03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਿੱਖਿਆ ਮੰਤਰੀ ਬੈਂਸ ਵਲੋਂ ਬੱਢਲ ਲੋਅਰ ਦੇ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ ਭੇਟ

ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਜੇ ਐਸ ਨਿੱਕੂਵਾਲ)-ਇੱਥੋਂ ਨੇੜਲੇ ਪਿੰਡ ਬੱਢਲ ਲੋਅਰ ਦੇ ਬੀ. ਐੱਮ.

ਅਜੀਤ ਡੈਸਕ 03-10-2026
ਸ੍ਰੀ ਅਨੰਦਪੁਰ ਸਾਹਿਬ, 2 ਅਕਤੂਬਰ (ਜੇ ਐਸ ਨਿੱਕੂਵਾਲ)-ਇੱਥੋਂ ਨੇੜਲੇ ਪਿੰਡ ਬੱਢਲ ਲੋਅਰ ਦੇ ਬੀ.ਐੱਮ.ਸੀ. ਪਲਾਂਟ ਦੁੱਧ ਸੁਸਾਇਟੀ ਮੀਢਵਾਂ ਦੇ ਉਦਘਾਟਨੀ ਸਮਾਰੋਹ ਤੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਬੱਢਲ ਲੋਅਰ ਦੇ ਕਮਿਊਨਿਟੀ ਸੈਂਟਰ ਲਈ 10 ਲੱਖ ਰੁਪਏ ਦੀ ਗਰਾਂਟ ਭੇਟ ਕੀਤੀ ਗਈ। ਉਨ੍ਹਾਂ ਬੋਲਦਿਆਂ ਕਿਹਾ ਕਿ ਪੰਜਾਬ ਅੰਦਰ ਜਿੱਥੇ ਸਿੱਖਿਆ ਕ੍ਰਾਂਤੀ ਦੀ ਲਹਿਰ ਚੱਲ ਰਹੀ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਿਨਾਂ ਭੇਦ-ਭਾਵ ਤੋਂ ਵਿਕਾਸ ਦੀ ਲਹਿਰ ਵੀ ਚੱਲ ਰਹੀ ਹੈ। ਇਸ ਤਹਿਤ ਪਿੰਡਾਂ ਦੇ ਹਰਕੇ ਖੇਤਰ ਵਿਚ ਕੰਮ ਚੱਲ ਰਹੇ ਹਨ ਅਤੇ ਸੜਕਾਂ ਦਾ ਨਵੀਨੀਕਰਨ ਵੀ ਹੋ ਰਿਹਾ ਹੈ। ਇਸ ਮੌਕੇ ਸਰਪੰਚ ਪ੍ਰਿਤਪਾਲ ਸਿੰਘ ਕੁੰਨਰ, ਸਰਪੰਚ ਜਰਨੈਲ ਸਿੰਘ ਮੀਢਵਾਂ, ਸਰਪੰਚ ਅਵਤਾਰ ਸਿੰਘ ਨਿੱਕੂਵਾਲ, ਕਾਕੂ ਭੰਗਲ, ਗੁਰਮੀਤ ਸਿੰਘ, ਕਰਮ ਸਿੰਘ, ਸਰਬਣ ਸਿੰਘ, ਮਨਦੀਪ ਸਿੰਘ, ਗੁਰਮੀਤ ਸਿੰਘ ਬੱਬੀ, ਪ੍ਰਕਾਸ਼ ਸਿੰਘ, ਸਵਰਨ ਸਿੰਘ, ਗਿਆਨ ਸਿੰਘ ਸੂਬੇਦਾਰ, ਅਰਜਨ ਸਿੰਘ, ਜਸਵਿੰਦਰ ਸਿੰਘ, ਰਣਬੀਰ ਸਿੰਘ, ਸ਼ਤੀਸ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਸਕੂਲ ਦੀਆਂ ਖਿਡਾਰਨਾਂ ਦਾ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਦੀ ਸਹੂਲਤ ਸਾਡੀ ਮੁੱਖ ਤਰਜੀਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।