04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਿੰਡ ਥਾਣਾ ਤੋਂ ਬਾੜੀਆਂ ਤੱਕ 1.62 ਕਿੱਲੋਮੀਟਰ ਲੰਬੀ ਸੜਕ ਦਾ ਕੰਮ 24.25 ਲੱਖ ਰੁਪਏ ਦੀ ਲਾਗਤ ਨਾਲ ਹੋਇਆ ਮੁਕੰਮਲ

ਨੂਰਪੁਰ ਬੇਦੀ, 3 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਵਿਧਾਇਕ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਪਿੰਡ ਥਾਣਾ ਤੋਂ ਬਾੜੀਆਂ ਤੱਕ 1. 62 ਕਿੱਲੋਮੀਟਰ ਲੰਬੀ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਕਰ ਦਿੱਤਾ ਗਿਆ ਹੈ।

ਪਿੰਡ ਥਾਣਾ ਤੋਂ ਬਾੜੀਆਂ ਸੜਕ ਦਾ ਦ੍ਰਿਸ਼। ਤਸਵੀਰ: ਢੀਂਡਸਾ 04-10-2026
ਨੂਰਪੁਰ ਬੇਦੀ, 3 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਵਿਧਾਇਕ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਪਿੰਡ ਥਾਣਾ ਤੋਂ ਬਾੜੀਆਂ ਤੱਕ 1.62 ਕਿੱਲੋਮੀਟਰ ਲੰਬੀ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਕਰ ਦਿੱਤਾ ਗਿਆ ਹੈ। ਇਸ ਸੜਕ ਦੇ ਨਿਰਮਾਣ ’ਤੇ ਕਰੀਬ 24.25 ਲੱਖ ਰੁਪਏ ਦੀ ਲਾਗਤ ਆਈ ਹੈ। ਸੜਕ ਦਾ ਕੰਮ ਮੁਕੰਮਲ ਹੋਣ ਨਾਲ ਪਿੰਡ ਥਾਣਾ, ਬਾੜੀਆਂ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ। ਖ਼ਾਸ ਕਰਕੇ ਪਿੰਡ ਵਾਸੀਆਂ ਨੂੰ ਰੋਜ਼ਾਨਾ ਆਉਣ-ਜਾਣ ਸਮੇਂ ਦਰਪੇਸ਼ ਮੁਸ਼ਕਲਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਤਿਲਕ ਰਾਜ ਪੰਮਾ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਦਾ ਕੰਮ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਲੋੜ ਪੂਰੀ ਹੋਈ ਹੈ। ਤਿਲਕ ਰਾਜ ਪੰਮਾ ਨੇ ਕਿਹਾ ਕਿ ਚੰਗੀਆਂ ਸੜਕਾਂ ਪਿੰਡਾਂ ਦੇ ਵਿਕਾਸ ਦੀ ਬੁਨਿਆਦ ਹੁੰਦੀਆਂ ਹਨ ਅਤੇ ਇਨ੍ਹਾਂ ਰਾਹੀਂ ਲੋਕਾਂ ਨੂੰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਹੋਰ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਬਣਾਉਣ ਵਿਚ ਆਸਾਨੀ ਹੁੰਦੀ ਹੈ।
ਪਿਛਲੀ ਖ਼ਬਰ ਕਣਕ ਦੇ ਐੱਮ . ਐੱਸ . ਪੀ . ’ ਚ ਸਿਰਫ਼ 25 ਪੈਸੇ ਪ੍ਰਤੀ ਕਿੱਲੋ ਦਾ ਵਾਧਾ ਕਿਸਾਨਾਂ ਨਾਲ ਕੋਝਾ ਤੇ ਭੱਦਾ ਮਜ਼ਾਕ ਅਗਲੀ ਖ਼ਬਰ ਗਾਂਧੀ ਜੈਅੰਤੀ ਮੌਕੇ ਚਮੜੀ ਰੋਗਾਂ ਦੇ ਮਾਹਿਰ ਵਲੋਂ ਕੁਸ਼ਟ ਆਸ਼ਰਮ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।