16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲਈ ਭਾਜਪਾ ਤਿਆਰ - ਗਿੱਲ ‘ਨਸ਼ਾ ਵਿਰੋਧੀ ਰੈਲੀ’ ਨੂੰ ਜਨ-ਅੰਦੋਲਨ ਬਣਾਉਣ ਦਾ ਸੱਦਾ

ਰੂਪਨਗਰ, 15 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਆਗਾਮੀ ਦਿਨਾਂ ਵਿਚ ਕੀਤੀ ਜਾਣ ਵਾਲੀ ‘ਨਸ਼ਾ ਵਿਰੋਧੀ ਰੈਲੀ’ ਦੀਆਂ ਤਿਆਰੀਆਂ ਸਬੰਧੀ ਭਾਜਪਾ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ। ਮੀਟਿੰਗ ਵਿਚ ਰੈਲੀ ਦੀ ਰੂਪ-ਰੇਖਾ, ਸੰਗਠਨਾਤਮਕ ਤਿਆਰੀਆਂ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 16-09-2026
ਰੂਪਨਗਰ, 15 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਆਗਾਮੀ ਦਿਨਾਂ ਵਿਚ ਕੀਤੀ ਜਾਣ ਵਾਲੀ ‘ਨਸ਼ਾ ਵਿਰੋਧੀ ਰੈਲੀ’ ਦੀਆਂ ਤਿਆਰੀਆਂ ਸਬੰਧੀ ਭਾਜਪਾ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ। ਮੀਟਿੰਗ ਵਿਚ ਰੈਲੀ ਦੀ ਰੂਪ-ਰੇਖਾ, ਸੰਗਠਨਾਤਮਕ ਤਿਆਰੀਆਂ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਅਗਵਾਈ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਰੂਪਨਗਰ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕੀਤੀ। ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ‘ਨਸ਼ਾ ਵਿਰੋਧੀ ਰੈਲੀ’ ਸਿਰਫ਼ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੀ ਨੌਜਵਾਨੀ ਦਾ ਭਵਿੱਖ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਅਤੇ ਇਕਜੁੱਟ ਕਰਨ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਇਸ ਮੁਹਿੰਮ ਨੂੰ ਜਨ-ਅੰਦੋਲਨ ਦਾ ਰੂਪ ਦੇਣਗੇ। ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਦਾ ਹਰ ਭਾਜਪਾ ਵਰਕਰ ‘ਨਸ਼ਾ ਮੁਕਤ, ਤੰਦਰੁਸਤ ਤੇ ਖੁਸ਼ਹਾਲ ਪੰਜਾਬ’ ਦੇ ਸੰਕਲਪ ਨਾਲ ਪਿੰਡ-ਪਿੰਡ ਅਤੇ ਘਰ-ਘਰ ਪਹੁੰਚੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਸ ਨੂੰ ਨਸ਼ਿਆਂ ਤੋਂ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਮੀਟਿੰਗ ਦੌਰਾਨ ਰੈਲੀ ਨੂੰ ਸਫਲ ਬਣਾਉਣ ਲਈ ਵੱਖ-ਵੱਖ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਰਮਨ ਜਿੰਦਲ, ਜਗਦੀਸ਼ ਚੰਦਰ ਕਾਜਲਾ, ਪਰਵੇਸ਼ ਗੋਇਲ, ਐਡਵੋਕੇਟ ਨਿਪੁੰਨ ਸੋਨੀ, ਜਤਿੰਦਰ ਅੱਠਵਾਲ, ਹਿੰਮਤ ਸਿੰਘ ਗਿਰਨ, ਓਂਕਾਰ ਸਿੰਘ ਅਬਿਆਣਾ, ਰਜੇਸ਼ ਚੌਧਰੀ, ਮੋਨੀਕਾ ਸ਼ਰਮਾ, ਜਤਿੰਦਰ ਕੌਰ, ਰੌਸ਼ਨ ਲਾਲ ਚੌਹਾਨ, ਧਰਮਿੰਦਰ ਸਿੰਘ ਭਿੰਦਾ, ਜਗਦੀਪ ਸਿੰਘ, ਸੁਨੀਲ ਸ਼ੁਕਲਾ, ਨਵੀਨ ਕੁਮਾਰ, ਬਾਲ ਕ੍ਰਿਸ਼ਨ ਕੁੱਕੂ, ਗੁਰਕੀਰਤ ਸਿੰਘ ਸੈਣੀ, ਅਭਿਸ਼ੇਕ ਅਗਨੀਹੋਤਰੀ, ਸੁਰਿੰਦਰਪਾਲ ਸੇਠੀ ਅਤੇ ਹਰਨੇਕ ਸਿੰਘ ਸਮੇਤ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਖਾਲੀ ਦੇ ਖਿਡਾਰੀਆਂ ਲਈ ਵਤਨਾਂ ਤੋਂ ਦੂਰ ਹੋ ਕੇ ਰਹਿ ਗਈਆਂ ਖੇਡਾਂ ਵਤਨ ਪੰਜਾਬ... ਅਗਲੀ ਖ਼ਬਰ ਪੰਜਾਬ ਮਨਿਸਟਰੀਅਲ ਸਰਵਿਸ ਯੂਨੀਅਨ ਇਕਾਈ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।