14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਟਵਾਹੜ ਤੋਂ ਸ੍ਰੀ ਹਰਿਮੰਦਰ ਸਾਹਿਬ ਲਈ ਸੰਗਤਾਂ ਦੀ ਬੱਸ ਰਵਾਨਾ

ਨੂਰਪੁਰ ਬੇਦੀ , 13 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੂਬੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਸੰਗਤਾਂ ਨੂੰ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਹਲਕਾ ਰੂਪਨਗਰ ਦੇ ਪਿੰਡ ਜਟਹਵਾੜ੍ਹ ਤੋਂ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਅਜੀਤ ਡੈਸਕ 14-09-2026
ਨੂਰਪੁਰ ਬੇਦੀ , 13 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੂਬੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਸੰਗਤਾਂ ਨੂੰ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਹਲਕਾ ਰੂਪਨਗਰ ਦੇ ਪਿੰਡ ਜਟਹਵਾੜ੍ਹ ਤੋਂ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਮਕਸਦ ਹਰ ਵਰਗ ਦੇ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਲੋਕ ਆਪਣੀ ਇੱਛਾ ਦੇ ਬਾਵਜੂਦ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਪਾਉਂਦੇ। ਸਰਕਾਰ ਵਲੋਂ ਅਜਿਹੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਇਹ ਉਪਰਾਲਾ ਕੀਤਾ ਗਿਆ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਸਿੱਖ ਸੰਗਤ ਲਈ ਅਥਾਹ ਸ਼ਰਧਾ ਦਾ ਕੇਂਦਰ ਹੈ ਅਤੇ ਇੱਥੇ ਨਤਮਸਤਕ ਹੋ ਕੇ ਸੰਗਤਾਂ ਨੂੰ ਆਤਮਿਕ ਸ਼ਾਂਤੀ ਅਤੇ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਬੱਸ ਰਵਾਨਾ ਹੋਣ ਮੌਕੇ ਪਿੰਡ ਵਾਸੀਆਂ ਅਤੇ ਸੰਗਤਾਂ ਵਲੋਂ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਰੋੜੂਆਣਾ ਤੇ ਰਾਮਪੁਰ ਕਲਾਂ ਵਿਖੇ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀਆਂ ਲੋਕ ਮਿਲਣੀਆਂ ਅਗਲੀ ਖ਼ਬਰ ਵਿਲੱਖਣ ਯੋਗਤਾਵਾਂ ਵਾਲੇ ਵਿਦਿਆਰਥੀਆਂ ਦੇ ਸਿੱਖਿਆ ਕੇਂਦਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।