03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬਿਰਧ ਆਸ਼ਰਮ ’ ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਾਇਆ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ

ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਸਥਾਨਕ ਮਾਤਾ ਸਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਵਿਖੇ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ। ਇਸ ਮੌਕੇ ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਤੰਦਰੁਸਤੀ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਹਾਜ਼ਰੀਨ ਨੂੰ ਸਹੁੰ ਵੀ ਚੁਕਵਾਈ ਗਈ।

ਸ੍ਰੀ ਚਮਕੌਰ ਸਾਹਿਬ ਦੇ ਸੀਨੀਅਰ ਸਿਟੀਜ਼ਨ ਹੋਮ ’ਚ ਮਨਾਏ ਦਿਹਾੜੇ ਮੌਕੇ ਪੌਦੇ ਵੰਡਦੇ ਪ੍ਰਬੰਧਕ। ਤਸਵੀਰ: ਜਗਮੋਹਣ ਸਿੰਘ ਨਾਰੰਗ 03-10-2026
ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਸਥਾਨਕ ਮਾਤਾ ਸਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਵਿਖੇ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ। ਇਸ ਮੌਕੇ ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਤੰਦਰੁਸਤੀ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਹਾਜ਼ਰੀਨ ਨੂੰ ਸਹੁੰ ਵੀ ਚੁਕਵਾਈ ਗਈ। ਇਸ ਸਮਾਗਮ ਦੌਰਾਨ ਸਿਵਲ ਸਰਜਨ ਰੂਪਨਗਰ ਵਲੋਂ ਡਾਕਟਰਾਂ ਦੀ ਵਿਸ਼ੇਸ਼ ਟੀਮ ਰਾਹੀਂ ਬਜ਼ੁਰਗਾਂ ਦਾ ਮੁਫ਼ਤ ਆਮ ਸਿਹਤ ਮੁਆਇਨਾ, ਅੱਖਾਂ ਅਤੇ ਦੰਦਾਂ ਦੀ ਜਾਂਚ ਕੀਤੀ ਗਈ। ਸਿਹਤ ਵਿਭਾਗ ਦੀ ਟੀਮ ਵਲੋਂ ਬਜ਼ੁਰਗਾਂ ਦੀ ਸਿਹਤ ਜਾਂਚ ਕਰਨ ਉਪਰੰਤ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਲੋੜੀਂਦੀ ਸਲਾਹ ਵੀ ਦਿੱਤੀ ਗਈ। ਇਸ ਦੌਰਾਨ ਯੋਗਾ ਸਿਖਲਾਈ ਕਾਰ ਅਸ਼ੋਕ ਕੁਮਾਰ ਵਲੋਂ ਬਜ਼ੁਰਗਾਂ ਨੂੰ ਸਿਹਤਮੰਦ ਅਤੇ ਤੰਦਰੁਸਤ ਰਹਿਣ ਲਈ ਵੱਖ-ਵੱਖ ਯੋਗ ਆਸਣ ਕਰਵਾਏ ਗਏ। ਉਨ੍ਹਾਂ ਵਲੋਂ ਯੋਗ ਆਸਣਾਂ ਦੀ ਸਹੀ ਵਿਧੀ ਅਤੇ ਉਨ੍ਹਾਂ ਦੇ ਸਿਹਤ ਲਈ ਲਾਭ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸਥਾਨਕ ਇੰਡੀਅਨ ਬੈਂਕ ਦੀ ਸ਼ਾਖਾ ਪ੍ਰਬੰਧਕ ਮੈਡਮ ਮੰਨੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਵਲੋਂ ਬਜ਼ੁਰਗਾਂ ਨੂੰ ਬੈਂਕ ਵਲੋਂ ਉਪਲਬਧ ਕਰਵਾਈਆਂ ਜਾਂਦੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਜਸਵੀਰ ਕੌਰ ਨੇ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ, ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਕੀਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਤਹਿਤ ਬਜ਼ੁਰਗਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਦੀ ਭਲਾਈ ਅਤੇ ਸਨਮਾਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਵਲੋਂ ਵਿਭਾਗ ਦੀਆਂ ਹੋਰ ਭਲਾਈ ਸਕੀਮਾਂ ਅਤੇ ਬਜ਼ੁਰਗਾਂ ਨਾਲ ਸਬੰਧਿਤ ਲਗਾਏ ਜਾਣ ਵਾਲੇ ਜਾਗਰੂਕਤਾ ਤੇ ਸਹਾਇਤਾ ਕੈਂਪਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਇੱਕ ਪੌਦਾ ਮਾਂ ਦੇ ਨਾਮ’ ਸਕੀਮ ਤਹਿਤ 150 ਪੌਦੇ ਵੀ ਵੰਡੇ ਗਏ। ਸਮਾਗਮ ਦੇ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਤਹਿਸੀਲਦਾਰ ਸ੍ਰੀ ਚਮਕੌਰ ਸਾਹਿਬ ਸਨ। ਉਨ੍ਹਾਂ ਵਲੋਂ ਵੀ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਬਜ਼ੁਰਗਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਪ੍ਰੋ ਆਰ ਸੀ ਢੰਡ ਚੇਅਰਮੈਨ ਮਾਤਾ ਸਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਵਲੋਂ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਪ੍ਰਿੰਸੀਪਲ ਲਖਮਣ ਸਿੰਘ, ਜਗਦੀਸ਼ ਕੁਮਾਰ ਸੀਨੀਅਰ ਸਿਟੀਜ਼ਨ ਕਲੱਬ ਦੇ ਪ੍ਰਧਾਨ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਪਿਛਲੀ ਖ਼ਬਰ ਚਨੋਲੀ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 7 ਲੱਖ ਦੀ ਗਰਾਂਟ ਅਗਲੀ ਖ਼ਬਰ ਘਨੌਲੀ ਵਿਖੇ ਹਨੂਮਾਨ ਅੰਸ ਸੰਬੰਧੀ ਧਾਰਮਿਕ ਫ਼ਿਲਮ 4 ਨੂੰ ਦਿਖਾਈ ਜਾਵੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।