ਨੰਗਲ ਤੋਂ ਤੀਰਥਾਂ ਵੱਲ ਚੱਲੀ ਸ਼ਰਧਾ ਦੀ ਸਵਾਰੀ ਨੂੰ ਕੈਬਨਿਟ ਮੰਤਰੀ ਬੈਂਸ ਨੇ ਕੀਤਾ ਰਵਾਨਾ
ਨੰਗਲ, 8 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨੰਗਲ ਦੇ ਵਾਰਡ ਨੰਬਰ 16 ਅਤੇ 18 ਤੋਂ ਸੰਗਤ ਨੂੰ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਸਥਾਨਕ ਸਰਕਾਰਾਂ ਮੰਤਰੀ ਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
ਅਜੀਤ ਡੈਸਕ
09-09-2026