ਵੀ ਕਰਵਾਈ ਗਈ। ਮੰਤਰੀ ਨੇ ਕਿਹਾ ਕਿ ਸਫ਼ਾਈ ਦੇ ਨਾਲ ਲੋਕਾਂ ਨੂੰ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਲਈ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਓ.ਐਸ.ਡੀ. ਗੁਰਭਾਗ ਸਿੰਘ, ਐਡਵੋਕੇਟ ਹਰਨਮਨ ਸਿੰਘ ਭਾਟੀਆ, ਨਰਿੰਦਰ ਸਿੰਘ, ਅਨੀਤਾ ਬੈਂਸ, ਰਣਜੀਤ ਸਿੰਘ, ਪੂਜਾ ਦੇਵੀ, ਪਰਮਜੀਤ ਸਿੰਘ, ਯੁੱਧਵੀਰ ਸਿੰਘ ਐਕਸੀਅਨ, ਮਦਨ ਲਾਲ ਤੇ ਮਲਕੀਤ ਸਿੰਘ ਸੈਨੇਟਰੀ ਇੰਸਪੈਕਟਰ, ਨਿਤਿਨ ਸ਼ਰਮਾ, ਅੰਕੁਸ਼ ਪਾਠਕ, ਦਲਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅਜੀਤ, ਜਲੰਧਰ ਮਹੈਣ ਵਿਖੇ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਮਹੈਣ... ਅਗਲੀ ਖ਼ਬਰ ਟੋਲ ਪਲਾਜ਼ਾ ਬੰਦ ਕੀਤੇ ਜਾਣ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ-ਕੀਰਤਪੁਰ ਸਾਹਿਬ ਮੁੱਖ ਮਾਰਗ ਦੀ ਹਾਲਤ ਹੋਈ ਖ਼ਸਤਾ ਸੜਕ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।