04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

500 ਡਰੋਨਾਂ ਨੇ ਅਸਮਾਨ ’ ਤੇ ਸਿਰਜਿਆ ਅਦਭੁੱਤ ਨਜ਼ਾਰਾ

ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਵਿਸ਼ਾਲ ਡਰੋਨ ਸ਼ੋਅ ਕਰਵਾਇਆ ਗਿਆ। 500 ਡਰੋਨਾਂ ਦੀਆਂ ਰੌਸ਼ਨੀਆਂ ਨਾਲ ਜਗਮਗਾਏ ਅਸਮਾਨ ਨੇ ਹਜ਼ਾਰਾਂ ਦੀ ਗਿਣਤੀ ਵਿਚ ਮੌਜੂਦ ਸੰਗਤ ਨੂੰ ਅਧਿਆਤਮਿਕਤਾ, ਇਤਿਹਾਸ ਅਤੇ ਆਧੁਨਿਕ ਤਕਨਾਲੋਜੀ ਦੇ ਸੁਮੇਲ ਦਾ ਵਿਲੱਖਣ ਅਨੁਭਵ ਕਰਵਾਇਆ।

ਡਰੋਨ ਸ਼ੋ ਦੌਰਾਨ ਵੱਡੀ ਗਿਣਤੀ ’ਚ ਹਾਜ਼ਰ ਸੰਗਤਾਂ । 04-10-2026
ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਵਿਸ਼ਾਲ ਡਰੋਨ ਸ਼ੋਅ ਕਰਵਾਇਆ ਗਿਆ। 500 ਡਰੋਨਾਂ ਦੀਆਂ ਰੌਸ਼ਨੀਆਂ ਨਾਲ ਜਗਮਗਾਏ ਅਸਮਾਨ ਨੇ ਹਜ਼ਾਰਾਂ ਦੀ ਗਿਣਤੀ ਵਿਚ ਮੌਜੂਦ ਸੰਗਤ ਨੂੰ ਅਧਿਆਤਮਿਕਤਾ, ਇਤਿਹਾਸ ਅਤੇ ਆਧੁਨਿਕ ਤਕਨਾਲੋਜੀ ਦੇ ਸੁਮੇਲ ਦਾ ਵਿਲੱਖਣ ਅਨੁਭਵ ਕਰਵਾਇਆ। ਡਰੋਨ ਸ਼ੋਅ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਮਹਾਨ ਸਿੱਖਿਆਵਾਂ, ਬਰਾਬਰੀ, ਭਾਈਚਾਰਕ ਸਾਂਝ, ਸੱਚੀ-ਸੁੱਚੀ ਕਿਰਤ ਅਤੇ ਬੇਗਮਪੁਰੇ ਦੇ ਸੰਕਲਪ ਨੂੰ ਵੱਖ-ਵੱਖ ਆਕ੍ਰਿਤੀਆਂ ਤੇ ਦ੍ਰਿਸ਼ਾਂ ਰਾਹੀਂ ਅਸਮਾਨ ’ਤੇ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਭਾਈ ਸਤਵੀਰ ਸਿੰਘ ਵਲੋਂ ਕਿਰਪਾਨ ਭੇਟ ਕੀਤੀ ਗਈ ਅਤੇ ਬੁੱਢਾ ਦਲ ਮਾਛੀਵਾੜਾ ਸਾਹਿਬ ਵਲੋਂ ਗੁਰਬਾਣੀ ਸ਼ਬਦ ਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਸੰਗਤ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਸੂਬੇ ਭਰ ਵਿਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ 92 ਡਰੋਨ ਸ਼ੋਅ, 13 ਹਜ਼ਾਰ ਪਿੰਡਾਂ ਵਿਚ ਡਾਕੂਮੈਂਟਰੀ ਸ਼ੋਅ ਅਤੇ ਵਿੱਦਿਅਕ ਅਦਾਰਿਆਂ ਵਿਚ ਸੈਮੀਨਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਮਕਸਦ ਗੁਰੂ ਜੀ ਦੇ ਮਨੁੱਖਤਾਵਾਦੀ ਅਤੇ ਬਰਾਬਰੀ ਦੇ ਸੰਦੇਸ਼ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭਾਗ ਸਿੰਘ ਮਦਾਨ, ਚੇਅਰਮੈਨ ਬਲਾਕ ਸੰਮਤੀ ਮਲਕੀਤ ਸਿੰਘ ਭੰਗੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਤੇ ਦੇਸ ਰਾਜ ਸੈਣੀ, ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਐਸ.ਡੀ.ਐਮ. ਜਸਪ੍ਰੀਤ ਸਿੰਘ, ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆਗੂ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਸਰਕਾਰੀ ਕਾਲਜ -11 ’ ਚ ‘ ਸਵੱਛਤਾ ਹੀ ਸੇਵਾ ’ ਮੁਹਿੰਮ ਤਹਿਤ ਸਫਾਈ ਅਭਿਆਨ ਚਲਾਇਆ ਅਗਲੀ ਖ਼ਬਰ ਅਕਾਲੀ ਦਲ 6 ਤੋਂ ਸ਼ੁਰੂ ਕਰੇਗਾ ਡੋਰ - ਟੂ - ਡੋਰ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।