04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਿੰਡ ਚੱਕ ਢੇਰਾਂ ਵਿਖੇ ‘ ਮਾਨ ਦੇ ਮੁਨਾਫੇ ’ ਪ੍ਰੋਗਰਾਮ ਤਹਿਤ ਮਹਿਲਾਵਾਂ ਨਾਲ ਕੀਤੀ ਵਿਚਾਰ - ਚਰਚਾ

ਘਨੌਲੀ, 3 ਅਕਤੂਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ‘ਮਾਨ ਦੇ ਮੁਨਾਫੇ’ ਪ੍ਰੋਗਰਾਮ ਤਹਿਤ ਪਿੰਡ ਚੱਕ ਢੇਰਾਂ ਵਿਖੇ ਮਹਿਲਾਵਾਂ ਦੀ ਇਕੱਤਰਤਾ ਕੀਤੀ ਗਈ। ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂ ਮੀਨਾ ਰਾਣੀ ਅਤੇ ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਮਹਿਲਾਵਾਂ ਨੂੰ ਸਰਕਾਰੀ ਯੋਜਨਾਵਾਂ ਅਧੀਨ ਮਿਲਣ ਵਾਲੀਆਂ ਸਹੂਲਤਾਂ ਅਤੇ ਉਨ੍ਹਾਂ ਦਾ ਲਾਭ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 04-10-2026
ਘਨੌਲੀ, 3 ਅਕਤੂਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ‘ਮਾਨ ਦੇ ਮੁਨਾਫੇ’ ਪ੍ਰੋਗਰਾਮ ਤਹਿਤ ਪਿੰਡ ਚੱਕ ਢੇਰਾਂ ਵਿਖੇ ਮਹਿਲਾਵਾਂ ਦੀ ਇਕੱਤਰਤਾ ਕੀਤੀ ਗਈ। ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂ ਮੀਨਾ ਰਾਣੀ ਅਤੇ ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਮਹਿਲਾਵਾਂ ਨੂੰ ਸਰਕਾਰੀ ਯੋਜਨਾਵਾਂ ਅਧੀਨ ਮਿਲਣ ਵਾਲੀਆਂ ਸਹੂਲਤਾਂ ਅਤੇ ਉਨ੍ਹਾਂ ਦਾ ਲਾਭ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪਿੰਡ ਦੀਆਂ ਲੋੜਾਂ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮਸਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੀਨਾ ਰਾਣੀ ਅਤੇ ਅਮਨਪ੍ਰੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦੀ ਸਾਰਥਕਤਾ ਤਾਂ ਹੀ ਵਧਦੀ ਹੈ, ਜਦੋਂ ਇਨ੍ਹਾਂ ਦਾ ਲਾਭ ਲੋੜਵੰਦ ਅਤੇ ਯੋਗ ਪਰਿਵਾਰਾਂ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਮਹਿਲਾਵਾਂ ਨਾਲ ਸਿੱਧਾ ਸੰਵਾਦ ਕਰਨ ਦਾ ਮੁੱਖ ਮੰਤਵ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਨੂੰ ਸਮਝਣਾ ਵੀ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਪ੍ਰਤੀ ਸੁਚੇਤ ਰਹਿਣ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਲੋੜੀਂਦੀ ਜਾਣਕਾਰੀ ਹਾਸਲ ਕਰਨ। ਇਕੱਤਰਤਾ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਵੀ ਜ਼ਿਕਰ ਕੀਤਾ ਗਿਆ। ਮਹਿਲਾ ਆਗੂਆਂ ਨੇ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦੇ ਸੁਧਾਰ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋਕਾਂ ਦੇ ਸੁਝਾਵਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਮੀਟਿੰਗ ਦੌਰਾਨ ਹਾਜ਼ਰ ਮਹਿਲਾਵਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਸਰਕਾਰੀ ਯੋਜਨਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ ਤੇ ਨੂਰਪੁਰ ਬੇਦੀ ਵਿਖੇ ਕਾਂਗਰਸੀਆਂ ਆਗੂਆਂ , ਵਰਕਰਾਂ ਨੇ ਲੱਡੂ ਵੰਡ ਕ... ਅਗਲੀ ਖ਼ਬਰ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਭੱਦਲ ਵਿਖੇ ‘ ਕਲੀਨਿਕਲ ਖੋਜ ਅਤੇ ਫਾਰਮਾਕੋਵਿਜੀਲੈਂਸ ’ ’ ਤੇ ਵਿਸ਼ੇਸ਼ ਮਾਹਿਰ ਲੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।