26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਿਧਾਨ ਸਭਾ ਚੋਣਾਂ-2027 ਲਈ ਚੋਣ ਪ੍ਰਕਿਰਿਆ ਨੂੰ ਨਿਰਪੱਖ ਬਣਾਉਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ: ਡਿਪਟੀ ਕਮਿਸ਼ਨਰ

ਰੂਪਨਗਰ, 25 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਤਿਆਰੀਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵੇਦਨਸ਼ੀਲ ਖੇਤਰਾਂ ਅਤੇ ਅਤਿ-ਸੰਵੇਦਨਸ਼ੀਲ ਮਤਦਾਨ ਕੇਂਦਰਾਂ ਦੀ ਪਛਾਣ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਵਿਸ਼ੇਸ਼ ਸਿਖਲਾਈ ਕਰਵਾਈ ਗਈ।

ਅਜੀਤ ਡੈਸਕ 26-09-2026
ਰੂਪਨਗਰ, 25 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਤਿਆਰੀਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵੇਦਨਸ਼ੀਲ ਖੇਤਰਾਂ ਅਤੇ ਅਤਿ-ਸੰਵੇਦਨਸ਼ੀਲ ਮਤਦਾਨ ਕੇਂਦਰਾਂ ਦੀ ਪਛਾਣ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਵਿਸ਼ੇਸ਼ ਸਿਖਲਾਈ ਕਰਵਾਈ ਗਈ। ਸਿਖਲਾਈ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਸਿਖਲਾਈ ਵਿਚ ਸੰਵੇਦਨਸ਼ੀਲ ਖੇਤਰਾਂ ਅਤੇ ਅਤਿ-ਸੰਵੇਦਨਸ਼ੀਲ ਮਤਦਾਨ ਕੇਂਦਰਾਂ ਦੀ ਪਛਾਣ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਜਿਹੇ ਖੇਤਰਾਂ ਦੀ ਵਿਸ਼ੇਸ਼ ਤੌਰ ’ਤੇ ਪਛਾਣ ਕੀਤੀ ਜਾਣੀ ਹੈ, ਜਿੱਥੇ ਕਿਸੇ ਕਮਜ਼ੋਰ ਜਾਂ ਸੰਵੇਦਨਸ਼ੀਲ ਵਰਗ ਦੇ ਵੋਟਰਾਂ ਨੂੰ ਲਾਲਚ, ਡਰ, ਧਮਕੀ, ਦਬਾਅ ਜਾਂ ਕਿਸੇ ਹੋਰ ਤਰੀਕੇ ਨਾਲ ਪ੍ਰਭਾਵਿਤ ਕਰਕੇ ਉਨ੍ਹਾਂ ਦੇ ਮਤਦਾਨ ਦੇ ਅਧਿਕਾਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਸਹੀ ਅਤੇ ਨਿਰਪੱਖ ਪਛਾਣ ਚੋਣ ਪ੍ਰਕਿਰਿਆ ਨੂੰ ਡਰ-ਮੁਕਤ ਅਤੇ ਨਿਰਪੱਖ ਬਣਾਉਣ ਲਈ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸੰਵੇਦਨਸ਼ੀਲਤਾ ਦੀ ਪਛਾਣ ਅਤੇ ਮੁਲਾਂਕਣ ਨਾਲ ਸਬੰਧਿਤ ਅਨੁਸੂਚੀ-1, 2, 3, 4 ਅਤੇ 5 ਦੀ ਸਮਾਂ-ਸਾਰਣੀ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਨਿਰਧਾਰਿਤ ਸਮਾਂ-ਸਾਰਣੀ ਅਨੁਸਾਰ ਸਾਰੀ ਕਾਰਵਾਈ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਸਿਖਲਾਈ ਦੌਰਾਨ ਸਿਖਲਾਈ ਅਫ਼ਸਰ-ਕਮ-ਰਾਜ ਪੱਧਰੀ ਮੁੱਖ ਸਿਖਲਾਈ ਕਾਰ ਦਿਨੇਸ਼ ਸੈਣੀ ਵਲੋਂ ਦੱਸਿਆ ਗਿਆ ਕਿ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਲਈ ਸਬੰਧਿਤ ਖੇਤਰ ਦੇ ਸੈਕਟਰ ਅਧਿਕਾਰੀ ਵਲੋਂ ਘੱਟੋ-ਘੱਟ ਤਿੰਨ ਵਾਰ ਮੌਕੇ ’ਤੇ ਜਾ ਕੇ ਜਾਂਚ ਅਤੇ ਮੁਲਾਂਕਣ ਕੀਤਾ ਜਾਵੇਗਾ। ਇਨ੍ਹਾਂ ਦੌਰਿਆਂ ਦੌਰਾਨ ਪੁਲਿਸ ਸੈਕਟਰ ਅਧਿਕਾਰੀ ਦੀ ਮੌਜੂਦਗੀ ਲਾਜ਼ਮੀ ਹੋਵੇਗੀ। ਇਸ ਸਾਂਝੀ ਜਾਂਚ ਰਾਹੀਂ ਖੇਤਰ ਦੀ ਸਥਿਤੀ, ਵੋਟਰਾਂ ਨੂੰ ਦਰਪੇਸ਼ ਸੰਭਾਵਿਤ ਖ਼ਤਰਿਆਂ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਵਾਲੇ ਕਾਰਕਾਂ ਦੀ ਪਛਾਣ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਦਿੱਤਿਆ ਡੇਚਲਵਾਲ ਨੇ ਅੱਗੇ ਕਿਹਾ ਕਿ ਚੋਣ ਸਿਰਫ਼ ਵੋਟ ਪਾਉਣ ਦੀ ਪ੍ਰਕਿਰਿਆ ਨਹੀਂ, ਸਗੋਂ ਹਰ ਯੋਗ ਨਾਗਰਿਕ ਦੇ ਲੋਕਤੰਤਰਿਕ ਅਧਿਕਾਰ ਦੀ ਸੁਰੱਖਿਅਤ ਅਤੇ ਆਜ਼ਾਦ ਵਰਤੋਂ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵੋਟਰ ਡਰ, ਧਮਕੀ, ਲਾਲਚ, ਦਬਾਅ ਜਾਂ ਕਿਸੇ ਹੋਰ ਪ੍ਰਭਾਵ ਹੇਠ ਆ ਕੇ ਆਪਣੇ ਮਤਦਾਨ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਚੋਣਕਾਰ ਰਜਿਸਟਰੇਸ਼ਨ ਅਫ਼ਸਰ ਰੂਪਨਗਰ ਜਸਪ੍ਰੀਤ ਸਿੰਘ, ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐੱਸਪੀ ਹਰਮੀਤ ਸਿੰਘ, ਉਪ ਪੁਲਿਸ ਕਪਤਾਨ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ, ਉਪ ਪੁਲਿਸ ਕਪਤਾਨ ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ, ਇੰਸਪੈਕਟਰ ਗਗਨਦੀਪ ਸਿੰਘ, ਇੰਸਪੈਕਟਰ ਪਵਨ ਕੁਮਾਰ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ, ਸਮੂਹ ਸੈਕਟਰ ਅਧਿਕਾਰੀ ਅਤੇ ਚੋਣ ਵਿਭਾਗ ਦਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ 82 ਲੱਖ ਦੀ ਲਾਗਤ ਨਾਲ ਬਰਾਰੀ ’ਚ ਬਣਨ ਵਾਲੀ ਪਾਣੀ ਟੈਂਕੀ ਦਾ ਕੈਬਿਨਟ ਮੰਤਰੀ ਬੈਂਸ ਨੇ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ’ਚ ਜਾਗਰੂਕਤਾ ਗਤੀਵਿਧੀਆਂ 29 ਸਤੰਬਰ ਤੋਂ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।