19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਧਾਰਮਿਕ ਸਮਾਗਮ ਵਿਚ ਮੈਡਮ ਦਿਵਿਆ ਕੰਵਰ ਨੇ ਕੀਤੀ ਸ਼ਮੂਲੀਅਤ

ਨੰਗਲ, 18 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਮਹਾਰਾਜਾ ਵਾਲਮੀਕਿ ਚੌਕ ਨੇੜੇ ਕਰਵਾਏ ਧਾਰਮਿਕ ਸਮਾਗਮ ਵਿਚ ਸਾਬਕਾ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ.

ਮਹਾਰਾਜਾ ਵਾਲਮੀਕਿ ਚੌਕ ਨੇੜੇ ਕਰਵਾਏ ਸਮਾਗਮ ਵਿਚ ਪਹੁੰਚਣ ’ ਤੇ ਹੋਇਆ ਸ਼ਾਨਦਾਰ ਸਵਾਗਤ 19-09-2026
ਨੰਗਲ, 18 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਮਹਾਰਾਜਾ ਵਾਲਮੀਕਿ ਚੌਕ ਨੇੜੇ ਕਰਵਾਏ ਧਾਰਮਿਕ ਸਮਾਗਮ ਵਿਚ ਸਾਬਕਾ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਬੇਟੀ ਅਤੇ ਸਮਾਜਿਕ ਕਾਰਜਾਂ ਵਿਚ ਸਰਗਰਮ ਦਿਵਿਆ ਕੰਵਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਮਾਗਮ ਵਿਚ ਪਹੁੰਚਣ ’ਤੇ ਪ੍ਰਬੰਧਕਾਂ ਅਤੇ ਸਥਾਨਕ ਲੋਕਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਦਿਵਿਆ ਕੰਵਰ ਨੇ ਧਾਰਮਿਕ ਗਤੀਵਿਧੀਆਂ ਵਿਚ ਹਿੱਸਾ ਲੈਂਦਿਆਂ ਕਿਹਾ ਕਿ ਅਜਿਹੇ ਧਾਰਮਿਕ ਤੇ ਸਮਾਜਿਕ ਸਮਾਗਮ ਆਪਸੀ ਭਾਈਚਾਰੇ, ਸੇਵਾ ਭਾਵਨਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਪ੍ਰਬੰਧਕਾਂ ਵਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਇਲਾਕਾ ਵਾਸੀਆਂ ਤੋਂ ਇਲਾਵਾ ਕੌਂਸਲਰ ਅਨੀਤਾ ਸ਼ਰਮਾ, ਸੋਨੀਆ ਸੈਣੀ, ਸਪਨਾ ਮੱਟੂ, ਰਾਜੇਸ਼ ਕੁਮਾਰ ਭੁੱਖੜ, ਰਾਕੇਸ਼ ਚੌਧਰੀ ਅਤੇ ਚੰਦਨ ਰਾਣਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਕੱਸਣ ਲੱਗਾ ਸ਼ਿਕੰਜਾ ਅਗਲੀ ਖ਼ਬਰ ਭਾਉਵਾਲ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਅੱਜ 12 ਝੰਡੀ ਦੀਆਂ ਕੁਸ਼ਤੀਆਂ ’ਤੇ 13 ਲੱਖ ਦੇ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।