02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਫ਼ਾਈ ਮੁਹਿੰਮ ਰਾਹੀਂ ਨੰਗਲ ਦੀ ਸਿਆਸਤ ਵਿਚ ਸਰਗਰਮੀ ਵਧਾ ਰਹੇ ਹਰਜੋਤ ਬੈਂਸ

ਨੰਗਲ, 1 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ ਹੁਣ ਇੱਕ ਮਹੀਨੇ ਤੋਂ ਵੱਧ ਸਮੇਂ ਵਿਚ ਦਾਖ਼ਲ ਹੋ ਚੁੱਕੀ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖ਼ੁਦ ਵੱਖ-ਵੱਖ ਵਾਰਡਾਂ ਵਿਚ ਪਹੁੰਚ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਇਸ ਮੁਹਿੰਮ ਦਾ ਮੁੱਖ ਕੇਂਦਰ ਬਣਿਆ ਹੋਇਆ ਹੈ।

ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ। 02-10-2026

ਨੰਗਲ, 1 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ ਹੁਣ ਇੱਕ ਮਹੀਨੇ ਤੋਂ ਵੱਧ ਸਮੇਂ ਵਿਚ ਦਾਖ਼ਲ ਹੋ ਚੁੱਕੀ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖ਼ੁਦ ਵੱਖ-ਵੱਖ ਵਾਰਡਾਂ ਵਿਚ ਪਹੁੰਚ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਇਸ ਮੁਹਿੰਮ ਦਾ ਮੁੱਖ ਕੇਂਦਰ ਬਣਿਆ ਹੋਇਆ ਹੈ। ਵਾਰਡ ਨੰਬਰ-1 ਵਿਚ ਵੀ ਸਫ਼ਾਈ ਕਾਰਜ ਲਗਾਤਾਰ ਜਾਰੀ ਰਹੇ, ਜਿੱਥੇ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ਤੋਂ ਕੂੜਾ ਹਟਾਉਣ ਦੇ ਨਾਲ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਹਰਜੋਤ ਬੈਂਸ ਨੇ ਕਿਹਾ ਕਿ ਨੰਗਲ ਦਾ ਕੋਈ ਵੀ ਕੋਨਾ ਗੰਦਗੀ ਤੋਂ ਪ੍ਰਭਾਵਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪੜਾਅ ਵਾਰ ਢੰਗ ਨਾਲ ਹਰੇਕ ਵਾਰਡ ਵਿਚ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਵਾਰਡ ਵਿਚ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰ ਰਹੇ ਹਨ ਅਤੇ ਸਫ਼ਾਈ ਸਮੇਤ ਸਥਾਨਕ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਮੌਕੇ ’ਤੇ ਹਦਾਇਤਾਂ ਦੇ ਰਹੇ ਹਨ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੜਕਾਂ, ਖ਼ਾਲੀ ਪਲਾਟਾਂ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਿਆ ਜਾਵੇ ਅਤੇ ਘਰਾਂ ਤੋਂ ਨਿਕਲਣ ਵਾਲਾ ਕੂੜਾ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਸੌਂਪਿਆ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰੀ ਵਿਭਾਗਾਂ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਗਿੱਲੇ ਤੇ ਸੁੱਕੇ ਕੂੜੇ ਦੀ ਛਾਂਟੀ ਕਰਕੇ ਨਿਰਧਾਰਿਤ ਢੰਗ ਨਾਲ ਨਿਪਟਾਰੇ ਦੀ ਲੋੜ ’ਤੇ ਵੀ ਉਨ੍ਹਾਂ ਜ਼ੋਰ ਦਿੱਤਾ। ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਸਫ਼ਾਈ ਕਾਰਜਾਂ ਵਿਚ ਢਿੱਲ ਨਾ ਵਰਤਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਬੈਂਸ ਨੇ ਕਿਹਾ ਕਿ ‘ਬਦਲੇਗਾ ਨੰਗਲ’ ਤਹਿਤ ਸਫ਼ਾਈ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਹੋਰ ਸੁੰਦਰ ਬਣਾਇਆ ਜਾਵੇਗਾ। ਸ਼ਹਿਰ ਵਿਚ ਸਾਫ਼ ਮਾਹੌਲ ਹੋਰ ਬਿਹਤਰ ਬਣੇਗਾ।

ਪਿਛਲੀ ਖ਼ਬਰ ਜ਼ੋਨਲ ਐਥਲੈਟਿਕਸ ਖੇਡਾਂ ਵਿਚ ਡੀ . ਏ . ਵੀ . ਸਕੂਲ ਤਖ਼ਤਗੜ੍ਹ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ 53 ਮੀਟਿੰਗਾਂ ਬਾਅਦ ਵੀ ਮੰਗਾਂ ਦਾ ਹੱਲ ਨਹੀਂ , ਐੱਨ . ਐੱਚ . ਐੱਮ . ਮੁਲਾਜ਼ਮਾਂ ਨੇ ਵਿਧਾਇਕ ਨੂੰ ਸੌਂਪਿਆ ਮੰਗ - ਪੱਤਰ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।