18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੀਰੀ - ਪੀਰੀ ਖ਼ਾਲਸਾ ਮਾਰਚ ਦਾ ਵੱਖ - ਵੱਖ ਪਿੰਡਾਂ ਦੀਆਂ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਕਾਹਨਪੁਰ ਖੂਹੀ, 17 ਸਤੰਬਰ (ਗੁਰਬੀਰ ਸਿੰਘ ਵਾਲੀਆ)-ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਅੱਜ ਨੂਰਪੁਰ ਬੇਦੀ ਖੇਤਰ ਦੇ ਪਿੰਡਾਂ ਵਿਚ ਪਹੁੰਚਣ ’ਤੇ ਸੰਗਤਾਂ ਵਲੋਂ ਇਸ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਸਭ ਤੋਂ ਪਹਿਲਾਂ ਝੱਜ ਚੌਕ ਉਪਰੰਤ ਕਲਵਾਂ ਅਤੇ ਕਾਹਨਪੁਰ ਖੂਹੀ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ।

ਅਜੀਤ ਡੈਸਕ 18-09-2026
ਕਾਹਨਪੁਰ ਖੂਹੀ, 17 ਸਤੰਬਰ (ਗੁਰਬੀਰ ਸਿੰਘ ਵਾਲੀਆ)-ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਅੱਜ ਨੂਰਪੁਰ ਬੇਦੀ ਖੇਤਰ ਦੇ ਪਿੰਡਾਂ ਵਿਚ ਪਹੁੰਚਣ ’ਤੇ ਸੰਗਤਾਂ ਵਲੋਂ ਇਸ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਸਭ ਤੋਂ ਪਹਿਲਾਂ ਝੱਜ ਚੌਕ ਉਪਰੰਤ ਕਲਵਾਂ ਅਤੇ ਕਾਹਨਪੁਰ ਖੂਹੀ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ। ਮਾਰਚ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਜਾ ਰਹੀ ਸੀ ਅਤੇ ਵਿਸ਼ੇਸ਼ ਵਾਹਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਖ਼ਾਲਸਾ ਮਾਰਚ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਉਦੇਸ਼ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਰਾਹੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਸੰਗਤ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮਾਰਚ ਰਾਹੀਂ ਨੌਜਵਾਨਾਂ ਨੂੰ ਗੁਰਬਾਣੀ ਨਾਲ ਜੁੜਨ ਦਾ ਵੀ ਸੰਦੇਸ਼ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਸਮੇਤ ਭਾਰੀ ਗਿਣਤੀ ’ਚ ਇਲਾਕੇ ਦੀ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਮਰੀਜ਼ਾਂ ਦੀ ਸੁਰੱਖਿਆ ਤੇ ਦੇਖਭਾਲ ਸਿਹਤ ਸੰਸਥਾਵਾਂ ਦੀ ਸਭ ਤੋਂ ਵੱਡੀ ਤਰਜ਼ੀਹ - ਸਿਵਲ ਸਰਜਨ ਸਿਹਤ ਸੰਸਥਾਵਾਂ ’ਚ ਗੁਣਵੱਤਾ... ਅਗਲੀ ਖ਼ਬਰ ਲੋਦੀ ਮਾਜਰਾ ਤੇ ਗੁੰਨੋ ਮਾਜਰਾ ਦੇ ਵਿਕਾਸ ਲਈ 10 ਲੱਖ ਦੀ ਗ੍ਰਾਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।