21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਗੜ੍ਹਬਾਗਾ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਨੂਰਪੁਰ ਬੇਦੀ, 20 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਗੜ੍ਹਬਾਗਾ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਪਿੰਡ ਨਾਲ ਸਬੰਧਿਤ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਲੋਕਾਂ ਵਲੋਂ ਆਪਣੇ ਇਲਾਕੇ ਦੀਆਂ ਵੱਖ-ਵੱਖ ਜ਼ਰੂਰਤਾਂ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ ਗਈਆਂ।

ਅਜੀਤ ਡੈਸਕ 21-09-2026
ਨੂਰਪੁਰ ਬੇਦੀ, 20 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਗੜ੍ਹਬਾਗਾ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਪਿੰਡ ਨਾਲ ਸਬੰਧਿਤ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਲੋਕਾਂ ਵਲੋਂ ਆਪਣੇ ਇਲਾਕੇ ਦੀਆਂ ਵੱਖ-ਵੱਖ ਜ਼ਰੂਰਤਾਂ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਵਿਧਾਇਕ ਦਿਨੇਸ਼ ਚੱਢਾ ਨੇ ਲੋਕਾਂ ਵਲੋਂ ਰੱਖੇ ਗਏ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਰੱਖਣ ਨਾਲ ਜਿੱਥੇ ਪਿੰਡਾਂ ਦੀਆਂ ਅਸਲ ਲੋੜਾਂ ਦੀ ਜਾਣਕਾਰੀ ਮਿਲਦੀ ਹੈ, ਉੱਥੇ ਹੀ ਵਿਕਾਸ ਕਾਰਜਾਂ ਦੀ ਦਿਸ਼ਾ ਵੀ ਲੋਕਾਂ ਦੀਆਂ ਤਰਜੀਹਾਂ ਅਨੁਸਾਰ ਤੈਅ ਕਰਨ ਵਿਚ ਮਦਦ ਮਿਲਦੀ ਹੈ। ਇਸ ਮੌਕੇ ਪਿੰਡ ਗੜ੍ਹਬਾਗਾ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 3 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਦਾ ਹੈ ਅਤੇ ਲੋਕਾਂ ਨੂੰ ਆਪਣੇ ਮਸਲੇ ਰੱਖਣ ਲਈ ਇੱਕ ਸਾਂਝਾ ਮੰਚ ਮਿਲਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵਲੋਂ ਸਾਹਮਣੇ ਲਿਆਂਦੇ ਜਾਇਜ਼ ਮਸਲਿਆਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੀ ਪੰਚਾਇਤ ਮੈਂਬਰ, ਆਮ ਆਦਮੀ ਪਾਰਟੀ ਦੇ ਆਗੂ, ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਜੱਗੀ ਜੌਹਲ ਨੂੰ ਜ਼ਮਾਨਤ ਮਿਲਣ ਦੀ ਖ਼ੁਸ਼ੀ ’ ਚ ਲੱਡੂ ਵੰਡੇ ਅਗਲੀ ਖ਼ਬਰ ਰੋਟਰੀ ਕਲੱਬ ਰੋਪੜ ਸੈਂਟਰਲ ਵਲੋਂ ਸੰਗਤ ਸਿੰਘ ਲੋਂਗੀਆ ਨੂੰ 100ਵੇਂ ਜਨਮ ਦਿਨ ’ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।