ਜਟਵਾਹੜ ਵਿਖੇ ਭਾਰੀ ਗਿਣਤੀ ’ਚ ਨੌਜਵਾਨ ਜਥੇਬੰਦੀ ‘ਵਾਰਿਸ ਪੰਜਾਬ ਦੇ’ ਵਿਚ ਹੋਏ ਸ਼ਾਮਿਲ
ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਜਟਵਾਹੜ ਤੋਂ ਅੱਜ ਭਾਰੀ ਗਿਣਤੀ ਵਿਚ ਨੌਜਵਾਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿਚ ਸੁਖਵਿੰਦਰ ਸਿੰਘ ਬੜਵਾ ਦੀ ਅਗਵਾਈ ਵਿਚ ਸ਼ਾਮਿਲ ਹੋਏ। ਇਸ ਮੌਕੇ ਸੁਖਵਿੰਦਰ ਸਿੰਘ ਬੜਵਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਪੰਜਾਬ ਦੇ ਪਿੰਡਾਂ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਸਿਲਸਿਲਾ ਪਿੰਡ-ਪਿੰਡ ਅਤੇ ਘਰ-ਘਰ ਤੱਕ ਜਾਰੀ ਰੱਖਿਆ ਜਾਵੇਗਾ।
ਜਟਵਾਹੜ ਵਿਖੇ ਨੌਜਵਾਨਾਂ ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿਚ ਸ਼ਾਮਿਲ ਕਰਨ ਮੌਕੇ ਸੁਖਵਿੰਦਰ ਸਿੰਘ ਬੜਵਾ। ਤਸਵੀਰ: ਰਾਜੇਸ਼ ਚੌਧਰੀ
22-09-2026