28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਸਾਂਝੇ ਸਮਾਜਿਕ ਸਮਾਗਮਾਂ ਲਈ ਉਸਾਰੇ ਜਾ ਰਹੇ ਕਮਿਊਨਿਟੀ ਸੈਂਟਰ - ਹਰਜੋਤ ਬੈਂਸ

ਢੇਰ, 27 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲੋਕਾਂ ਨੂੰ ਬਿਹਤਰ ਬੁਨਿਆਦੀ ਅਤੇ ਸਮਾਜਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪਿੰਡ ਟੱਪਰੀਆਂ ਬਾੜੇ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ।

ਅਜੀਤ ਡੈਸਕ 28-09-2026
ਢੇਰ, 27 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲੋਕਾਂ ਨੂੰ ਬਿਹਤਰ ਬੁਨਿਆਦੀ ਅਤੇ ਸਮਾਜਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪਿੰਡ ਟੱਪਰੀਆਂ ਬਾੜੇ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਾਸੀਆਂ ਦੀ ਸਹੂਲਤ ਲਈ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਸੀਵਰੇਜ ਪਾਈਪਲਾਈਨ ਨੂੰ ਵੀ ਲੋਕ ਅਰਪਣ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪਿੰਡਾਂ ਵਿਚ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਜਿਨ੍ਹਾਂ ਨਾਲ ਉਨ੍ਹਾਂ ਦੇ ਰੋਜ਼ਾਨਾ ਜੀਵਨ ਵਿਚ ਸੁਵਿਧਾ ਦੇ ਨਾਲ-ਨਾਲ ਪਿੰਡਾਂ ਦੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤੀ ਮਿਲੇ। ਉਨ੍ਹਾਂ ਕਿਹਾ ਕਿ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਕਮਿਊਨਿਟੀ ਸੈਂਟਰ ਪਿੰਡ ਵਾਸੀਆਂ ਲਈ ਸਾਂਝੇ ਸਮਾਜਿਕ, ਧਾਰਮਿਕ ਅਤੇ ਹੋਰ ਸਮਾਗਮ ਕਰਵਾਉਣ ਲਈ ਇੱਕ ਢੁਕਵਾਂ ਸਥਾਨ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਲੋਂ ਲੋੜ ਅਨੁਸਾਰ ਪ੍ਰਾਜੈਕਟ ਤਿਆਰ ਕਰਕੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟੱਪਰੀਆਂ ਬਾੜੇ ਵਿਚ ਚੱਲ ਰਹੇ ਅਤੇ ਸ਼ੁਰੂ ਕੀਤੇ ਗਏ ਇਹ ਸਾਰੇ ਪ੍ਰਾਜੈਕਟ ਪਿੰਡ ਦੀ ਤਸਵੀਰ ਬਦਲਣ ਵਿਚ ਸਹਾਈ ਹੋਣਗੇ। ਇਸ ਮੌਕੇ ਪੰਚਾਇਤੀ ਨੁਮਾਇੰਦੇ, ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਸਰਪੰਚ ਸ੍ਰੀਮਤੀ ਨੀਲਮ ਸੋਨੀ, ਜ਼ਿਲ੍ਹਾ ਪ੍ਰਧਾਨ ਡਾ.ਸੰਜੀਵ ਗੌਤਮ, ਦੀਪਕ ਸੋਨੀ ਚੇਅਰਮੈਨ ਖੱਤਰੀ/ਅਰੋੜਾ ਵੈੱਲਫੇਅਰ ਬੋਰਡ, ਕਸ਼ਮੀਰ ਕੌਰ, ਸੰਜੀਵ ਕੁਮਾਰ, ਸਵੇਤਾ ਸੰਦਲ, ਨਿਰਮਲਾ ਦੇਵੀ, ਰਾਕੇਸ਼ ਕੁਮਾਰ ਗੋਗੀ, ਸੁਨੀਤ ਸੋਨੀ, ਸ਼ਾਮ ਸੁੰਦਰ ਸੋਨੀ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਭੋਜੇਮਾਜਰਾ ਦੇ ਪੁਲ ਦੀ ਟੁੱਟੀ ਹੋਈ ਰੇਲਿੰਗ ਅਤੇ ਮੁੱਖ ਮਾਰਗ ਤੋਂ ਨੀਵਾਂ ਹੋਣ ਕਾਰਨ ਕਦੇ ਵੀ ਵਾਪਰ ਸਕਦੈ ਹਾਦਸਾ ਅਗਲੀ ਖ਼ਬਰ ਪਿੰਡ ਢੋਲਣ ਮਾਜਰਾ ਦੇ ਪੁਰਾਤਨ ਛਿੰਝ ਮੇਲੇ ਦੌਰਾਨ ਪੈਡਰਨ ਖਮਨਈ ਨੇ ਜਿੱਤੀ ਝੰਡੀ ਦੀ ਕੁਸ਼ਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।