ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਭਰਵਾਂ ਸਵਾਗਤ ਕੀਤਾ ਜਾਵੇਗਾ- ਐਡ. ਮਿੱਤਲ
ਪਿੰਡ - ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਲਿਆ ਫ਼ੈਸਲਾ
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਜੇ ਐਸ ਨਿੱਕੂਵਾਲ) ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਵਲੋਂ ਸਥਾਨਕ ਮਾਡਲ ਟਾਊਨ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਸਵਾਗਤ ਅਤੇ ਇਸ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਜੇ ਐਸ ਨਿੱਕੂਵਾਲ) ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਵਲੋਂ ਸਥਾਨਕ ਮਾਡਲ ਟਾਊਨ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਸਵਾਗਤ ਅਤੇ ਇਸ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਐਡਵੋਕੇਟ ਮਿੱਤਲ ਨੇ ਕਿਹਾ ਕਿ ਪੰਜਾਬ ਭਾਜਪਾ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਦਾ ਮੁੱਖ ਮੰਤਵ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਲੋਕਾਂ ਨੂੰ ਲਾਮਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਸਮਾਜ ਦੇ ਹਰ ਵਰਗ ਨੂੰ ਇਸ ਸਮੱਸਿਆ ਦੇ ਖ਼ਾਤਮੇ ਲਈ ਅੱਗੇ ਆਉਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਭਾਜਪਾ ਆਗੂ ਅਤੇ ਵਰਕਰ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਸਮਾਜਿਕ ਅਤੇ ਪਰਿਵਾਰਕ ਨੁਕਸਾਨਾਂ ਬਾਰੇ ਜਾਣਕਾਰੀ ਦੇਣਗੇ।ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤਿਲਕ ਰਾਜ ਪਚਰੰਡੇ, ਕਾਮਰੇਡ ਕ੍ਰਿਸ਼ਨ ਚੰਦ ਦੋਲੋਵਾਲ, ਡਾ. ਲੋਕ ਬੰਧੂ ਗੌਤਮ, ਸੀਤਾ ਰਾਮ, ਮਹੰਤ ਲਛਮਣ ਦਾਸ, ਰਵਿਦਾਸ ਗੋਲਣੀ, ਸੰਜੇ ਮਹਿਤਾ, ਸਾਬਕਾ ਮੰਡਲ ਪ੍ਰਧਾਨ ਕੈਪਟਨ ਬਲਵੀਰ ਸਿੰਘ ਡਾਢੀ, ਸਾਬਕਾ ਮੰਡਲ ਪ੍ਰਧਾਨ ਕੁੱਲਭੂਸ਼ਣ ਪੁਰੀ, ਕਰਮ ਚੰਦ ਪਹਾੜਪੁਰ, ਨਰੇਸ਼ ਕੁਮਾਰ, ਵਿਸ਼ਾਲ ਰਾਣਾ, ਮੋਹਨ ਲਾਲ ਨੰਬਰਦਾਰ, ਜੀਤ ਰਾਮ ਵੇਲਾ, ਧਿਆਨੀ ਗੁਲਜ਼ਾਰੀ ਲਾਲ ਪਹਾੜਪੁਰ, ਪੰਕਜ ਖੰਨਾ, ਹਰੀਸ਼ ਕੁਮਾਰ ਅਤੇ ਸਾਬਕਾ ਸਰਪੰਚ ਪਵਨ ਮਹਿੰਦਲੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।