23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਇਕਬਾਲ ਸਿੰਘ ਲਾਲਪੁਰਾ ਨੇ ‘ ਨਸ਼ਾ ਵਿਰੋਧੀ ਯਾਤਰਾ ’ ਦੀ ਸਫਲਤਾ ਲਈ ਰੂਪ ਰੇਖਾ ਤਿਆਰ ਕਰ ਕੇ ਸੌਂਪੀਆਂ ਜਿੰਮੇਵਾਰੀਆਂ

ਰੂਪਨਗਰ, 22 ਸਤੰਬਰ (ਯਸ਼ਵੰਤ ਬੱਸੀ)-ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਅਤੇ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਰੂਪਨਗਰ ਸ਼ਹਿਰ ’ਚ ਕੱਢੀ ਜਾਣ ਵਾਲੀ ਵਿਸ਼ਾਲ ‘ਨਸ਼ਾ ਵਿਰੋਧੀ ਯਾਤਰਾ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਅਤੇ ਰੂਪ-ਰੇਖਾ ਉਲੀਕਣ ਲਈ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਅਹਿਮ ਬੈਠਕ ਵਿਚ ਸ਼ਹਿਰ ਦੇ ਪਤਵੰਤੇ ਸੱਜਣਾਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 23-09-2026
ਰੂਪਨਗਰ, 22 ਸਤੰਬਰ (ਯਸ਼ਵੰਤ ਬੱਸੀ)-ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਅਤੇ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਰੂਪਨਗਰ ਸ਼ਹਿਰ ’ਚ ਕੱਢੀ ਜਾਣ ਵਾਲੀ ਵਿਸ਼ਾਲ ‘ਨਸ਼ਾ ਵਿਰੋਧੀ ਯਾਤਰਾ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਅਤੇ ਰੂਪ-ਰੇਖਾ ਉਲੀਕਣ ਲਈ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਅਹਿਮ ਬੈਠਕ ਵਿਚ ਸ਼ਹਿਰ ਦੇ ਪਤਵੰਤੇ ਸੱਜਣਾਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਨਸ਼ਾ ਵਿਰੋਧੀ ਯਾਤਰਾ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਮ ਪਬਲਿਕ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਕਬਾਲ ਸਿੰਘ ਲਾਲਪੁਰਾ ਅਤੇ ਅਜੈਵੀਰ ਸਿੰਘ ਲਾਲਪੁਰਾ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਾਡੇ ਸਮਾਜ ਅਤੇ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਸਮਾਜ ਦੇ ਹਰ ਵਰਗ ਨੂੰ ਇਸ ਭਿਆਨਕ ਬਿਮਾਰੀ ਖ਼ਿਲਾਫ਼ ਇਕਜੁੱਟ ਹੋਣ ਦੀ ਲੋੜ ਹੈ। ਆਗੂਆਂ ਨੇ ਰੋਪੜ ਦੇ ਸਮੂਹ ਨਿਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਅਪੀਲ ਕੀਤੀ, ਕਿ ਉਹ ਨਸ਼ਿਆਂ ਖ਼ਿਲਾਫ਼ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ ਅਤੇ ਨਸ਼ਾ ਮੁਕਤ ਰੋਪੜ, ਨਸ਼ਾ ਮੁਕਤ ਪੰਜਾਬ ਲਈ ਆਪਣਾ ਬਣਦਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ 23 ਸਤੰਬਰ ਨੂੰ ਰੋਪੜ ਆ ਰਹੀ ਇਹ ਨਸ਼ਾ ਵਿਰੋਧੀ ਯਾਤਰਾ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਇੱਕ ਮੀਲ ਦਾ ਪੱਥਰ ਸਾਬਤ ਹੋਵੇਗੀ। ਹਾਜ਼ਰ ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ ਇਸ ਨੇਕ ਕਾਰਜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਗੇ ਅਤੇ ਯਾਤਰਾ ਨੂੰ ਇਤਿਹਾਸਕ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਜਗਦੀਸ਼ ਚੰਦਰ ਕਾਜ਼ਲਾ, ਰਾਜ ਕੁਮਾਰ ਭੱਲਾ, ਜੋਗਿੰਦਰ ਕੁਮਾਰ, ਮੁਕੇਸ਼ ਗੁਪਤਾ, ਐਡਵੋਕੇਟ ਸੂਰਜ ਪ੍ਰਕਾਸ਼ , ਸੰਜੈ ਪ੍ਰਤਾਪ ਜੈਨ, ਰਾਮੇਸ਼ਵਰ ਸ਼ਰਮਾ, ਸ੍ਰੀ ਰਾਮ ਸ਼ਰਮਾ, ਸੰਜੀਵ ਕੁਮਾਰ, ਰੋਹਿਤ ਮਿਗਲਾਨੀ, ਵਿਜੈ ਕਾਲਰਾ, ਮਹਾਂਵੀਰ ਜੈਨ, ਨਰੇਸ਼ ਧਵਨ, ਜੋਗਿੰਦਰ ਪਸਰੀਚਾ, ਦਲੀਪ ਸਿੰਘ, ਵੀਨਸ ਵੋਹਰਾ, ਪਵਿਤ ਜੈਨ, ਅਨੁਜ ਜੈਨ, ਚਮਨ ਲਾਲ ਵਰਮਾ, ਹਿੰਮਤ ਸਿੰਘ, ਅਨੁਜ ਸੂਦ ਅਤੇ ਸੁਖਰਾਮ ਚੌਧਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਹਾਰ ਦੇ ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਸ਼ੀਤਲਾ ਮਾਤਾ ਮੰਦਰ ਵਿਖੇ ਮਨਾਇਆ ਭਗਵਾਨ ਸ੍ਰੀ ਚੰਦ ਜੀ ਦਾ ਦਿਹਾੜਾ ਸਾਬਕਾ ਸਪੀਕਰ ਰਾਣਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।