ਮਲਕਪੁਰ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਮਲਕਪੁਰ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ਵਲੋਂ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਫ਼ਾਈ, ਸਟਰੀਟ ਲਾਈਟਾਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਮੰਗਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ ਗਈਆਂ।
ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਮਲਕਪੁਰ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ਵਲੋਂ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਫ਼ਾਈ, ਸਟਰੀਟ ਲਾਈਟਾਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਮੰਗਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਵਿਧਾਇਕ ਨੇ ਕਈ ਮਾਮਲਿਆਂ ਸਬੰਧੀ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜ ਨਿਰਧਾਰਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ। ਇਸ ਮੌਕੇ ਪਿੰਡ ਮਲਕਪੁਰ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਪਿੰਡ ਵਾਸੀਆਂ ਨੇ ਗ੍ਰਾਂਟ ਜਾਰੀ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਧਾਇਕ ਦਾ ਧੰਨਵਾਦ ਕੀਤਾ। ਇਸ ਮੌਕੇ ਪੰਚਾਇਤ ਮੈਂਬਰ, ਪਿੰਡ ਵਾਸੀ ਅਤੇ ਵਿਧਾਇਕ ਦੀ ਟੀਮ ਦੇ ਮੈਂਬਰ ਹਾਜ਼ਰ ਸਨ।