12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕੌਮੀ ਐੱਸ . ਸੀ . ਕਮਿਸ਼ਨ ਵਲੋਂ ਗੁਲਜ਼ਾਰ ਸਿੰਘ ਮਾਮਲੇ ਵਿਚ ਨਿਰਪੱਖ ਜਾਂਚ ਕਰਨ ਦੀ ਕੀਤੀ ਹਦਾਇਤ

ਮੋਰਿੰਡਾ, 11 ਸਤੰਬਰ (ਪ੍ਰਿਤਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਨਪ੍ਰੀਤ ਕੌਰ ਰਾਏ ਵਲੋਂ ਪੰਜਾਬ ਵਿਚ ਦਲਿਤਾਂ ’ਤੇ ਹੋ ਰਹੇ ਅਤਿਆਚਾਰ ਅਤੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬਾਰ, ਬਾਰ ਬੇਅਦਬੀ ਕਰਨ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਦਿੱਲੀ ਵਿਖੇ ਕੌਮੀ ਐੱਸ. ਸੀ.

ਭਾਜਪਾ ਆਗੂ ਅਮਨਪ੍ਰੀਤ ਕੌਰ ਰਾਏ ਕੌਮੀ ਐੱਸ.ਸੀ. ਕਮਿਸ਼ਨ ਨਾਲ ਮੁਲਾਕਾਤ ਕਰਨ ਸਮੇਂ। 12-09-2026
ਮੋਰਿੰਡਾ, 11 ਸਤੰਬਰ (ਪ੍ਰਿਤਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਨਪ੍ਰੀਤ ਕੌਰ ਰਾਏ ਵਲੋਂ ਪੰਜਾਬ ਵਿਚ ਦਲਿਤਾਂ ’ਤੇ ਹੋ ਰਹੇ ਅਤਿਆਚਾਰ ਅਤੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬਾਰ, ਬਾਰ ਬੇਅਦਬੀ ਕਰਨ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਦਿੱਲੀ ਵਿਖੇ ਕੌਮੀ ਐੱਸ. ਸੀ. ਕਮਿਸ਼ਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅਮਨਪ੍ਰੀਤ ਕੌਰ ਰਾਏ ਵਲੋਂ ਪੰਜਾਬ ਨਾਲ ਸਬੰਧਿਤ ਵੱਖ-ਵੱਖ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ ਗਏ। ਉਨ੍ਹਾਂ ਪੰਜਾਬ ਵਿਚ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੀ ਮੂਰਤੀ ਨਾਲ ਹੋਈ ਬੇਅਦਬੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਉਠਾਉਂਦਿਆਂ ਡਾ. ਅੰਬੇਡਕਰ ਜੀ ਦੇ ਸਨਮਾਨ ਅਤੇ ਸੰਵਿਧਾਨਕ ਮੁੱਲਾਂ ਦੀ ਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਦਿੜ੍ਹਬਾ ਹਲਕੇ ਦੇ ਪਿੰਡ ਤੂਰ ਬੰਜਾਰਾ ਦੇ ਵਸਨੀਕ ਗੁਲਜ਼ਾਰ ਸਿੰਘ ਦੇ ਦੁਖਦਾਈ ਮਾਮਲੇ ਬਾਰੇ ਵੀ ਜਾਣੂ ਕਰਵਾਇਆ ਗਿਆ। ਅਮਨਪ੍ਰੀਤ ਕੌਰ ਰਾਏ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਆਵਾਜ਼ ਉਠਾਉਣ ਤੋਂ ਬਾਅਦ ਵਾਪਰੀਆਂ ਘਟਨਾਵਾਂ ਅਤੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਜੇਕਰ ਤੱਥਾਂ ਦੇ ਆਧਾਰ ’ਤੇ ਕਿਸੇ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇ। ਚਾਹੇ ਉਸਦਾ ਰੁਤਵਾ ਕਿਨਾਂ ਵੀ ਵੱਡਾ ਕਿਉਂ ਨਾ ਹੋਵੇ। ਅਮਨਪ੍ਰੀਤ ਕੌਰ ਰਾਏ ਨੇ ਕਿਹਾ ਕਿ ਲੋਕਤੰਤਰ ਵਿਚ ਸਵਾਲ ਪੁੱਛਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਪੰਜਾਬ ਵਿਚ ਹਰ ਨਾਗਰਿਕ ਦੇ ਸਨਮਾਨ, ਨਿਆਂ, ਜਵਾਬਦੇਹੀ ਅਤੇ ਆਵਾਜ਼ ਦੀ ਰੱਖਿਆ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ। ਸ੍ਰੀ ਮਤੀ ਰਾਏ ਨੇ ਦੱਸਿਆ ਕਿ ਕੌਮੀ ਐਸ. ਸੀ. ਕਮਿਸ਼ਨ ਵਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਕੀਤੀ ਬੇਅਦਬੀ ਅਤੇ ਗੁਲਜ਼ਾਰ ਸਿੰਘ ਦੇ ਮਸਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ।
ਪਿਛਲੀ ਖ਼ਬਰ ਗੁਰਦੁਆਰਾ 34 ਸ਼ਹੀਦ ਸਿੰਘਾਂ ਕਲਵਾਂ ਮੌੜ ਵਿਖ਼ੇ 44 ਵਾਂ ਸ਼ਹੀਦੀ ਸਮਾਗਮ ਮਨਾਇਆ ਅਗਲੀ ਖ਼ਬਰ ਰਾਜ ਪੁਰਸਕਾਰ ਹਾਸਲ ਕਰਨ ਵਾਲੇ ਪ੍ਰਿੰਸੀਪਲ ਜੋਸ਼ੀ ਦਾ ਸਕੂਲ ਪੁੱਜਣ ’ ਤੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।