ਬਿਜਲੀ ਕੱਟਾਂ ਵਿਰੁੱਧ ਅਕਾਲੀ ਦਲ ( ਬ ) ਵਲੋਂ 132 ਕੇ.ਵੀ. ਗਰਿੱਡ ਅੱਗੇ ਧਰਨਾ
ਰੂਪਨਗਰ, 16 ਸਤੰਬਰ (ਸਤਨਾਮ ਸਿੰਘ ਸੱਤੀ)-ਪਾਰਟੀ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਰੋਪੜ ਹਲਕੇ ਵਲੋਂ ਅੱਜ ਸ਼ਹਿਰ ਦੇ 132 ਕੇਵੀ ਗਰਿੱਡ ਸਾਹਮਣੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਅ
ਅਕਾਲੀ ਦਲ ਵਲੋਂ ਲਗਾਏ ਗਏ ਧਰਨੇ ’ਚ ਸ਼ਾਮਿਲ ਅਕਾਲੀ ਵਰਕਰ।
17-09-2026
ਰੂਪਨਗਰ, 16 ਸਤੰਬਰ (ਸਤਨਾਮ ਸਿੰਘ ਸੱਤੀ)-ਪਾਰਟੀ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਰੋਪੜ ਹਲਕੇ ਵਲੋਂ ਅੱਜ ਸ਼ਹਿਰ ਦੇ 132 ਕੇਵੀ ਗਰਿੱਡ ਸਾਹਮਣੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ ਬਿਜਲੀ ਸਪਲਾਈ ਦੇ ਮਾਮਲੇ ਵਿਚ ਨਾਕਾਮ ਰਹਿਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਦਯੋਗਿਕ, ਵਪਾਰਕ, ਖੇਤੀਬਾੜੀ ਅਤੇ ਘਰੇਲੂ ਖਪਤਕਾਰਾਂ ਨੂੰ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਮੌਜੂਦਾ ਸਮੇਂ 8-8 ਘੰਟਿਆਂ ਦੇ ਕੱਟਾਂ ਕਾਰਨ ਲੋਕ ਖੱਜਲ-ਖੁਆਰ ਹੋ ਰਹੇ ਹਨ। ਡਾ. ਚੀਮਾ ਨੇ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਦੇ ਸਮੇਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਗਿਆ ਸੀ, ਜਦਕਿ ਬਾਅਦ ਦੀਆਂ ਕਾਂਗਰਸ ਅਤੇ ‘ਆਪ’ ਸਰਕਾਰਾਂ ਵਲੋਂ ਨਵੀਂ ਬਿਜਲੀ ਪੈਦਾਵਾਰ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਹੋਏ ਸਮਝੌਤੇ ਰੱਦ ਕਰਨ ਦੇ ਵਾਅਦੇ ਵੀ ਪੂਰੇ ਨਹੀਂ ਹੋਏ। ਉਨ੍ਹਾਂ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਵੀ ਧਿਆਨ ਨਾ ਦੇਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਅਤੇ ਪੰਜਾਬ ਨੂੰ ਮੁੜ ਬਿਜਲੀ ਸਰਪਲੱਸ ਸੂਬਾ ਬਣਾਉਣ ਲਈ ਕਦਮ ਚੁੱਕੇ ਜਾਣਗੇ। ਇਸ ਮੌਕੇ ਪਰਮਜੀਤ ਸਿੰਘ ਮੱਕੜ, ਆਰ.ਪੀ. ਸਿੰਘ ਸ਼ੈਲੀ, ਰੁਪਿੰਦਰ ਸਿੰਘ ਲੱਖੇਵਾਲ, ਸੰਦੀਪ ਸਿੰਘ ਕਲੋਤਾ ਅਤੇ ਇੰਜ. ਜੇ.ਪੀ. ਹਾਂਡਾ ਨੇ ਵੀ ਸੰਬੋਧਨ ਕੀਤਾ। ਧਰਨੇ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਸ਼ਹਿਰੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਤਰਨੀ, ਜਥੇਬੰਦਕ ਸਕੱਤਰ ਗੁਰਮੁਖ ਸਿੰਘ ਸੈਣੀ, ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਕੌਂਸਲਰ ਗੁਰਵਿੰਦਰ ਸਿੰਘ ਬਾਵਾ, ਸਾਬਕਾ ਕੌਂਸਲਰ ਵੈਦ ਪ੍ਰਕਾਸ਼, ਮਨਜਿੰਦਰ ਸਿੰਘ ਧਨੋਆ, ਹਿੰਮਤ ਸਿੰਘ ਰਾਜਾ, ਮੋਹਨ ਸਿੰਘ ਮੁਹੰਮਦੀਪੁਰ, ਕੁਲਵੀਰ ਸਿੰਘ ਅਸਮਾਨਪੁਰ, ਐਡਵੋਕੇਟ ਰਾਜੀਵ ਸ਼ਰਮਾ, ਬਲਜਿੰਦਰ ਸਿੰਘ ਮਿੱਠੂ, ਸੁਖਿੰਦਰ ਪਾਲ ਸਿੰਘ ਬੋਬੀ ਬੋਲਾ, ਸਵਰਨ ਸਿੰਘ ਬੋਬੀ ਬਹਾਦਰਪੁਰ, ਦਲਜੀਤ ਸਿੰਘ ਭੁੱਟੋ, ਅਜਮੇਰ ਸਿੰਘ ਬਿੱਕੋਂ, ਮਾਸਟਰ ਅਮਰੀਕ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਇਸਤਰੀ ਅਕਾਲੀ ਦਲ ਵਲੋਂ ਬੀਬੀ ਚਰਨਜੀਤ ਕੌਰ, ਬੀਬੀ ਬਲਜੀਤ ਕੌਰ, ਬਲਵਿੰਦਰ ਕੌਰ ਸ਼ਾਮਪੁਰਾ ਅਤੇ ਚਰਨਜੀਤ ਕੌਰ ਸ਼ਾਮਪੁਰਾ ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰਣਜੋਧ ਸਿੰਘ ਫੂਲ, ਹਰਵਿੰਦਰ ਸਿੰਘ ਰਸੂਲਪੁਰ, ਗੁਰਮੀਤ ਸਿੰਘ ਸ਼ਾਮਪੁਰਾ, ਸੁੱਚਾ ਸਿੰਘ ਸਰਸਾ ਨੰਗਲ, ਜਸਵਿੰਦਰ ਸਿੰਘ ਪਤਿਆਲਾਂ, ਸੁਖਬੀਰ ਸਿੰਘ ਕਲਵਾਂ, ਜ਼ੋਰਾਵਰ ਸਿੰਘ ਬਿੱਟੂ, ਜਸਬੀਰ ਸਿੰਘ ਹਵੇਲੀ, ਮਨਿੰਦਰ ਪਾਲ ਸਿੰਘ ਸਾਹਨੀ, ਮਨਜੀਤ ਸਿੰਘ ਤੰਬੜ, ਜਸਬੀਰ ਸਿੰਘ ਗਿੱਲ, ਜਥੇਦਾਰ ਜਰਨੈਲ ਸਿੰਘ ਔਲਖ, ਸਤਨਾਮ ਸਿੰਘ ਝੱਜ, ਕਮਲ ਕਿਸ਼ੋਰ ਰੋਡੂਆਣਾ, ਭਜਨ ਲਾਲ ਕਾਂਗੜ, ਕਰਮ ਸਿੰਘ ਕਲਵਾਂ , ਚਰਨ ਸਿੰਘ ਭਾਟੀਆ, ਅਜਾਇਬ ਸਿੰਘ ਹਵੇਲੀ ਅਤੇ ਸਰਬਜੀਤ ਸਿੰਘ ਮਸੂਤਾ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ।