01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕਾਹਨਪੁਰ ਖੂਹੀ - ਭੰਗਲਾ ਸੜਕ ਦੀ ਖਸਤਾ ਹਾਲਤ ਖ਼ਿਲਾਫ਼ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਸੜਕ ’ਤੇ ਨਿਕਲੇ ਸਰੀਏ ਤੇ ਡੂੰਘੇ ਖੱਡੇ ਬਣੇ ਹਾਦਸਿਆਂ ਦਾ ਕਾਰਨ

ਕਾਹਨਪੁਰ ਖੂਹੀ, 30 ਸਤੰਬਰ (ਗੁਰਬੀਰ ਸਿੰਘ ਵਾਲੀਆ)-ਕਾਹਨਪੁਰ ਖੂਹੀ ਤੋਂ ਭੰਗਲਾ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਇਲਾਕਾ ਵਾਸੀਆਂ ਦਾ ਗੁੱਸਾ ਹੁਣ ਸੜਕਾਂ ’ਤੇ ਉਤਰ ਆਇਆ ਹੈ। ਸੜਕ ’ਤੇ ਥਾਂ-ਥਾਂ ਪਏ ਡੂੰਘੇ ਖੱਡਿਆਂ, ਬਾਹਰ ਨਿਕਲੇ ਲੋਹੇ ਦੇ ਸਰੀਏ ਅਤੇ ਟੁੱਟੇ-ਫੁੱਟੇ ਹਿੱਸਿਆਂ ਕਾਰਨ ਰਾਹਗੀਰਾਂ ਲਈ ਹਰ ਸਮੇਂ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ।

ਅਜੀਤ ਡੈਸਕ 01-10-2026
ਕਾਹਨਪੁਰ ਖੂਹੀ, 30 ਸਤੰਬਰ (ਗੁਰਬੀਰ ਸਿੰਘ ਵਾਲੀਆ)-ਕਾਹਨਪੁਰ ਖੂਹੀ ਤੋਂ ਭੰਗਲਾ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਇਲਾਕਾ ਵਾਸੀਆਂ ਦਾ ਗੁੱਸਾ ਹੁਣ ਸੜਕਾਂ ’ਤੇ ਉਤਰ ਆਇਆ ਹੈ। ਸੜਕ ’ਤੇ ਥਾਂ-ਥਾਂ ਪਏ ਡੂੰਘੇ ਖੱਡਿਆਂ, ਬਾਹਰ ਨਿਕਲੇ ਲੋਹੇ ਦੇ ਸਰੀਏ ਅਤੇ ਟੁੱਟੇ-ਫੁੱਟੇ ਹਿੱਸਿਆਂ ਕਾਰਨ ਰਾਹਗੀਰਾਂ ਲਈ ਹਰ ਸਮੇਂ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ। ਇਸੇ ਮੁੱਦੇ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਸੜਕ ਦਾ ਕੰਮ ਤੁਰੰਤ ਮੁਕੰਮਲ ਕਰਵਾਉਣ ਦੀ ਮੰਗ ਕੀਤੀ। ਲੋਕਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਕਰੀਬ 12.30 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਹੋਇਆ ਸੀ, ਪਰ ਕੰਮ ਅੱਧ ਵਿਚਕਾਰ ਹੀ ਬੰਦ ਪਿਆ ਹੈ। ਨਿਰਮਾਣ ਕਾਰਜ ਰੁਕਣ ਕਾਰਨ ਸੜਕ ਦੀ ਹਾਲਤ ਸੁਧਰਨ ਦੀ ਬਜਾਏ ਹੋਰ ਵਿਗੜਦੀ ਜਾ ਰਹੀ ਹੈ। ਸੜਕ ’ਤੇ ਨਿਕਲੇ ਸਰੀਏ ਕਿਸੇ ਵੀ ਸਮੇਂ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ, ਜਦਕਿ ਡੂੰਘੇ ਖੱਡਿਆਂ ਕਾਰਨ ਦੁਪਹੀਆ ਵਾਹਨ ਚਾਲਕਾਂ ਅਤੇ ਹੋਰ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਇਸ ਸੜਕ ਤੋਂ ਲੰਘ ਰਹੇ ਟਿੱਪਰਾਂ ਦੀ ਆਵਾਜਾਈ ਕਾਰਨ ਦਿਨ ਭਰ ਧੂੜ ਦੇ ਗੁਬਾਰ ਉੱਡਦੇ ਰਹਿੰਦੇ ਹਨ, ਜਿਸ ਨਾਲ ਦੁਕਾਨਦਾਰਾਂ, ਵਾਹਨ ਚਾਲਕਾਂ ਅਤੇ ਸੜਕ ਕਿਨਾਰੇ ਰਹਿੰਦੇ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸੜਕ ਦਾ ਕੰਮ ਸਮੇਂ ਸਿਰ ਮੁਕੰਮਲ ਕਰ ਦਿੱਤਾ ਜਾਂਦਾ ਤਾਂ ਅੱਜ ਇਹ ਹਾਲਾਤ ਪੈਦਾ ਨਾ ਹੁੰਦੇ। ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਸਵਾਲ ਉਠਾਇਆ ਕਿ ਕਰੋੜਾਂ ਰੁਪਏ ਦੀ ਲਾਗਤ ਵਾਲਾ ਵਿਕਾਸ ਕਾਰਜ ਆਖ਼ਿਰ ਕਿਹੜੇ ਕਾਰਨਾਂ ਕਰਕੇ ਰੁਕਿਆ ਹੋਇਆ ਹੈ। ਕੀ ਇਸ ਪਿੱਛੇ ਕੋਈ ਤਕਨੀਕੀ, ਪ੍ਰਸ਼ਾਸਨਿਕ ਜਾਂ ਠੇਕੇਦਾਰ ਨਾਲ ਸਬੰਧਤ ਅੜਚਣ ਹੈ? ਲੋਕਾਂ ਨੇ ਮੰਗ ਕੀਤੀ ਕਿ ਸਬੰਧਤ ਵਿਭਾਗ ਵਲੋਂ ਸੜਕ ਦਾ ਕੰਮ ਰੁਕਣ ਦੇ ਕਾਰਨਾਂ ਬਾਰੇ ਸਥਿਤੀ ਸਪਸ਼ਟ ਕੀਤੀ ਜਾਵੇ ਅਤੇ ਕੰਮ ਮੁੜ ਸ਼ੁਰੂ ਕਰਵਾ ਕੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਇਲਾਕਾ ਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 1 ਅਕਤੂਬਰ ਤੋਂ ਬਾਅਦ ਸੜਕ ਦਾ ਕੰਮ ਮੁੜ ਸ਼ੁਰੂ ਨਾ ਹੋਇਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਦੀ ਹੋਵੇਗੀ। ਲੋਕਾਂ ਨੇ ਮੰਗ ਕੀਤੀ ਕਿ ਸੜਕ ’ਤੇ ਨਿਕਲੇ ਸਰੀਏ ਤੁਰੰਤ ਹਟਾਏ ਜਾਣ, ਖੱਡਿਆਂ ਨੂੰ ਭਰਿਆ ਜਾਵੇ ਅਤੇ ਧੂੜ ਦੀ ਸਮੱਸਿਆ ਤੋਂ ਰਾਹਤ ਲਈ ਵੀ ਤੁਰੰਤ ਉਪਰਾਲੇ ਕੀਤੇ ਜਾਣ। ਇਸ ਮੌਕੇ ਮਾਸਟਰ ਬਲਵਿੰਦਰ ਸਿੰਘ, ਜਸਵੰਤ ਸਿੰਘ ਫ਼ੌਜੀ, ਅਮਰੀਕ ਸਿੰਘ ਫ਼ੌਜੀ, ਕੈਪਟਨ ਪਿਆਰਾ ਸਿੰਘ, ਜਾਗਰ ਸਿੰਘ, ਪੱਪੂ ਜੇਈ, ਭੋਲੂ, ਅਵਤਾਰ ਸਿੰਘ ਸਾਬਕਾ ਸਰਪੰਚ, ਸਤਪਾਲ ਸਿੰਘ, ਸੁੱਚਾ ਸਿੰਘ, ਤਾਰਾ ਸਿੰਘ, ਸੁਖਵਿੰਦਰ ਸਿੰਘ, ਗੋਪਾਲ ਮਿਸਤਰੀ, ਹੈਪੀ ਸਿੰਘ, ਸੋਹਣ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ। ਕੀ ਕਹਿਣਾ ਹੈ ਐਸ . ਡੀ . ਓ . ਗੁਰਵਿੰਦਰ ਸਿੰਘ ਦਾ : ਇਸ ਸਬੰਧੀ ਗੱਲ ਕਰਨ ਤੇ ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ. ਗੁਰਵਿੰਦਰ ਸਿੰਘ ਨੇ ਕਿਹਾ ਕਿ ਬਰਸਾਤ ਦੇ ਦਿਨਾਂ ਕਰਕੇ ਇਹ ਸੜਕ ਦਾ ਕੰਮ ਬੰਦ ਕੀਤਾ ਗਿਆ ਸੀ ਤੇ ਜਲਦ ਹੀ ਇਹ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਤੇ ਸਮੇਂ ਰਹਿੰਦਿਆਂ ਹੀ ਮੁਕੰਮਲ ਕਰਕੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ।
ਪਿਛਲੀ ਖ਼ਬਰ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪ੍ਰਿੰਸੀਪਲ ਡਾ . ਪੁਸ਼ਪਿੰਦਰ ਕੌਰ ਨੂੰ ਦਿੱਤੀ ਨਿੱਘੀ ਵਿਦਾਇਗੀ ਅਗਲੀ ਖ਼ਬਰ ਉਪ ਦਫ਼ਤਰ ਤਖ਼ਤਗੜ੍ਹ ਦੀ ਟੈਕਨੀਕਲ ਸਰਵਿਸ ਯੂਨੀਅਨ ( ਭੰਗਲ ) ਦੀ ਨਵੀਂ ਚੋਣ ਸਰਬਸੰਮਤੀ ਨਾਲ ਸੰਪੰਨ ਹਰਪ੍ਰੀਤ ਸਿੰਘ ਬਣੇ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।