ਮੁਲਾਜ਼ਮਾਂ ਨੇ ਕਲਮ ਛੋੜ - ਕੰਪਿਊਟਰ ਬੰਦ ਹੜਤਾਲ ਕਰ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ
ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਰੂਪਨਗਰ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਅੱਜ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰਕੇ ਸਰਕਾਰੀ ਡਿਊਟੀ ਦਾ ਬਾਈਕਾਟ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਧਰਨਾ ਦੇ ਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਰੂਪਨਗਰ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਅੱਜ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰਕੇ ਸਰਕਾਰੀ ਡਿਊਟੀ ਦਾ ਬਾਈਕਾਟ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਧਰਨਾ ਦੇ ਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਧਰਨੇ ਦੌਰਾਨ ਪੁਰਾਣੀ ਪੈਨਸ਼ਨ ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ ਦੇਣ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਕ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਹੱਕੀ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 27 ਅਗਸਤ ਨੂੰ ਹੜਤਾਲ ਅਤੇ ਮੀਟਿੰਗਾਂ ਇਕੱਠੀਆਂ ਨਾ ਚੱਲਣ ਦੀ ਗੱਲ ਕਹੀ ਗਈ ਸੀ। ਇਸ ਤੋਂ ਬਾਅਦ ਸੂਬਾ ਕਮੇਟੀ ਵੱਲੋਂ ਸਰਕਾਰ ਨੂੰ ਗੱਲਬਾਤ ਲਈ 7 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ, ਪਰ ਕੋਈ ਮੀਟਿੰਗ ਨਾ ਹੋਣ ਕਾਰਨ ਮੁਲਾਜ਼ਮਾਂ ਨੂੰ ਹੜਤਾਲ ਲਈ ਮਜਬੂਰ ਹੋਣਾ ਪਿਆ। ਇਸ ਮੌਕੇ ਸੁਨਾਮ ਦੇ ਪਿੰਡ ਸ਼ੇਰੋਂ ਦੇ ਮੋਹਣਜੀਤ ਸਿੰਘ ਨਾਲ ਪੁਲਿਸ ਵਲੋਂ ਕੀਤੇ ਕਥਿਤ ਅਣਮਨੁੱਖੀ ਤਸ਼ੱਦਦ ਦਾ ਵੀ ਵਿਰੋਧ ਕੀਤਾ ਗਿਆ। 13 ਸਤੰਬਰ ਨੂੰ ਰਿਹਾਇਸ਼ ਦਾ ਘਿਰਾਓ ਆਗੂਆਂ ਨੇ ਐਲਾਨ ਕੀਤਾ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 13 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਰਿਹਾਇਸ਼ ਦਾ ਘਿਰਾਓ ਕਰਕੇ ਵੱਡੀ ਰੈਲੀ ਕੀਤੀ ਜਾਵੇਗੀ। ਇਸ ਵਿਚ ਰੂਪਨਗਰ ਤੋਂ ਇਲਾਵਾ ਮੋਹਾਲੀ ਅਤੇ ਚੰਡੀਗੜ੍ਹ ਦੇ ਮੁਲਾਜ਼ਮ ਤੇ ਪੈਨਸ਼ਨਰ ਵੀ ਸ਼ਾਮਲ ਹੋਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੀ.ਐੱਸ.ਐੱਮ.ਐੱਸ.ਯੂ. ਅਮਰਜੀਤ ਸਿੰਘ ਗਰੇਵਾਲ, ਚੇਅਰਮੈਨ ਜਸਵਿੰਦਰ ਕੌਰ, ਜਨਰਲ ਸਕੱਤਰ ਅਮਨਦੀਪ ਸਿੰਘ, ਡੀ.ਸੀ. ਦਫ਼ਤਰ ਦੇ ਪ੍ਰਧਾਨ ਮਨੋਜ ਕੁਮਾਰ ਤੋਂ ਇਲਾਵਾ ਕਰਮਵੀਰ ਸਿੰਘ, ਸੁਖਦੇਵ ਸਿੰਘ ਸੁਰਤਾਪੁਰੀ, ਹਰਜਿੰਦਰ ਸਿੰਘ ਅਕਬਰਪੁਰ, ਗੁਰਵਿੰਦਰ ਸਿੰਘ ਹਜਾਰਾ, ਮਦਨ ਗੋਪਾਲ, ਰਾਮਦਾਸ ਸਸਕੌਰ, ਹੁਸਨ ਚੰਦ ਮਠਾਨ, ਸੁਰਿੰਦਰਪਾਲ ਸਿੰਘ ਢੇਰ, ਹਰਬੰਸ ਸੈਣੀ, ਰਾਧੇ ਸ਼ਾਮ, ਰਣਜੀਤ ਸਿੰਘ ਗਿੱਲ, ਸੰਜੀਵ ਮੋਠਾਪੁਰ, ਰਾਮ ਲੁਭਾਇਆ, ਜਸਵਿੰਦਰ ਸਿੰਘ ਕਾਂਗੜ, ਹਰਜਿੰਦਰ ਸਿੰਘ, ਜਗਤਾਰ ਸਿੰਘ ਗਿੱਲ, ਪਰਮਿੰਦਰ ਸਿੰਘ, ਸੁਰਿੰਦਰ ਸਿੰਘ ਖੇੜੀ ਪਟਵਾਰੀ, ਰਾਜ ਕੁਮਾਰ, ਪ੍ਰਿੰਸਪਾਲ, ਸਰਪ੍ਰੀਤ ਸਿੰਘ ਅਤੇ ਸਿਕੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਹੁਦੇਦਾਰ ਤੇ ਕਰਮਚਾਰੀ ਹਾਜ਼ਰ ਸਨ।