19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਸ਼ਿਆਂ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਲਾਲਪੁਰਾ ਨੇ ਸਰਕਾਰ ਘੇਰੀ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ‘ਆਪ’ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਸਬੰਧੀ ਕੀਤੇ ਵਾਅਦਿਆਂ ਦੇ ਬਾਵਜੂਦ ਲੋਕਾਂ ਦੀ ਚਿੰਤਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਹੈ।

23 ਨੂੰ ਰੂਪਨਗਰ ਤੇ ਨੂਰਪੁਰ ਬੇਦੀ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਰੈਲੀਆਂ 19-09-2026
ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ‘ਆਪ’ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਸਬੰਧੀ ਕੀਤੇ ਵਾਅਦਿਆਂ ਦੇ ਬਾਵਜੂਦ ਲੋਕਾਂ ਦੀ ਚਿੰਤਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਹੈ। ਲਾਲਪੁਰਾ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ, ਤੰਦਰੁਸਤ ਤੇ ਖੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਜਨ-ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ 23 ਸਤੰਬਰ ਨੂੰ ਰੂਪਨਗਰ ਅਤੇ ਨੂਰਪੁਰ ਬੇਦੀ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਰੈਲੀਆਂ ਕੱਢੀਆਂ ਜਾਣਗੀਆਂ। ਇਨ੍ਹਾਂ ਰੈਲੀਆਂ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ ਸਮਾਜ ਨੂੰ ਇਸ ਸਮਾਜਿਕ ਬੁਰਾਈ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ ਜਾਵੇਗਾ। ਪੰਜਾਬ ਭਾਜਪਾ ਵਲੋਂ ਇਸ ਸਮੇਂ ਸੂਬਾ ਪੱਧਰ ’ਤੇ ਵੀ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਕਿਸੇ ਇੱਕ ਪਾਰਟੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੌਜਵਾਨਾਂ, ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਜਾਗਰੂਕਤਾ ਰੈਲੀਆਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਗਦੀਸ਼ ਚੰਦਰ ਕਾਜਲਾ, ਓਂਕਾਰ ਸਿੰਘ ਅਬਿਆਣਾ, ਜਗਦੀਸ਼ ਸਿੰਘ ਕਟਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੂਰਪੁਰ ਬੇਦੀ ਬਾਜ਼ਾਰ ਦੀ ਮੁੱਖ ਸੜਕ ’ਤੇ ਲੱਗੀਆਂ ਇੰਟਰਲਾਕਿੰਗ ਟਾਈਲਾਂ ਦੀ ਗੁਣਵੱਤਾ ’ਤੇ ਸਵਾਲ ਅਗਲੀ ਖ਼ਬਰ ਸਫ਼ਾਈ ਨੂੰ ਬਣਾਇਆ ਜਾਵੇ ਜੀਵਨ ਦਾ ਅਟੁੱਟ ਹਿੱਸਾ- ਚੀਫ ਇੰਜੀਨੀਅਰ ਭਾਖੜਾ ਡੈਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।