16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੀ . ਐਮ . ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਅਧਿਕਾਰੀਆਂ ਵਲੋਂ ਅਚਨਚੇਤ ਦੌਰਾ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਜੇ ਐਸ ਨਿੱਕੂਵਾਲ)-ਇੱਥੋਂ ਦੇ ਪੀ. ਐਮ.

ਸ੍ਰੀ ਅਨੰਦਪੁਰ ਸਾਹਿਬ ਦੇ ਪੀ.ਐਮ. ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਅਧਿਕਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਅਧਿਆਪਕ ਗੁਰਜਤਿੰਦਰਪਾਲ ਸਿੰਘ ਤੇ ਹੋਰ। 16-09-2026
ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਜੇ ਐਸ ਨਿੱਕੂਵਾਲ)-ਇੱਥੋਂ ਦੇ ਪੀ.ਐਮ. ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਅਧਿਕਾਰੀਆਂ ਵਲੋਂ ਸਕੂਲ ਦਾ ਅਚਨਚੇਤ ਦੌਰਾ ਕੀਤਾ ਗਿਆ। ਅਧਿਕਾਰੀਆਂ ਵਲੋਂ ਸਕੂਲ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਪੀ.ਐਮ. ਸ੍ਰੀ ਯੋਜਨਾ ਅਧੀਨ ਪ੍ਰਾਪਤ ਗ੍ਰਾਂਟਾਂ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਅਧਿਕਾਰੀਆਂ ਵਲੋਂ ਸਕੂਲ ਦੇ ਸਾਰੇ ਜਮਾਤ ਦੇ ਕਮਰਿਆਂ, ਕੰਪਿਊਟਰ ਲੈਬ, ਵਿਗਿਆਨ ਲੈਬ, ਐਸ.ਐਸ.ਟੀ. ਲੈਬ, ਐਨ.ਐਸ.ਕਿਊ.ਐਫ. ਲੈਬ, ਮਿਡ-ਡੇ ਮੀਲ ਅਤੇ ਪੀ.ਐਮ. ਸ੍ਰੀ ਯੋਜਨਾ ਅਧੀਨ ਤਿਆਰ ਕੀਤੇ ਗਏ ਖੇਡ ਮੈਦਾਨਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਪ੍ਰਾਪਤ ਗ੍ਰਾਂਟਾਂ ਨਾਲ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਅਧਿਕਾਰੀਆਂ ਵਲੋਂ ਸਕੂਲ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਕੀਤੇ ਜਾ ਰਹੇ ਕਾਰਜਾਂ ’ਤੇ ਤਸੱਲੀ ਪ੍ਰਗਟ ਕੀਤੀ ਗਈ। ਇਸ ਮੌਕੇ ਅਧਿਕਾਰੀਆਂ ਵਲੋਂ ਬੂਟਾ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ ਗਿਆ। ਉਪਰੰਤ ਸਕੂਲ ਦੇ ਮੁੱਖ ਅਧਿਆਪਕ ਗੁਰਜਤਿੰਦਰ ਪਾਲ ਸਿੰਘ ਵਲੋਂ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਕੁਲਵੰਤ ਸਿੰਘ, ਰੋਹਿਤ, ਜਸਟਾਂਕ, ਤਰਨਜੀਤ ਸਿੰਘ, ਮਨਦੀਪ ਕੌਰ, ਲਖਵਿੰਦਰ ਕੌਰ ਆਦਿ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ 1500 ਤੋਂ ਪਾਰ ਹੋਈ ਐਨ . ਐਫ . ਐਲ . ਸੇਵਾ ਮੁਕਤ ਕਰਮਚਾਰੀਆਂ ਦੀ ਤਾਕਤ ਅਗਲੀ ਖ਼ਬਰ ਵਿਧਾਇਕ ਚੱਢਾ ਵਲੋਂ ਮੀਆਂਪੁਰ ਅਤੇ ਬਰਦਾਰ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 9 ਲੱਖ ਦੀ ਗ੍ਰਾਂਟ ਦੇ ਚੈੱਕ ਸੌਂਪੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।