28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪਿੰਡ ਢੋਲਣ ਮਾਜਰਾ ਦੇ ਪੁਰਾਤਨ ਛਿੰਝ ਮੇਲੇ ਦੌਰਾਨ ਪੈਡਰਨ ਖਮਨਈ ਨੇ ਜਿੱਤੀ ਝੰਡੀ ਦੀ ਕੁਸ਼ਤੀ

ਮੋਰਿੰਡਾ, 27 ਸਤੰਬਰ (ਪ੍ਰਿਤਪਾਲ ਸਿੰਘ)-ਨਜ਼ਦੀਕੀ ਪਿੰਡ ਢੋਲਣ ਮਾਜਰਾ ਵਿਖੇ ਪੂਰਨਮਾਸ਼ੀ ਵਾਲੇ ਦਿਨ ਪੁਰਾਤਨ ਛਿੰਝ ਮੇਲਾ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਛਿੰਝ ਕਮੇਟੀ ਮੈਂਬਰ ਆੜ੍ਹਤੀ ਅਬੀਜੀਤ ਸਿੰਘ ਸੋਨੂੰ ਨੇ ਦੱਸਿਆ ਕਿ ਲਗਭਗ 150 ਸਾਲ ਤੋਂ ਚੱਲੇ ਆ ਰਹੇ ਇਸ ਪੁਰਾਤਨ ਛਿੰਝ ਮੇਲੇ ਵਿਚ ਪੰਜਾਬ, ਹਰਿਆਣਾ ਤੇ ਦਿੱਲੀ ਦੇ ਪਹਿਲਵਾਨਾਂ ਨੇ ਹਿੱਸਾ ਲਿਆ।

ਅਜੀਤ ਡੈਸਕ 28-09-2026
ਮੋਰਿੰਡਾ, 27 ਸਤੰਬਰ (ਪ੍ਰਿਤਪਾਲ ਸਿੰਘ)-ਨਜ਼ਦੀਕੀ ਪਿੰਡ ਢੋਲਣ ਮਾਜਰਾ ਵਿਖੇ ਪੂਰਨਮਾਸ਼ੀ ਵਾਲੇ ਦਿਨ ਪੁਰਾਤਨ ਛਿੰਝ ਮੇਲਾ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਛਿੰਝ ਕਮੇਟੀ ਮੈਂਬਰ ਆੜ੍ਹਤੀ ਅਬੀਜੀਤ ਸਿੰਘ ਸੋਨੂੰ ਨੇ ਦੱਸਿਆ ਕਿ ਲਗਭਗ 150 ਸਾਲ ਤੋਂ ਚੱਲੇ ਆ ਰਹੇ ਇਸ ਪੁਰਾਤਨ ਛਿੰਝ ਮੇਲੇ ਵਿਚ ਪੰਜਾਬ, ਹਰਿਆਣਾ ਤੇ ਦਿੱਲੀ ਦੇ ਪਹਿਲਵਾਨਾਂ ਨੇ ਹਿੱਸਾ ਲਿਆ। ਝੰਡੀ ਦੀ ਕੁਸ਼ਤੀ ਪੈਡਰਨ ਖਮਨਈ (ਇਰਾਨ) ਅਤੇ ਫ਼ਤਿਹ ਬਾਬਾ ਦੀਨਾ ਨਗਰ (ਭਾਰਤ) ਵਿਚਕਾਰ ਹੋਈ। ਲਗਭਗ 25 ਮਿੰਟ ਚਲੀ ਇਹ ਗਹਿਗਚ ਕੁਸ਼ਤੀ ਵਿਚ ਪੈਡਰਨ ਖਮਨਈ (ਈਰਾਨ) ਜੇਤੂ ਰਿਹਾ। ਦੂਜੇ ਨੰਬਰ ਦੀ ਕੁਸ਼ਤੀ ਵਿਚ ਬੌਬੀ ਚੀਮਾ ਤੇ ਹਰਸ਼ ਬਾਬਾ ਫਲਾਹੀ ਵਿਚਕਾਰ ਹੋਈ ਜਿਸ ਵਿਚ ਹਰਸ਼ ਜੇਤੂ ਰਿਹਾ। ਝੰਡੀ ਦੀ ਕੁਸ਼ਤੀ ਦੀ ਹੱਥ ਜੋੜੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਾਮ ਪੰਚਾਇਤ ਵੱਲੋਂ ਕਰਵਾਈ ਗਈ ਛਿੰਝ ਤੋਂ ਪਹਿਲਾਂ ਦੋ ਦਿਨ ਬਾਬਾ ਹਰਪਾਲ ਸਿੰਘ ਦੀ ਦੇਖਰੇਖ ਹੇਠ ਗੁੱਗਾ ਮਾੜੀ ਦੇ ਦਰਬਾਰ ਵਿਚ ਚੌਂਕੀਆਂ ਭਰੀਆਂ ਗਈਆਂ ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਡਾ ਪਰਮਿੰਦਰ ਸਿੰਘ, ਰਣਜੀਤ ਸਿੰਘ, ਦਰਬਾਰਾ ਸਿੰਘ, ਹਰਦੀਪ ਸਿੰਘ, ਨੰਬਰਦਾਰ ਰਘਵੀਰ ਸਿੰਘ, ਹਰਜੀਤ ਸਿੰਘ, ਜਥੇਦਾਰ ਨੱਥਾ ਸਿੰਘ, ਮਾਸਟਰ ਜਰਨੈਲ ਸਿੰਘ, ਪਰਮਵੀਰ ਸਿੰਘ, ਸਰਬਜੀਤ ਸਿੰਘ, ਗਿਆਨ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਹਰਬੰਸ ਸਿੰਘ, ਬਲਬੀਰ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਸਿੰਘ, ਸੰਦੀਪ ਸਿੰਘ, ਗੁਰਜੀਤ ਸਿੰਘ, ਸਿਮਰਨਜੀਤ ਸਿੰਘ, ਕਮਲਜੀਤ ਸਿੰਘ, ਕੁਲਵੰਤ ਸਿੰਘ, ਰਣ ਸਿੰਘ ਪਰਵਿੰਦਰ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ, ਨਾਜਰ ਸਿੰਘ, ਕਰਮਜੀਤ ਸਿੰਘ, ਨਿਰਮਲ ਸਿੰਘ, ਰਾਜੂ ਸਿੰਘ, ਜਸਵਿੰਦਰ ਸਿੰਘ, ਕਾਕਾ ਸਿੰਘ ਅਤੇ ਬੰਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਸਾਂਝੇ ਸਮਾਜਿਕ ਸਮਾਗਮਾਂ ਲਈ ਉਸਾਰੇ ਜਾ ਰਹੇ ਕਮਿਊਨਿਟੀ ਸੈਂਟਰ - ਹਰਜੋਤ ਬੈਂਸ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਚਨੌਲੀ ਦਾ ਛਿੰਝ ਮੇਲਾ , ਛਿੰਝ ਮੇਲੇ ਨੌਜਵਾਨਾਂ ਨੂੰ ਵਿਰਾਸਤ ਨਾਲ ਜੋੜਨ ਦੀ ਅਹਿਮ ਕੜੀ - ਵਿਧਾਇਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।