ਸੱਭਿਆਚਾਰਕ ਅਤੇ ਐਜੂਕੇਸ਼ਨ ਪਾਰਕ ਦਾ ਕੀਤਾ ਉਦਘਾਟਨ
ਢੇਰ, 4 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਦੀ ਰਹਿਨੁਮਾਈ ਹੇਠ ਅਤੇ ਅਕਾਦਮਿਕ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਸਕੂਲ ਜਿੰਦਵੜੀ ਵਿਖੇ ਬਣੇ ਸਭਿਆਚਾਰਕ ਪਾਰਕ ਅਤੇ ਐਜੂਕੇਸ਼ਨਲ ਪਾਰਕ ਦਾ ਉਦਘਾਟਨ ਬਹੁਤ ਹੀ ਸਤਿਕਾਰਯੋਗ ਸੇਵਾ ਸਿਮਰਨ ਦੇ ਧਾਰਨੀ ਸੰਤ ਬਾਬਾ ਸਤਨਾਮ ਸਿੰਘ ਦੁਆਰਾ ਕੀਤਾ ਗਿਆ। ਸਕੂਲ ਅਕਾਦਮਿਕ ਡਾਇਰੈਕਟਰ ਸਰਦਾਰ ਸੁੱਚਾ ਸਿੰਘ ਸਿੱਧੂ ਦੁਆਰਾ ਵਿਦਿਆਰਥੀਆਂ ਨੂੰ ਐਜੂਕੇਸ਼ਨਲ ਪਾਰਕ ਅਤੇ ਅੱਜ ਕੱਲ੍ਹ ਲੁਪਤ ਹੋ ਰਹੀਆਂ ਪ੍ਰਜਾਤੀਆਂ ਜਿਵੇਂ ਡਾਇਨਾਸੋਰ ਅਤੇ ਪੰਜਾਬੀ ਸਭਿਆਚਾਰ ਵਿਚੋਂ ਲੁਪਤ ਹੋ ਰਹੀਆਂ ਚੀਜਾਂ ਬਾਰੇ ਬੱਚਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਮੂਹ ਸਟਾਫ਼ ਦੇ ਆਪਸੀ ਸਹਿਯੋਗ ਦੀ ਤਹਿ ਦਿਲੋਂ ਸ਼ਲਾਘਾ ਕੀਤੀ ਗਈ।