ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ 20 ਨੂੰ
ਸ਼੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਨਿੱਕੂਵਾਲ)-ਬੇਦੀ ਪਰਿਵਾਰ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਭਗਵਾਨ ਸ਼੍ਰੀ ਚੰਦ ਜੀ ਦਾ ਅਵਤਾਰ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ 20 ਸਤੰਬਰ ਐਤਵਾਰ ਨੂੰ ਸਥਾਨਕ ਰੋਡੀ ਵਾਲਾ ਸ਼ਿਵਾਲਾ ਮੰਦਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ 20 ਸਤੰਬਰ ਐਤਵਾਰ ਨੂੰ ਦੁਪਹਿਰ 1 ਵਜੇ ਬਾਬਾ ਸ਼੍ਰੀ ਚੰਦ ਜੀ ਦੇ ਅਵਤਾਰ ਪੁਰਬ ਮੌਕੇ ਵਿਸ਼ਾਲ ਭੰਡਾਰਾ ਕਰਵਾਇਆ ਜਾ ਰਿਹਾ ਹੈ।
ਅਜੀਤ ਡੈਸਕ
19-09-2026