08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ 7 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 7 ਅਕਤੂਬਰ (ਕਰਨੈਲ ਸਿੰਘ)- ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਲ ਇੰਡੀਆ ਕੌਂਸਲ ਫ਼ਾਰ ਟੈਕਨੀਕਲ ਐਜੂਕੇਸ਼ਨ ਦੀ ਟਰੇਨਿੰਗ ਅਤੇ ਲਰਨਿੰਗ ਅਕੈਡਮੀ (ਏ. ਟੀ.

ਅਜੀਤ ਡੈਸਕ 08-10-2026
ਸ੍ਰੀ ਅਨੰਦਪੁਰ ਸਾਹਿਬ, 7 ਅਕਤੂਬਰ (ਕਰਨੈਲ ਸਿੰਘ)- ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਲ ਇੰਡੀਆ ਕੌਂਸਲ ਫ਼ਾਰ ਟੈਕਨੀਕਲ ਐਜੂਕੇਸ਼ਨ ਦੀ ਟਰੇਨਿੰਗ ਅਤੇ ਲਰਨਿੰਗ ਅਕੈਡਮੀ (ਏ.ਟੀ.ਏ.ਐਲ.) ਤਹਿਤ 7 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਅੱਜ ਸ਼ੁਰੂ ਹੋ ਗਿਆ। ਪ੍ਰੋਗਰਾਮ ਦੇ ਪਹਿਲੇ ਦਿਨ ਸਵੇਰ ਦੇ ਸੈਸ਼ਨ ’ਚ ਆਈ.ਆਈ.ਆਈ.ਟੀ. ਹੈਦਰਾਬਾਦ ਦੇ ਸੀਨੀਅਰ ਪ੍ਰਾਜੈਕਟ ਕੰਸਲਟੈਂਟ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਲਜ ਡਿਵੈਲਪਮੈਂਟ ਕੌਂਸਲ ਦੇ ਸਾਬਕਾ ਡੀਨ ਡਾ. ਗੁਰਪ੍ਰੀਤ ਸਿੰਘ ਲਹਿਲ ਮੁੱਖ ਵਕਤਾ ਵਜੋਂ ਪਹੁੰਚੇ। ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਅਧਿਆਪਨ ਖੇਤਰ ’ਚ ਵਧ ਰਹੇ ਪ੍ਰਭਾਵ ਅਤੇ ਇਸ ਦੀ ਸਾਰਥਿਕ ਵਰਤੋਂ ਬਾਰੇ ਵਿਚਾਰ ਸਾਂਝੇ ਕਰਦਿਆਂ ਵੱਖ-ਵੱਖ ਏ.ਆਈ. ਟੂਲਜ਼ ਅਤੇ ਐਪਲੀਕੇਸ਼ਨਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਲਹਿਲ ਨੇ ਕਿਹਾ ਕਿ ਤਕਨਾਲੋਜੀ ਦੇ ਤੇਜ਼ੀ ਨਾਲ ਬਦਲ ਰਹੇ ਦੌਰ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ ਹੁਣ ਸਿਰਫ਼ ਤਕਨੀਕੀ ਖੇਤਰ ਤੱਕ ਸੀਮਤ ਨਹੀਂ ਰਹੀ, ਸਗੋਂ ਸਿੱਖਿਆ ਪ੍ਰਣਾਲੀ ਦਾ ਵੀ ਅਹਿਮ ਹਿੱਸਾ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਲਈ ਏ.ਆਈ. ਦੇ ਵੱਖ-ਵੱਖ ਸਾਧਨਾਂ ਦੀ ਸਹੀ ਅਤੇ ਪ੍ਰਭਾਵਸ਼ਾਲੀ ਵਰਤੋਂ ਨੂੰ ਸਮਝਣਾ ਸਮੇਂ ਦੀ ਲੋੜ ਹੈ। ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੇ ਸ਼ਾਮ ਦੇ ਸੈਸ਼ਨ ਦੌਰਾਨ ਡੀ.ਏ.ਵੀ. ਕਾਲਜ ਜਲੰਧਰ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਨਿਸ਼ਚੈ ਬਹਿਲ ਨੇ ‘ਏ.ਆਈ. ਟੂਲਜ਼ ਦੀ ਵਰਤੋਂ ਦੌਰਾਨ ਸਾਈਬਰ ਸੁਰੱਖਿਆ’ ਵਿਸ਼ੇ ’ਤੇ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਡਾ. ਗੁਰਪ੍ਰੀਤ ਸਿੰਘ ਲਹਿਲ, ਡਾ. ਨਿਸ਼ਚੈ ਬਹਿਲ ਅਤੇ ਵੱਖ-ਵੱਖ ਕਾਲਜਾਂ ਤੋਂ ਪਹੁੰਚੇ ਪ੍ਰੋਫ਼ੈਸਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਏ.ਆਈ. ਦੇ ਖੇਤਰ ’ਚ ਦੋਵੇਂ ਬੁਲਾਰਿਆਂ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ ਹੈ। ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਹ 7 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 7 ਤੋਂ 13 ਅਕਤੂਬਰ ਤੱਕ ਚੱਲੇਗਾ। ‘ਐਜੂਕੇਟਰਜ਼ ਨੂੰ ਏ.ਆਈ. ਟੂਲਜ਼ ਅਤੇ ਸਾਈਬਰ ਸੇਫ਼ਟੀ ਰਾਹੀਂ ਸਮਾਰਟ ਡਿਜੀਟਲ ਇੰਡੀਆ ਲਈ ਸਮਰੱਥ ਬਣਾਉਣਾ’ ਵਿਸ਼ੇ ’ਤੇ ਆਧਾਰਿਤ ਇਸ ਪ੍ਰੋਗਰਾਮ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਰੀਬ 60 ਅਧਿਆਪਕ ਹਿੱਸਾ ਲੈ ਰਹੇ ਹਨ। ਪ੍ਰੋਗਰਾਮ ਦੀ ਕੋਆਰਡੀਨੇਟਰ ਪ੍ਰੋ. ਤੇਜਿੰਦਰ ਕੌਰ ਨੇ ਮੰਚ ਦਾ ਬਾਖ਼ੂਬੀ ਸੰਚਾਲਨ ਕੀਤਾ।
ਪਿਛਲੀ ਖ਼ਬਰ ਹਰਬੰਸ ਸਿੰਘ ਕੰਧੋਲਾ ਗੁਰਦੁਆਰਾ ਸੁਧਾਰ ਲਹਿਰ-2 ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਹੁਦੇਦਾਰਾਂ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।