16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਰਮਾਨ ਸਿੰਘ ਭਿੰਡਰ ਨੇ ਪੰਜਾਬ ਯੂਨੀਵਰਸਿਟੀ ਦੇ ਮੀਤ ਪ੍ਰਧਾਨ ਦਾ ਅਹੁਦਾ ਸੰਭਾਲਿਆ

ਕਾਹਨਪੁਰ ਖੂਹੀ, 15 ਸਤੰਬਰ (ਗੁਰਬੀਰ ਸਿੰਘ ਵਾਲੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਹਾਲ ਹੀ ’ਚ ਹੋਈਆਂ ਵਿਦਿਆਰਥੀ ਚੋਣਾਂ ਦੌਰਾਨ ਵੱਖ-ਵੱਖ ਪਾਰਟੀਆਂ ਵਲੋਂ ਵੱਖ-ਵੱਖ ਅਹੁਦਿਆਂ ’ਤੇ ਉਮੀਦਵਾਰ ਮੈਦਾਨ ਵਿਚ ਉਤਾਰੇ ਗਏ ਸਨ। ਇਸ ਚੋਣ ਵਿਚ ਖੇਤਰ ਨਾਲਾਗੜ੍ਹ (ਹਿਮਾਚਲ ਪ੍ਰਦੇਸ਼) ਦੇ ਵਸਨੀਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿਮਾਚਲ ਪ੍ਰਦੇਸ਼ ਦੇ ਮੈਂਬਰ ਭਾਈ ਦਲਜੀਤ ਸਿੰਘ ਭਿੰਡਰ ਦੇ ਸਪੁੱਤਰ ਅਰਮਾਨ ਸਿੰਘ ਭਿੰਡਰ ਨੇ ਮੀਤ ਪ੍ਰਧਾਨ ਦੇ ਅਹੁਦੇ ’ਤੇ ਸ਼ਾਨਦਾਰ ਜਿੱਤ ਹਾਸਲ ਕੀਤੀ।

ਚੋਣ ਜਿੱਤਣ ਉਪਰੰਤ ਅਰਮਾਨ ਸਿੰਘ ਭਿੰਡਰ ਨੂੰ ਕੁਰਸੀ ’ਤੇ ਬਿਠਾਉਂਦੇ ਪਿਤਾ ਦਲਜੀਤ ਸਿੰਘ ਭਿੰਡਰ। 16-09-2026
ਕਾਹਨਪੁਰ ਖੂਹੀ, 15 ਸਤੰਬਰ (ਗੁਰਬੀਰ ਸਿੰਘ ਵਾਲੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਹਾਲ ਹੀ ’ਚ ਹੋਈਆਂ ਵਿਦਿਆਰਥੀ ਚੋਣਾਂ ਦੌਰਾਨ ਵੱਖ-ਵੱਖ ਪਾਰਟੀਆਂ ਵਲੋਂ ਵੱਖ-ਵੱਖ ਅਹੁਦਿਆਂ ’ਤੇ ਉਮੀਦਵਾਰ ਮੈਦਾਨ ਵਿਚ ਉਤਾਰੇ ਗਏ ਸਨ। ਇਸ ਚੋਣ ਵਿਚ ਖੇਤਰ ਨਾਲਾਗੜ੍ਹ (ਹਿਮਾਚਲ ਪ੍ਰਦੇਸ਼) ਦੇ ਵਸਨੀਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿਮਾਚਲ ਪ੍ਰਦੇਸ਼ ਦੇ ਮੈਂਬਰ ਭਾਈ ਦਲਜੀਤ ਸਿੰਘ ਭਿੰਡਰ ਦੇ ਸਪੁੱਤਰ ਅਰਮਾਨ ਸਿੰਘ ਭਿੰਡਰ ਨੇ ਮੀਤ ਪ੍ਰਧਾਨ ਦੇ ਅਹੁਦੇ ’ਤੇ ਸ਼ਾਨਦਾਰ ਜਿੱਤ ਹਾਸਲ ਕੀਤੀ। ਉਪਰੰਤ ਅੱਜ ਅਰਮਾਨ ਸਿੰਘ ਭਿੰਡਰ ਨੇ ਪੰਜਾਬ ਯੂਨੀਵਰਸਿਟੀ ਦੇ ਮੀਤ ਪ੍ਰਧਾਨ ਵਜੋਂ ਆਪਣਾ ਅਹੁਦਾ ਰਸਮੀ ਤੌਰ ’ਤੇ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਪਿਤਾ ਭਾਈ ਦਲਜੀਤ ਸਿੰਘ ਭਿੰਡਰ ਅਤੇ ਮਾਤਾ ਮਨਦੀਪ ਕੌਰ ਭਿੰਡਰ ਨੇ ਆਪ ਆਪਣੇ ਕਰ ਕਮਲਾਂ ਨਾਲ ਸਪੁੱਤਰ ਅਰਮਾਨ ਨੂੰ ਮੀਤ ਪ੍ਰਧਾਨ ਦੀ ਕੁਰਸੀ ’ਤੇ ਬਿਠਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਆਸ਼ੀਰਵਾਦ ਦੇ ਕੇ ਸਿਰੋਪਾਓ ਭੇਟ ਕੀਤਾ। ਅਹੁਦਾ ਸੰਭਾਲਣ ਤੋਂ ਬਾਅਦ ਅਰਮਾਨ ਸਿੰਘ ਭਿੰਡਰ ਨੇ ਪੰਜਾਬ ਯੂਨੀਵਰਸਿਟੀ ਦੇ ਸਮੂਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਵਾਹਿਗੁਰੂ ਜੀ ਇਹ ਸਭ ਵਿਦਿਆਰਥੀ ਭਾਈਚਾਰੇ ਦੇ ਸਹਿਯੋਗ ਅਤੇ ਪਰਿਵਾਰ ਦੇ ਅਸ਼ੀਰਵਾਦ ਦਾ ਨਤੀਜਾ ਹੈ।
ਪਿਛਲੀ ਖ਼ਬਰ ਧਰਮਿੰਦਰ ਸਿੰਘ ਜੇ . ਈ ਸਬ ਸਟੇਸ਼ਨ ਦੀ ਬਦਲੀ ਧੱਕੇਸ਼ਾਹੀ ਨਾਲ ਕਰਨ ਦੀ ਨਿਖੇਧੀ ਅਗਲੀ ਖ਼ਬਰ ਸੁਖਵਿੰਦਰ ਸਿੰਘ ਵਿਸਕੀ ਦੀ ਅਗਵਾਈ ਹੇਠ ਵੱਡੀ ਗਿਣਤੀ ’ ਚ ਕਾਂਗਰਸੀ ਵਰਕਰ ਚੰਡੀਗੜ੍ਹ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।