25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਅਜੀਤ, ਜਲੰਧਰ ਜੀ . ਟੀ . ਯੂ . ਵਲੋਂ ਬਦਲੀਆਂ ਲਈ ਇੱਕ ਹੋਰ ਮੌਕਾ ਦੇਣ ਦੀ ਮੰਗ

ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਅਧਿਆਪਕਾਂ ਨੂੰ ਬਦਲੀਆਂ ਲਈ ਇੱਕ ਹੋਰ ਮੌਕਾ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਹੈ ਕਿ ਪਹਿਲਾਂ ਹੋਈਆਂ ਬਦਲੀਆਂ ਦੌਰਾਨ ਬਹੁਤ ਸਾਰੇ ਅਧਿਆਪਕਾਂ ਨੂੰ ਉਨ੍ਹਾਂ ਵਲੋਂ ਪ੍ਰਾਥਮਿਕਤਾ ਦੇ ਆਧਾਰ ਤੇ ਭਰੇ ਗਏ ਸਟੇਸ਼ਨ ਅਲਾਟ ਨਹੀਂ ਕੀਤੇ ਗਏ, ਜਦੋਂ ਕਿ ਉਹ ਸਟੇਸ਼ਨ ਅਧਿਆਪਕਾਂ ਵਲੋਂ ਬਦਲੀਆਂ ਰੱਦ ਕਰਾਉਣ ਜਾਂ ਕਿਸੇ ਦੀ ਬਦਲੀ ਨਾ ਹੋਣ ਕਾਰਨ ਅਜੇ ਵੀ ਖਾਲੀ ਪਏ ਹਨ।

ਸਨਿਚਰਵਾਰ, 1 ਅਗਸਤ, 2026 25-09-2026
ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਅਧਿਆਪਕਾਂ ਨੂੰ ਬਦਲੀਆਂ ਲਈ ਇੱਕ ਹੋਰ ਮੌਕਾ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਹੈ ਕਿ ਪਹਿਲਾਂ ਹੋਈਆਂ ਬਦਲੀਆਂ ਦੌਰਾਨ ਬਹੁਤ ਸਾਰੇ ਅਧਿਆਪਕਾਂ ਨੂੰ ਉਨ੍ਹਾਂ ਵਲੋਂ ਪ੍ਰਾਥਮਿਕਤਾ ਦੇ ਆਧਾਰ ਤੇ ਭਰੇ ਗਏ ਸਟੇਸ਼ਨ ਅਲਾਟ ਨਹੀਂ ਕੀਤੇ ਗਏ, ਜਦੋਂ ਕਿ ਉਹ ਸਟੇਸ਼ਨ ਅਧਿਆਪਕਾਂ ਵਲੋਂ ਬਦਲੀਆਂ ਰੱਦ ਕਰਾਉਣ ਜਾਂ ਕਿਸੇ ਦੀ ਬਦਲੀ ਨਾ ਹੋਣ ਕਾਰਨ ਅਜੇ ਵੀ ਖਾਲੀ ਪਏ ਹਨ। ਸੋ ਅਧਿਆਪਕਾ ਆਗੂਆਂ ਨੇ ਮੰਗ ਕੀਤੀ ਹੈ ਕਿ ਅਧਿਆਪਕਾਂ ਨੂੰ ਬਦਲੀਆਂ ਦਾ ਇੱਕ ਹੋਰ ਮੌਕਾ ਦੇਣਾ ਚਾਹੀਦਾ ਹੈ ਤਾਂ ਕਿ ਉਹ ਆਪਣੀ ਰਿਹਾਇਸ਼ ਨੇੜੇ ਵਧੀਆ ਤਰੀਕੇ ਨਾਲ ਸੇਵਾ ਨਿਭਾਅ ਸਕਣ ਉਨ੍ਹਾਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਹੈ ਕਿ ਉਹ ਪਹਿਲ ਕਦਮੀ ਕਰਦੇ ਹੋਏ ਅਧਿਆਪਕਾਂ ਨੂੰ ਬਦਲੀਆਂ ਦਾ ਇੱਕ ਹੋਰ ਮੌਕਾ ਦਿਵਾਉਣ।
ਪਿਛਲੀ ਖ਼ਬਰ ਸਿਹਤ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਤਖ਼ਤਗੜ੍ਹ ਦਾ ਵਿਸ਼ਾਲ ਕੁਸ਼ਤੀ ਦੰਗਲ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ ਮਿਰਜ਼ਾ ਇਰਾਨ ਤੇ ਨਿਸ਼ਾਂਤ ਬਾਬਾ ਫਲਾਹੀ ਵਿਚਕਾਰ ਝੰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।