ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਪ੍ਰੀ - ਨਰਸਰੀ ਤੇ ਨਰਸਰੀ ਦੀ ਨਵੀਂ ਰਜਿਸਟਰੇਸ਼ਨ ਸ਼ੁਰੂ
ਬੇਲਾ, 2 ਅਕਤੂਬਰ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਬੰਧਾਂ ਅਧੀਨ ਚੱਲਦੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਨਵੇਂ ਸੈਸ਼ਨ 2027-28 ਲਈ ਪ੍ਰੀ-ਨਰਸਰੀ ਤੇ ਨਰਸਰੀ ਜਮਾਤਾਂ ਦੀ ਨਵੀਂ ਰਜਿਸਟਰੇਸ਼ਨ ਤੋਂ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪ੍ਰਿੰਸੀਪਲ ਡਿੰਪਲ ਢਿੱਲੋ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਅਤੇ ਉਨ੍ਹਾਂ ਦੀ ਸਿੱਖਣ ਪ੍ਰਕਿਰਿਆ ਨੂੰ ਰੁਚੀਕਾਰ ਬਣਾਉਣ ਲਈ ਪਲੇਅ ਵੇਅ ਵਿਧੀ ਰਾਹੀਂ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਅਜੀਤ ਡੈਸਕ
03-10-2026