08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਿਹਤ ਵਿਭਾਗ ਵਲੋਂ ਮਮਤਾ ਦਿਵਸ ’ ਤੇ ਟੀਕਾਕਰਨ ਕੈਂਪ ਲਗਾਇਆ

ਮੋਰਿੰਡਾ, 7 ਅਕਤੂਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਵਲੋਂ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਲਈ ਮਮਤਾ ਦਿਵਸ ਤੇ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਮਾਰੂ ਰੋਗਾਂ ਜਿਵੇਂ ਪੋਲੀਓ, ਕਾਲੀ ਖਾਂਸੀ, ਟੀ.

ਅਜੀਤ ਡੈਸਕ 08-10-2026
ਮੋਰਿੰਡਾ, 7 ਅਕਤੂਬਰ (ਤਰਲੋਚਨ ਸਿੰਘ ਕੰਗ)-ਸਿਹਤ ਵਿਭਾਗ ਵਲੋਂ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਲਈ ਮਮਤਾ ਦਿਵਸ ਤੇ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਮਾਰੂ ਰੋਗਾਂ ਜਿਵੇਂ ਪੋਲੀਓ, ਕਾਲੀ ਖਾਂਸੀ, ਟੀ.ਬੀ., ਨਮੂਨੀਆ, ਖ਼ਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗ਼ੀ ਬੁਖ਼ਾਰ, ਗਲਘੋਟੂ ਅਤੇ ਟੈੱਟਨਸ ਤੋਂ ਬਚਾਅ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖ਼ੁਰਾਕ ਦਾ ਸੇਵਨ ਆਪਣੇ ਤੇ ਆਪਣੇ ਗਰਭ ਵਿਚ ਪਲ ਰਹੇ ਬੱਚੇ ਦੀ ਤੰਦਰੁਸਤੀ ਲਈ ਜ਼ਰੂਰੀ ਹੈ। ਇਸ ਮੌਕੇ ਏ.ਐਨ.ਐਮ. ਮਨਦੀਪ ਕੌਰ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਲਈ ਸੰਤੁਲਿਤ ਖ਼ੁਰਾਕ ਦਾ ਸੇਵਨ ਆਪਣੇ ਅਤੇ ਆਪਣੇ ਗਰਭ ਵਿਚ ਪਲ ਰਹੇ ਬੱਚੇ ਦੀ ਤੰਦਰੁਸਤੀ ਲਈ ਜ਼ਰੂਰੀ ਹੈ। ਕੈਂਪ ਦੌਰਾਨ ਸਿਹਤ ਕਰਮਚਾਰੀ ਲਖਵਿੰਦਰ ਸਿੰਘ ਨੇ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ ਏ.ਐਨ.ਐਮ., ਸੁੰਦਰੀ ਦੇਵੀ ਐਲ.ਐੱਚ.ਵੀ. ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸ਼ਿਵ ਸੈਨਾ ਪੰਜਾਬ ਵਲੋਂ ਵਿਧਾਨ ਸਭਾ ਦੇ ਚੋਣਾਂ ਦੇ ਮੱਦੇਨਜ਼ਰ ਅਹਿਮ ਮੀਟਿੰਗ ਅਗਲੀ ਖ਼ਬਰ ਸਿਰਫ਼ 8 ਪੰਚਾਇਤ ਸੈਕਟਰੀਆਂ ਦੇ ਸਹਾਰੇ ਚੱਲ ਰਿਹਾ ਨੂਰਪੁਰ ਬੇਦੀ ਬਲਾਕ ਦੀਆਂ 135 ਪੰਚਾਇਤਾਂ ਦਾ ਕੰਮ ਖ਼ੁਦ ਹੀ ਵਿਕਾਸ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।