27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਚੰਦਪੁਰ ਬੇਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ/ਸ੍ਰੀ ਕੀਰਤਪੁਰ ਸਾਹਿਬ, 26 ਸਤੰਬਰ (ਨਿੱਕੂਵਾਲ/ਸੰਨੀ)- ਇੱਥੋਂ ਦੇ ਪਿੰਡ ਚੰਦਪੁਰ ਬੇਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਰੱਬੀ ਕੰਦੋਲਾ ਵਲੋਂ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।

ਅਜੀਤ ਡੈਸਕ 27-09-2026
ਸ੍ਰੀ ਅਨੰਦਪੁਰ ਸਾਹਿਬ/ਸ੍ਰੀ ਕੀਰਤਪੁਰ ਸਾਹਿਬ, 26 ਸਤੰਬਰ (ਨਿੱਕੂਵਾਲ/ਸੰਨੀ)- ਇੱਥੋਂ ਦੇ ਪਿੰਡ ਚੰਦਪੁਰ ਬੇਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਰੱਬੀ ਕੰਦੋਲਾ ਵਲੋਂ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਜਿਨ੍ਹਾਂ ਉਮੀਦਵਾਰਾਂ ਨੂੰ ਹਲਕਾ ਇੰਚਾਰਜ ਬਣਾਇਆ ਗਿਆ ਹੈ। ਸਾਨੂੰ ਸਾਰਿਆਂ ਨੂੰ ਇਨ੍ਹਾਂ ਉਮੀਦਵਾਰਾਂ ਦਾ ਭਰਵਾਂ ਸਵਾਗਤ ਕਰਨਾ ਚਾਹੀਦਾ ਹੈ। ਕਿਉਂਕਿ ਦਿੱਲੀ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ ਤੇ ਪੰਜਾਬ ਦਾ ਭਵਿੱਖ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਜੈਕਾਰਿਆਂ ਦੀ ਗੂੰਜ ਵਿਚ ਨੌਜਵਾਨਾਂ ਵਲੋਂ ਜਥੇਬੰਦੀ ਨਾਲ ਤੁਰਨ ਦਾ ਫ਼ੈਸਲਾ ਕੀਤਾ ਗਿਆ।ਅੰਤ ਵਿਚ ਹਲਕਾ ਇੰਚਾਰਜ ਰੱਬੀ ਕੰਧੋਲਾ ਨੇ ਕਿਹਾ ਕਿ ਇਲਾਕੇ ਦੇ ਲੋਕ ਉਨ੍ਹਾਂ ਦਾ ਸਮਰਥਨ ਕਰਨ ਤਾਂ ਉਹ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਨਮੂਨੇ ਵਜੋਂ ਵਿਕਸਿਤ ਕਰਨਗੇ ਅਤੇ ਇਲਾਕੇ ਦੇ ਨੌਜੁਆਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਇਸ ਮੌਕੇ ਬਾਬਾ ਜਸਵੀਰ ਸਿੰਘ ਖ਼ਾਲਸਾ, ਬਾਬਾ ਦਲਜੀਤ ਸਿੰਘ ਸੋਢੀ, ਰਵਿੰਦਰ ਸਿੰਘ ਹਰੀਵਾਲ ਕਾਕਾ ਸੈਣੀ, ਸੁਖਬੀਰ ਸਿੰਘ, ਅਮਰੀਕ ਸਿੰਘ, ਲਵਲੀ ਕਾਬਲ, ਤਜਿੰਦਰ ਸਿੰਘ, ਹਰਨੇਕ ਸਿੰਘ, ਲਾਲੀ, ਪ੍ਰਿੰਸ, ਨਾਨਕ ਸਿੰਘ, ਸੰਤੋਖ ਸਿੰਘ, ਗੋਲੂ, ਬਖਸ਼ੀਸ਼ ਸਿੰਘ, ਬਿੰਦਰ ਸਿੰਘ, ਮੰਗਲ ਸਿੰਘ, ਗੋਲਡੀ ਅਤੇ ਸਰਬਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਵਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਰੋਪੜ ਵਿਖੇ ਗੁਰੂ ਰਵਿਦਾਸ ਜੀ ਦੀ 650 ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਗੁਰੂ ਅਗਲੀ ਖ਼ਬਰ ਦਸਮੇਸ਼ ਨਗਰ ਤੇ ਰਣਜੀਤ ਐਵੇਨਿਊ ’ ਚ ਸੜਕਾਂ ਤੇ ਡਰੇਨੇਜ ਦਾ ਕੰਮ ਜੰਗੀ ਪੱਧਰ ’ ਤੇ ਸ਼ੁਰੂ : ਲਾਲਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।