20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਢਾਹਾਂ ਵਿਖੇ ਵਿਸ਼ਾਲ ਕੁਸ਼ਤੀ ਦੰਗਲ, ਗੁਰਜੀਤ ਮਗਰੋੜ ਨੇ ਜਿੱਤੀ ਝੰਡੀ ਦੀ ਕੁਸ਼ਤੀ

ਨੂਰਪੁਰ ਬੇਦੀ, 19 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਢਾਹਾਂ ਵਿਖੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵਲੋਂ ਕਰਵਾਇਆ ਗਿਆ ਵਿਸ਼ਾਲ ਕੁਸ਼ਤੀ ਦੰਗਲ ਬੜੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਨਾਮੀ ਪਹਿਲਵਾਨਾਂ ਨੇ ਅਖਾੜੇ ਵਿਚ ਆਪਣੇ ਦਾਅ-ਪੇਚਾਂ ਅਤੇ ਕਲਾ ਦੇ ਜੌਹਰ ਦਿਖਾਉਂਦਿਆਂ ਖੇਡ ਪ੍ਰੇਮੀਆਂ ਦਾ ਮਨ ਮੋਹ ਲਿਆ।

ਢਾਹਾਂ ਦੇ ਕੁਸ਼ਤੀ ਦੰਗਲ ਦੌਰਾਨ ਵਿਧਾਇਕ ਚੱਢਾ ਤੇ ਹੋਰ। ਤਸਵੀਰ: ਢੀਂਡਸਾ 20-09-2026
ਨੂਰਪੁਰ ਬੇਦੀ, 19 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਢਾਹਾਂ ਵਿਖੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵਲੋਂ ਕਰਵਾਇਆ ਗਿਆ ਵਿਸ਼ਾਲ ਕੁਸ਼ਤੀ ਦੰਗਲ ਬੜੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਨਾਮੀ ਪਹਿਲਵਾਨਾਂ ਨੇ ਅਖਾੜੇ ਵਿਚ ਆਪਣੇ ਦਾਅ-ਪੇਚਾਂ ਅਤੇ ਕਲਾ ਦੇ ਜੌਹਰ ਦਿਖਾਉਂਦਿਆਂ ਖੇਡ ਪ੍ਰੇਮੀਆਂ ਦਾ ਮਨ ਮੋਹ ਲਿਆ। ਦੰਗਲ ਦੇਖਣ ਲਈ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਅਤੇ ਖੇਡ ਪ੍ਰੇਮੀ ਮੌਜੂਦ ਰਹੇ। ਦੰਗਲ ਦੀ ਸਭ ਤੋਂ ਵੱਧ ਚਰਚਿਤ ਝੰਡੀ ਦੀ ਕੁਸ਼ਤੀ ਪਹਿਲਵਾਨ ਗੁਰਜੀਤ ਮਗਰੋੜ ਅਤੇ ਸ਼ਭਮ ਰਾਈਏਵਾਲ ਦਰਮਿਆਨ ਹੋਈ। ਦੋਵਾਂ ਪਹਿਲਵਾਨਾਂ ਨੇ ਬੇਹੱਦ ਰੋਮਾਂਚਕ ਮੁਕਾਬਲਾ ਪੇਸ਼ ਕੀਤਾ, ਜਿਸ ਦੌਰਾਨ ਦਰਸ਼ਕਾਂ ਵਲੋਂ ਲਗਾਤਾਰ ਹੌਸਲਾ ਅਫਜ਼ਾਈ ਕੀਤੀ ਗਈ। ਅੰਤ ਵਿਚ ਗੁਰਜੀਤ ਮਗਰੋੜ ਜੇਤੂ ਰਹੇ ਅਤੇ ਉਨ੍ਹਾਂ ਨੂੰ 1 ਲੱਖ 10 ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਦਿਆਂ ਕਿਹਾ ਕਿ ਪੰਜਾਬ ਦੀ ਰਵਾਇਤੀ ਕੁਸ਼ਤੀ ਸਾਡੀ ਅਮੀਰ ਵਿਰਾਸਤ ਦਾ ਅਟੁੱਟ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦੰਗਲ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ, ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡ ਪੱਧਰ ’ਤੇ ਹੋਣ ਵਾਲੇ ਖੇਡ ਸਮਾਗਮ ਆਪਸੀ ਭਾਈਚਾਰੇ, ਏਕਤਾ ਅਤੇ ਸਮਾਜਿਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਵਿਧਾਇਕ ਨੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਦੇਸਰਾਜ ਸੈਣੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਸਰਪੰਚ ਕੇਹਰ ਸਿੰਘ, ਪੰਚ ਮੰਗਤ ਸਿੰਘ, ਸੁਰਿੰਦਰ ਸਿੰਘ, ਰਾਮ ਸਿੰਘ, ਮਹਿੰਦਰ ਸਿੰਘ, ਕਮਲ ਸਿੰਘ, ਜਗਤਾਰ ਸਿੰਘ, ਗੁਰਮੇਲ ਸਿੰਘ, ਤਰਸੇਮ ਸਿੰਘ ਧਾਦਲੀ, ਸੰਤੋਖ ਸਿੰਘ, ਭਾਗ ਸਿੰਘ ਧਾਦਲੀ, ਕਰਨੈਲ ਸਿੰਘ ਭੱਗੜ, ਨਿਰੰਜਨ ਸਿੰਘ, ਟਿੱਕਾ ਸਿੰਘ, ਜਸਪ੍ਰੀਤ ਸਿੰਘ, ਸਰਵਣ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ ਠੇਕੇਦਾਰ ਵਲੋਂ 3 ਮਹੀਨੇ ਪਹਿਲਾਂ ਬਰਮਾਂ ਠੀਕ ਕਰਨ ਲਈ ਪੁੱਟੀ ਬਿੱਲਪੁਰ ਦੀ ਸੜਕ ਬਣ ਰਹੀ ਹਾਦਸਿਆਂ ਦਾ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।