05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਜੀ . ਜੀ . ਐੱਸ . ਟੀ . ਪੀ . ਮਾਡਲ ਹਾਈ ਸਕੂਲ ਦੀ ਖ਼ਸਤਾ ਹਾਲਤ ’ ਤੇ ਡਾ . ਚੀਮਾ ਨੇ ਸਰਕਾਰ ਨੂੰ ਘੇਰਿਆ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ) : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਰੂਪਨਗਰ ਦੀ ਪਾਵਰ ਕਲੋਨੀ ਸਥਿਤ ਜੀ.

ਖ਼ਸਤਾ ਹਾਲਤ ਦੀਆਂ ਤਸਵੀਰਾਂ ਦਿਖਾਉਂਦੇ ਹੋਏ ਡਾ. ਦਲਜੀਤ ਸਿੰਘ ਚੀਮਾ। 05-10-2026
ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ) : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਰੂਪਨਗਰ ਦੀ ਪਾਵਰ ਕਲੋਨੀ ਸਥਿਤ ਜੀ.ਜੀ.ਐੱਸ.ਟੀ.ਪੀ. ਮਾਡਲ ਹਾਈ ਸਕੂਲ ਦੀ ਇਮਾਰਤ ਦਾ ਦੌਰਾ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਦੀ ਸਿੱਖਿਆ ਨੀਤੀ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਕਦੇ ਸ਼ਾਨਦਾਰ ਨਤੀਜਿਆਂ ਅਤੇ ਖੇਡਾਂ ਵਿਚ ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਵਾਲਾ ਇਹ ਸਕੂਲ ਅੱਜ ਅਣਦੇਖੀ ਕਾਰਨ ਖਸਤਾ ਹਾਲਤ ਵਿਚ ਹੈ। ਡਾ. ਚੀਮਾ ਨੇ ਕਿਹਾ ਕਿ ਜੇਕਰ ਬਿਜਲੀ ਬੋਰਡ ਸਕੂਲ ਚਲਾਉਣ ਦੇ ਸਮਰੱਥ ਨਹੀਂ ਸੀ ਤਾਂ ਸਰਕਾਰ ਨੂੰ ਇਸ ਨੂੰ ਸਿੱਖਿਆ ਵਿਭਾਗ ਦੇ ਹਵਾਲੇ ਕਰਕੇ ਮੁੜ ਚਾਲੂ ਕਰਨ ਵੱਲ ਕਦਮ ਚੁੱਕਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਰੂਪਨਗਰ ਸ਼ਹਿਰ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀ ਗਿਣਤੀ ਸੀਮਤ ਹੋਣ ਕਾਰਨ ਇਸ ਸਕੂਲ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਹਲਕਾ ਵਿਧਾਇਕ ਨੂੰ ਸਵਾਲ ਕੀਤਾ ਕਿ ਕੀ ਉਹ ਸਕੂਲ ਨੂੰ ਮੁੜ ਚਾਲੂ ਕਰਵਾਉਣ ਲਈ ਕੋਈ ਕਾਰਵਾਈ ਕਰਨਗੇ। ਇਸ ਮੌਕੇ ਪਾਵਰ ਕਲੋਨੀ ਦੇ ਕੌਂਸਲਰ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਵੀ ਮੌਜੂਦ ਸਨ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ . ਚੀਮਾ ਵਲੋਂ ਮੀਟਿੰਗ ਅਕਾਲੀ ਦਲ ਵਲੋਂ ਪੰਜਾਬ ਵਿਚ ਹੋਈਐੱਸ.ਆਈ.ਆਰ. ਪ੍ਰਕਿਰਿਆ ਦੀ ਸ਼ਲਾਘਾ ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪਾਰਕਿੰਗ ਤੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।