08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਰੀਰਕ ਤੰਦਰੁਸਤੀ ਲਈ ਘਰੇਲੂ ਬਗੀਚੀ ਅਪਣਾਉਣ ਸੰਬੰਧੀ ਸਿਖਲਾਈ ਕੈਪ ਜ਼ਹਿਰ ਮੁਕਤ ਸਬਜ਼ੀਆਂ ਉਗਾਉਣ ਦੀ ਲੋੜ : ਡਾ. ਚਤੁਰਜੀਤ ਸਿੰਘ

ਰੂਪਨਗਰ, 07 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਹਿਰ ਮੁਕਤ ਸਬਜ਼ੀਆਂ ਪੈਦਾ ਕਰਨ ਲਈ ਘਰੇਲੂ ਬਗੀਚੀ ਦੀ ਮਹੱਤਤਾ ਸਬੰਧੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਬਾਗ਼ਬਾਨੀ ਵਿਭਾਗ ਰੂਪਨਗਰ ਵਲੋਂ ਬਲਾਕ ਰੂਪਨਗਰ ਦੇ ਪਿੰਡ ਮਲਿਕਪੁਰ ਵਿਖੇ ਔਰਤਾਂ ਦੇ ਸਵੈ-ਸਹਾਇਤਾ ਸਮੂਹ ਲਈ ਇੱਕ ਸਿਖਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਘਰੇਲੂ ਪੱਧਰ ’ਤੇ ਜ਼ਹਿਰ ਮੁਕਤ ਸਬਜ਼ੀਆਂ ਉਗਾਉਣ, ਸੰਤੁਲਿਤ ਖ਼ੁਰਾਕ ਅਤੇ ਕੁਦਰਤੀ ਤਰੀਕਿਆਂ ਨਾਲ ਸਬਜ਼ੀਆਂ ਦੀ ਸਾਂਭ-ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 08-10-2026
ਰੂਪਨਗਰ, 07 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਹਿਰ ਮੁਕਤ ਸਬਜ਼ੀਆਂ ਪੈਦਾ ਕਰਨ ਲਈ ਘਰੇਲੂ ਬਗੀਚੀ ਦੀ ਮਹੱਤਤਾ ਸਬੰਧੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਬਾਗ਼ਬਾਨੀ ਵਿਭਾਗ ਰੂਪਨਗਰ ਵਲੋਂ ਬਲਾਕ ਰੂਪਨਗਰ ਦੇ ਪਿੰਡ ਮਲਿਕਪੁਰ ਵਿਖੇ ਔਰਤਾਂ ਦੇ ਸਵੈ-ਸਹਾਇਤਾ ਸਮੂਹ ਲਈ ਇੱਕ ਸਿਖਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਘਰੇਲੂ ਪੱਧਰ ’ਤੇ ਜ਼ਹਿਰ ਮੁਕਤ ਸਬਜ਼ੀਆਂ ਉਗਾਉਣ, ਸੰਤੁਲਿਤ ਖ਼ੁਰਾਕ ਅਤੇ ਕੁਦਰਤੀ ਤਰੀਕਿਆਂ ਨਾਲ ਸਬਜ਼ੀਆਂ ਦੀ ਸਾਂਭ-ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬਲਾਕ ਰੂਪਨਗਰ ਦੇ ਬਾਗ਼ਬਾਨੀ ਵਿਕਾਸ ਅਫ਼ਸਰ ਡਾ. ਚਤੁਰਜੀਤ ਸਿੰਘ ਰਤਨ ਨੇ ਕਿਹਾ ਕਿ ਮਨੁੱਖੀ ਸਿਹਤ ਲਈ ਸੰਤੁਲਿਤ ਖ਼ੁਰਾਕ ਦਾ ਸੇਵਨ ਬਹੁਤ ਜ਼ਰੂਰੀ ਹੈ, ਜਿਸ ਵਿਚ ਵਿਟਾਮਿਨ, ਪ੍ਰੋਟੀਨ, ਖਣਿਜ ਅਤੇ ਹੋਰ ਖ਼ੁਰਾਕੋਂ ਤੱਤ ਭਰਪੂਰ ਮਾਤਰਾ ਵਿਚ ਮੌਜੂਦ ਹੋਣ। ਉਨ੍ਹਾਂ ਦੱਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ਼ ਨਿਊਟ੍ਰੀਸ਼ਨ, ਹੈਦਰਾਬਾਦ ਅਨੁਸਾਰ ਕੁਪੋਸ਼ਣ ਦਾ ਟਾਕਰਾ ਕਰਨ ਲਈ ਹਰੇਕ ਵਿਅਕਤੀ ਨੂੰ ਰੋਜ਼ਾਨਾ 300 ਗ੍ਰਾਮ ਤਾਜ਼ੀਆਂ ਸਬਜ਼ੀਆਂ ਆਪਣੀ ਖ਼ੁਰਾਕ ਵਿਚ ਸ਼ਾਮਲ ਕਰਨੀਆਂ ਚਾਹੀਦੀਆਂ ਹਨ, ਜਿਸ ਵਿਚ 120 ਗ੍ਰਾਮ ਹਰੀਆਂ ਪੱਤੇਦਾਰ ਸਬਜ਼ੀਆਂ, 90 ਗ੍ਰਾਮ ਜੜ੍ਹਾਂ ਵਾਲੀਆਂ ਸਬਜ਼ੀਆਂ ਅਤੇ 90 ਗ੍ਰਾਮ ਹੋਰ ਸਬਜ਼ੀਆਂ ਸ਼ਾਮਲ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨਿੱਜੀ ਮੁਨਾਫ਼ੇ ਦੀ ਖ਼ਾਤਰ ਕੁੱਝ ਲੋਕ ਰਸਾਇਣਿਕ ਦਵਾਈਆਂ ਦੀ ਵਧੇਰੇ ਵਰਤੋਂ ਕਰਕੇ ਤਿਆਰ ਕੀਤ ੀਆਂ ਸਬਜ਼ੀਆਂ ਬਾਜ਼ਾਰ ਵਿਚ ਸਪਲਾਈ ਕਰ ਰਹੇ ਹਨ, ਜੋ ਮਨੁੱਖੀ ਸਿਹਤ ਲਈ ਹਾਨੀਕਾਰਕ ਹੋ ਸਕਦੀਆਂ ਹਨ। ਅਜਿਹੀ ਸਥਿਤੀ ਵਿਚ ਲੋਕਾਂ ਨੂੰ ਆਪਣੇ ਘਰਾਂ ਜਾਂ ਖੇਤਾਂ ਵਿਚ ਆਪਣੀ ਲੋੜ ਅਨੁਸਾਰ ਸਬਜ਼ੀਆਂ ਉਗਾਉਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਇਸੇ ਮੰਤਵ ਨਾਲ ਬਾਗ਼ਬਾਨੀ ਵਿਭਾਗ ਵਲੋਂ ਲੋਕਾਂ ਨੂੰ ਘਰੇਲੂ ਬਗੀਚੀ ਅਪਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਰਤਨ ਨੇ ਦੱਸਿਆ ਕਿ ਘਰੇਲੂ ਬਗੀਚੀ ਤਿਆਰ ਕਰਨ ਨਾਲ ਜਿੱਥੇ ਪਰਿਵਾਰ ਨੂੰ ਤਾਜ਼ੀਆਂ ਅਤੇ ਜ਼ਹਿਰ ਮੁਕਤ ਸਬਜ਼ੀਆਂ ਮਿਲ ਸਕਦੀਆਂ ਹਨ, ਉੱਥੇ ਸਬਜ਼ੀਆਂ ਦੀ ਖ਼ਰੀਦ ’ਤੇ ਹੋਣ ਵਾਲੇ ਖ਼ਰਚੇ ਵਿਚ ਵੀ ਕਮੀ ਆ ਸਕਦੀ ਹੈ। ਤਾਜ਼ੀਆਂ ਅਤੇ ਜ਼ਹਿਰ ਮੁਕਤ ਸਬਜ਼ੀਆਂ ਦਾ ਸੇਵਨ ਕਰਨ ਨਾਲ ਸਰੀਰ ਨੂੰ ਲੋੜੀਂਦੇ ਪੌਸ਼ਟਿਕ ਤੱਤ ਪ੍ਰਾਪਤ ਹੁੰਦੇ ਹਨ, ਜਿਸ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਮਜ਼ਬੂਤ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਬਾਗ਼ਬਾਨੀ ਵਿਭਾਗ ਵਲੋਂ ਹਰ ਸਾਲ ਸਰਦ ਅਤੇ ਗਰਮ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਤਿਆਰ ਕੀਤੀਆਂ ਜਾਂਦੀਆਂ ਹਨ। ਇਸ ਸਮੇਂ ਸਰਦ ਰੁੱਤ ਦੀਆਂ ਤਿਆਰ ਸਬਜ਼ੀ ਬੀਜ ਕ ਿੱਟਾਂ ਵਿਚ 9 ਤਰ੍ਹਾਂ ਦੀਆਂ ਸਬਜ਼ੀਆਂ ਦੇ ਬੀਜ ਸ਼ਾਮਲ ਹਨ ਘਰੇਲੂ ਪੱਧਰ ’ਤੇ ਉਗਾਈਆਂ ਜਾਣ ਵਾਲੀਆਂ ਸਬਜ਼ੀਆਂ ਨੂੰ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਸਾਨਾਂ ਅਤੇ ਔਰਤਾਂ ਨੂੰ ਰਸਾਇਣਿਕ ਦਵਾਈਆਂ ਦੀ ਬਜਾਏ ਘਰੇਲੂ ਪੱਧਰ ’ਤੇ ਤਿਆਰ ਕੀਤੇ ਜੈਵਿਕ ਪਦਾਰਥਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ । ਉਨ੍ਹਾਂ ਜੈਵਿਕ ਤਰੀਕਿਆਂ ਰਾਹੀਂ ਕੀੜੇ-ਮਕੌੜਿਆਂ ਦੀ ਰੋਕਥਾਮ ਲਈ ਖ਼ਾਸ ਤੌਰ ’ਤੇ ਫਲ ਦੀ ਮੱਖੀ ਦੀ ਰੋਕਥਾਮ ਲਈ ਫ਼ਰੂਟ ਫਲਾਈ ਟਰੈਪ ਦੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ 1.25 ਕਨਾਲ ਰਕਬੇ ਵਿਚ ਫਲਾਂ ਦੀ ਘਰੇਲੂ ਬਗੀਚੀ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ। ਇਸ ਉਪਰੰਤ ਖੇਤੀਬਾੜੀ ਵਿਕਾਸ ਅਫ਼ਸਰ ਡਾ. ਬਲਜੀਤ ਸਿੰਘ ਵਲੋਂ ਕੁਦਰਤੀ ਖੇਤੀ ਅਪਣਾਉਣ ਦੇ ਫ਼ਾਇਦਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਬਾਗ਼ਬਾਨੀ ਉਪ ਨਿਰੀਖਕ ਸੁਮੇਸ਼ ਕੁਮਾਰ ਅਤੇ ਖੇਤੀਬਾੜੀ ਉਪ ਨਿਰੀਖਕ ਸ. ਮਨਦੀਪ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ 5 ਦਿਨਾ ਵੇਟ ਅਤੇ ਪਾਵਰ ਲਿਫ਼ਟਿੰਗ ਮੁਕਾਬਲੇ ਸਮਾਪਤ ਵਧੀਆ ਕਾਰਗੁਜ਼ਾਰੀ ਦੀ ਉਦਾਹਰਣ ਨੇ ਖੇਡ ਮੈਦਾਨਾਂ ਦੇ ਚੱਲ ਰਹੇ ਨਿਰਮਾਣ-... ਅਗਲੀ ਖ਼ਬਰ ਮੋਰਚਾ ਜੈਤੋ ਦੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।