03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਬ ਡਵੀਜ਼ਨ ਨੂਰਪੁਰ ਬੇਦੀ ਦੀ ਟੈਕਨੀਕਲ ਸਰਵਿਸ਼ਿਜ ਯੂਨੀਅਨ ਦੀ ਨਵੀਂ ਚੋਣ ਸਰਬਸੰਮਤੀ ਨਾਲ ਸੰਪੰਨ ਲਾਈਨਮੈਨ ਰਾਜਪਾਲ ਸਿੰਘ ਬਣੇ ਪ੍ਰਧਾਨ

ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਟੈਕਨੀਕਲ ਸਰਵਿਸਜ਼ ਯੂਨੀਅਨ ਭੰਗਲ ਦੀਆਂ 41ਵੀਆਂ ਚੋਣ ਸਰਗਰਮੀਆਂ ਤਹਿਤ ਅੱਜ ਸਬ ਡਵੀਜ਼ਨ ਨੂਰਪੁਰ ਬੇਦੀ ਦੀ ਨਵੀਂ ਚੋਣ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿਚ ਸਬ ਡਵੀਜ਼ਨ ਦੇ ਸਮੂਹ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਗਈ।

ਨੂਰਪੁਰ ਬੇਦੀ ਸਬ-ਡਵੀਜ਼ਨ ਦੀ ਨਵੀਂ ਚੋਣ ਦੌਰਾਨ ਚੁਣੇ ਗਏ ਅਹੁਦੇਦਾਰ ਸਾਂਝੀ ਤਸਵੀਰ ਮੌਕੇ। ਤਸਵੀਰ: ਵਿੰਦਰਪਾਲ ਝਾਂਡੀਆਂ। 03-10-2026
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਟੈਕਨੀਕਲ ਸਰਵਿਸਜ਼ ਯੂਨੀਅਨ ਭੰਗਲ ਦੀਆਂ 41ਵੀਆਂ ਚੋਣ ਸਰਗਰਮੀਆਂ ਤਹਿਤ ਅੱਜ ਸਬ ਡਵੀਜ਼ਨ ਨੂਰਪੁਰ ਬੇਦੀ ਦੀ ਨਵੀਂ ਚੋਣ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿਚ ਸਬ ਡਵੀਜ਼ਨ ਦੇ ਸਮੂਹ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਚੋਣ ਦੌਰਾਨ ਸਬ ਡਵੀਜ਼ਨ ਸਕੱਤਰ ਹਰਮਿੰਦਰ ਸਿੰਘ ਵਲੋਂ ਸਬ ਡਵੀਜ਼ਨ ਕਮੇਟੀ ਦੀ ਰਿਪੋਰਟ ਪੇਸ਼ ਕੀਤੀ ਗਈ ਅਤੇ ਅੰਮ੍ਰਿਤਵੀਰ ਸਿੰਘ, ਮੋਹਨ ਲਾਲ ਕੈਸ਼ੀਅਰ ਵਲੋਂ ਵਿੱਤ ਰਿਪੋਰਟ ਪੇਸ਼ ਕੀਤੀ ਗਈ, ਜਿਸ ਨੂੰ ਸਮੂਹ ਸਬ ਡਵੀਜ਼ਨ ਦੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਬ ਡਵੀਜ਼ਨ ਪ੍ਰਧਾਨ ਹਰਜੈਬ ਸਿੰਘ ਅਤੇ ਰਾਜਪਾਲ ਸਿੰਘ ਵਲੋਂ ਪੁਰਾਣੀ ਕਮੇਟੀ ਭੰਗ ਕਰਕੇ ਨਵੇਂ ਕਮੇਟੀ ਦੀ ਚੋਣ ਕਰਨ ਦੇ ਲਈ ਚੋਣ ਨਿਗਰਾਨ ਕਮੇਟੀ ਨੂੰ ਕਾਰਵਾਈ ਰਜਿਸਟਰ ਸੌਂਪਿਆ ਗਿਆ। ਚੋਣ ਨਿਗਰਾਨ ਕਮੇਟੀ ਵਲੋਂ ਸਬ ਡਵੀਜਨ ਨੂਰਪੁਰ ਬੇਦੀ ਦੀ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿਚ ਸਬ ਡਵੀਜ਼ਨ ਪ੍ਰਧਾਨ ਰਾਜਪਾਲ ਸਿੰਘ, ਮੀਤ ਪ੍ਰਧਾਨ ਗੁਰਚਰਨ ਸਿੰਘ, ਸਕੱਤਰ ਜਸਵਿੰਦਰ ਸਿੰਘ, ਸਹਾਇਕ ਸਕੱਤਰ ਨਵਦੀਪ ਸੈਣੀ ਅਤੇ ਕੈਸ਼ੀਅਰ ਗੁਰਵਿੰਦਰ ਸਿੰਘ ਨੂੰ ਸਰਬ ਸੰਮਤੀ ਨਾਲ ਚੁਣ ਲਿਆ ਗਿਆ। ਇਸ ਮੌਕੇ ’ਤੇ ਸਮੂਹ ਸਾਥੀਆਂ ਵਲੋਂ ਚੋਣ ਨਿਗਰਾਨ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਯੂਨੀਅਨ ਦੇ ਹਰ ਕੰਮਾਂ ਦੇ ਲਈ ਅਤੇ ਸੰਘਰਸ਼ ਦੇ ਲਈ ਸਾਥੀ ਦਿਨ ਰਾਤ ਮਿਹਨਤ ਕਰਨਗੇ ਅਤੇ ਹਰ ਪ੍ਰੋਗਰਾਮ ਨੂੰ ਧੜੱਲੇ ਨਾਲ ਲਾਗੂ ਕਰਨਗੇ। ਇਸ ਚੋਣ ਨਿਗਰਾਨ ਦੀ ਪ੍ਰਧਾਨਗੀ ਤਰਸੇਮ ਲਾਲ ਪ੍ਰਧਾਨ ਅਤੇ ਡਵੀਜ਼ਨ ਕੈਸ਼ੀਅਰ ਕਮਲ ਸਿੰਘ ਵਲੋਂ ਨਿਭਾਈ ਗਈ। ਇਸ ਮੌਕੇ ’ਤੇ ਸੂਬਾ ਕੈਸ਼ੀਅਰ ਸੰਤੋਖ ਸਿੰਘ ਤੇ ਸਰਕਲ ਕੈਸ਼ੀਅਰ ਰਾਮ ਕਿਸ਼ਨ ਬੈਂਸ, ਸੰਜੀਵ ਕੁਮਾਰ, ਕਸ਼ਮੀਰ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਚੁਣੀ ਹੋਈ ਕਮੇਟੀ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਸਿਹਤ ਸੰਭਾਲ ਲਈ ਨਗਰ ਕੌਂਸਲ ਵਲੋਂ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਚਨੋਲੀ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 7 ਲੱਖ ਦੀ ਗਰਾਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।