19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੈਨੇਜਮੈਂਟ ਵਲੋਂ ਸਮਝੌਤਾ ਲਾਗੂ ਨਾ ਕਰਨ ’ ਤੇ ਸੰਘਰਸ਼ ਦੀ ਚਿਤਾਵਨੀ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਸਵਰਾਜ ਮਾਜਦਾ ਕੰਟਰੈਕਟ ਡਰਾਈਵਰ ਵਰਕਰ ਯੂਨੀਅਨ (ਸੀਟੂ) ਅਸਰੋਂ ਵਲੋਂ 4 ਜੁਲਾਈ 2026 ਨੂੰ ਮੈਨੇਜਮੈਂਟ ਨਾਲ ਹੋਏ ਅਗਰੀਮੈਂਟ ਨੂੰ ਲਾਗੂ ਕਰਵਾਉਣ ਲਈ ਮੈਨੇਜਮੈਂਟ ਨੂੰ ਨੋਟਿਸ ਭੇਜ ਕੇ ਸੰਘਰਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਯੂਨੀਅਨ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਵਿਚ ਸ਼ਾਮਿਲ ਜਥੇਬੰਦਕ ਆਗੂ । 19-09-2026
ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਸਵਰਾਜ ਮਾਜਦਾ ਕੰਟਰੈਕਟ ਡਰਾਈਵਰ ਵਰਕਰ ਯੂਨੀਅਨ (ਸੀਟੂ) ਅਸਰੋਂ ਵਲੋਂ 4 ਜੁਲਾਈ 2026 ਨੂੰ ਮੈਨੇਜਮੈਂਟ ਨਾਲ ਹੋਏ ਅਗਰੀਮੈਂਟ ਨੂੰ ਲਾਗੂ ਕਰਵਾਉਣ ਲਈ ਮੈਨੇਜਮੈਂਟ ਨੂੰ ਨੋਟਿਸ ਭੇਜ ਕੇ ਸੰਘਰਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਯੂਨੀਅਨ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾਈ ਜਨਰਲ ਸਕੱਤਰ ਮਹਾ ਸਿੰਘ ਰੋੜੀ ਨੇ ਕਿਹਾ ਕਿ ਸਵਰਾਜ ਮਾਜਦਾ ਮੈਨੇਜਮੈਂਟ ਵਲੋਂ 4 ਜੁਲਾਈ ਨੂੰ ਯੂਨੀਅਨ ਨਾਲ ਹੋਏ ਇਕਰਾਰਨਾਮੇ ਨੂੰ ਲਾਗੂ ਨਾ ਕਰਕੇ ਕਥਿਤ ਤੌਰ ’ਤੇ ਮਜ਼ਦੂਰਾਂ ਨਾਲ ਕੀਤੇ ਸਮਝੌਤੇ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਕੰਟਰੈਕਟ ਡਰਾਈਵਰਾਂ ਵਿਚ ਰੋਸ ਅਤੇ ਬੇਵਿਸ਼ਵਾਸੀ ਪੈਦਾ ਹੋ ਰਹੀ ਹੈ। ਉਨ੍ਹਾਂ ਮੈਨੇਜਮੈਂਟ ਤੋਂ ਪੁਰਜ਼ੋਰ ਮੰਗ ਕੀਤੀ ਕਿ ਯੂਨੀਅਨ ਨਾਲ ਹੋਏ ਸਮਝੌਤੇ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਲਾਗੂ ਕੀਤਾ ਜਾਵੇ। ਮਹਾ ਸਿੰਘ ਰੋੜੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਨੀਤੀਆਂ ਖ਼ਿਲਾਫ਼ ਜਥੇਬੰਦੀਆਂ ਵਲੋਂ ਚਲਾਏ ਜਾ ਰਹੇ ਸੰਘਰਸ਼ ਸਬੰਧੀ ਸੀਟੂ ਦੀ ਵਰਕਿੰਗ ਕਮੇਟੀ ਦੀ ਸਮਰਾਲਾ ਵਿਖੇ ਹੋਣ ਵਾਲੀ ਮੀਟਿੰਗ ਵਿਚ ਲਏ ਜਾਣ ਵਾਲੇ ਫ਼ੈਸਲਿਆਂ ਨੂੰ ਲਾਗੂ ਕਰਨ ਲਈ ਵੀ ਜਥੇਬੰਦੀ ਤਤਪਰ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਸਵਰਾਜ ਮਾਜਦਾ ਮੈਨੇਜਮੈਂਟ ਵਲੋਂ ਅਗਰੀਮੈਂਟ ਲਾਗੂ ਨਾ ਕੀਤਾ ਗਿਆ ਤਾਂ ਇਸ ਮਾਮਲੇ ਨੂੰ ਵੀ ਮੀਟਿੰਗ ਵਿਚ ਵਿਚਾਰਿਆ ਜਾਵੇਗਾ। ਯੂਨੀਅਨ ਦੇ ਸਕੱਤਰ ਪਰਮਿੰਦਰ ਸਿੰਘ ਨੇ ਦੱਸਿਆ ਕਿ 4 ਜੁਲਾਈ 2026 ਨੂੰ ਹੋਏ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਮੈਨੇਜਮੈਂਟ ਨੂੰ ਬਕਾਇਦਾ ਨੋਟਿਸ ਭੇਜ ਦਿੱਤਾ ਗਿਆ ਹੈ। ਯੂਨੀਅਨ ਪ੍ਰਧਾਨ ਸਰਬਜੀਤ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੈਨੇਜਮੈਂਟ ਨੇ ਕੀਤੇ ਸਮਝੌਤੇ ਨੂੰ ਲਾਗੂ ਨਾ ਕੀਤਾ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਮੀਟਿੰਗ ਵਿਚ ਗੁਰਜੀਤ ਸਿੰਘ, ਸਰਬਜੀਤ ਸਿੰਘ, ਗੁਰਨਾਮ ਸਿੰਘ, ਨਿਰਮਲ ਸਿੰਘ, ਸੁਰਿੰਦਰ ਸਿੰਘ, ਪੀ.ਟੀ.ਐਲ., ਜੀਵਨ ਰਾਜ, ਹਰੀਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 65.55 ਗ੍ਰਾਮ ਚਿੱਟੇ-ਨਸ਼ੀਲੇ ਪਦਾਰਥ ਸਮੇਤ 2 ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਸਫ਼ਾਈ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।