ਵੱਖ - ਵੱਖ ਪਿੰਡਾਂ ’ ਚ ਨੌਜਵਾਨਾਂ ਨੂੰ ਜਰਸੀਆਂ ਸਮੇਤ ਖੇਡ ਕਿੱਟਾਂ ਵੰਡੀਆਂ
ਨੂਰਪੁਰ ਬੇਦੀ, 19 ਸਤੰਬਰ (ਵਿੰਦਰਪਾਲ ਝਾਂਡੀਆਂ)-ਅਖਿਲ ਭਾਰਤੀ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਅਤੇ ਨਾਮਵਰ ਸਮਾਜ ਸੇਵੀ ਆਗੂ ਚੌਧਰੀ ਕਮਲ ਚੌਹਾਨ ਟੇਡੇਵਾਲ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਨ੍ਹਾਂ ਨੂੰ ਖੇਡਾਂ ਦਾ ਸਮਾਨ ਵੰਡਕੇ ਵੱਡਾ ਉਪਰਾਲਾ ਕਰ ਰਹੇ ਹਨ। ਜਿਸ ਦੇ ਚੱਲਦਿਆਂ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸਰਥਲੀ, ਚਬਰੇਵਾਲ, ਨੂਰਪੁਰ ਖੁਰਦ ਸਮੇਤ ਵੱਖ-ਵੱਖ ਪਿੰਡਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖਿਡਾਰੀਆਂ ਨੂੰ ਜਰਸੀਆਂ, ਬੈਟ ਅਤੇ ਗੇਂਦਾ, ਫੁੱਟਬਾਲ ਦੇ ਨਾਲ ਹੋਰ ਲੋੜੀਂਦੀ ਖੇਡ ਸਮਗਰੀ ਵੰਡੀ।
ਨੂਰਪੁਰ ਬੇਦੀ, 19 ਸਤੰਬਰ (ਵਿੰਦਰਪਾਲ ਝਾਂਡੀਆਂ)-ਅਖਿਲ ਭਾਰਤੀ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਅਤੇ ਨਾਮਵਰ ਸਮਾਜ ਸੇਵੀ ਆਗੂ ਚੌਧਰੀ ਕਮਲ ਚੌਹਾਨ ਟੇਡੇਵਾਲ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਨ੍ਹਾਂ ਨੂੰ ਖੇਡਾਂ ਦਾ ਸਮਾਨ ਵੰਡਕੇ ਵੱਡਾ ਉਪਰਾਲਾ ਕਰ ਰਹੇ ਹਨ। ਜਿਸ ਦੇ ਚੱਲਦਿਆਂ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸਰਥਲੀ, ਚਬਰੇਵਾਲ, ਨੂਰਪੁਰ ਖੁਰਦ ਸਮੇਤ ਵੱਖ-ਵੱਖ ਪਿੰਡਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖਿਡਾਰੀਆਂ ਨੂੰ ਜਰਸੀਆਂ, ਬੈਟ ਅਤੇ ਗੇਂਦਾ, ਫੁੱਟਬਾਲ ਦੇ ਨਾਲ ਹੋਰ ਲੋੜੀਂਦੀ ਖੇਡ ਸਮਗਰੀ ਵੰਡੀ। ਇਸ ਮੌਕੇ ’ਤੇ ਉਨ੍ਹਾਂ ਦੀ ਟੀਮ ਦੇ ਆਗੂ ਓਂਕਾਰ ਚੌਹਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣਾ ਹੈ ਤਾਂ ਨੌਜਵਾਨਾਂ ਦਾ ਰੁਝਾਨ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਵਧਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਨੌਜਵਾਨ ਤੇ ਪਿੰਡਾਂ ਦੇ ਪਤਵੰਤੇ ਹਾਜ਼ਰ ਸਨ।